ਇੰਗਲੈਂਡ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਮ੍ਰਿਤਕ ਲਖਵਿੰਦਰ ਸਿੰਘ ਕਰੀਬ ਪੰਜ ਸਾਲ ਪਹਿਲਾਂ ਵਰਕ ਪਰਮਟ 'ਤੇ ਇੰਗਲੈਂਡ ਗਿਆ ਸੀ
photo
ਬਠਿੰਡਾ (ਸਿੰਗਲਾ) : ਪਿੰਡ ਨਿਉਰ ਦੇ ਇਕ ਨੌਜਵਾਨ ਦੀ ਇੰਗਲੈਡ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉੱਘੇ ਸਮਾਜ ਸੇਵੀ ਜਗਤਾਰ ਸਿੰਘ ਥਰਾਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਾਲੇ ਲਖਵਿੰਦਰ ਸਿੰਘ (32) ਵਾਸੀ ਨਿਉਰ (ਬਠਿੰਡਾ) ਦਾ ਇੰਗਲੈਂਡ ਵਿਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ।
ਮ੍ਰਿਤਕ ਲਖਵਿੰਦਰ ਸਿੰਘ ਕਰੀਬ ਪੰਜ ਸਾਲ ਪਹਿਲਾਂ ਵਰਕ ਪਰਮਟ ’ਤੇ ਇੰਗਲੈਂਡ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੂੰ ਕੰਮ ਕਰਦੇ ਸਮੇਂ ਅਚਾਨਕ ਦਿਲ ਦਾ ਦੌਰਾ ਪਿਆ। ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਸੀ।