ਆਮ ਆਦਮੀ ਨੂੰ ਰਾਹਤ, 91 ਰੁਪਏ ਸਸਤਾ ਹੋਇਆ ਕਮਰਸ਼ੀਅਲ LPG ਸਿਲੰਡਰ
Published : Feb 1, 2022, 4:01 pm IST
Updated : Feb 11, 2022, 5:27 pm IST
SHARE ARTICLE
LPG gas cylinder
LPG gas cylinder

ਵਧਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖਿਆ

 

ਨਵੀਂ ਦਿੱਲੀ: ਵਧਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਦਿੱਤਾ ਹੈ ਪਰ ਇਸ ਦੌਰਾਨ ਇੱਕ ਰਾਹਤ ਦੀ ਖਬਰ ਹੈ ਕਿ ਫਰਵਰੀ ਦੇ ਪਹਿਲੇ ਦਿਨ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 91.5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਪੈਟਰੋਲੀਅਮ ਕੰਪਨੀਆਂ ਨੇ ਅੱਜ ਤੋਂ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਕਟੌਤੀ ਕਰ ਦਿੱਤੀ ਹੈ। ਹਾਲਾਂਕਿ ਘਰੇਲੂ ਗੈਸ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 

 

LPGLPG gas cylinder

 

ਇੰਡੀਅਨ ਆਇਲ ਮਾਰਕੀਟਿੰਗ ਕੰਪਨੀਆਂ (OMCs) ਨੇ ਫਰਵਰੀ ਮਹੀਨੇ ਲਈ ਘਰੇਲੂ ਗੈਸ ਦੀਆਂ ਕੀਮਤਾਂ (LPG ਗੈਸ ਸਿਲੰਡਰ ਦੀ ਕੀਮਤ ਅੱਜ) ਜਾਰੀ ਕਰ ਦਿੱਤੀਆਂ ਹਨ। ਇਸ ਮੁਤਾਬਕ ਬਿਨਾਂ ਸਬਸਿਡੀ ਵਾਲੇ ਸਿਲੰਡਰ (ਐਲਪੀਜੀ ਗੈਸ ਸਿਲੰਡਰ) ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਯਾਨੀ ਦਿੱਲੀ 'ਚ ਘਰੇਲੂ ਗੈਸ ਦੀ ਕੀਮਤ ਬਿਨਾਂ ਕਿਸੇ ਬਦਲਾਅ ਦੇ 899.5 ਰੁਪਏ 'ਤੇ ਹੈ।

 

Lpg gas LPG gas cylinder

ਇਸ ਦੇ ਨਾਲ ਹੀ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਹੈ। ਇੰਡੀਅਨ ਆਇਲ (IOC) ਨੇ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 91.5 ਰੁਪਏ ਦੀ ਕਟੌਤੀ ਕੀਤੀ ਹੈ। ਜਿਸ ਤੋਂ ਬਾਅਦ ਨਵੀਂ ਦਿੱਲੀ ਵਿੱਚ 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 1907 ਰੁਪਏ ਹੋ ਗਈ ਹੈ।
ਹੁਣ ਵਪਾਰਕ ਗੈਸ ਸਿਲੰਡਰ ਦੀ ਕੀਮਤ 'ਤੇ ਨਜ਼ਰ ਮਾਰੀਏ ਤਾਂ ਦਿੱਲੀ 'ਚ 19 ਕਿਲੋ ਕਮਰਸ਼ੀਅਲ ਗੈਸ ਦੀ ਕੀਮਤ 91.5 ਰੁਪਏ ਘੱਟ ਕੇ 1,907 ਰੁਪਏ 'ਤੇ ਆ ਗਈ ਹੈ।

 

LPG gas cylinderLPG gas cylinder

ਕੋਲਕਾਤਾ 'ਚ ਵਪਾਰਕ ਗੈਸ ਸਿਲੰਡਰ ਦੀ ਕੀਮਤ 89 ਰੁਪਏ ਘੱਟ ਕੇ 1987 ਰੁਪਏ 'ਤੇ ਆ ਗਈ ਹੈ। ਇਸ ਦੇ ਨਾਲ ਹੀ ਮੁੰਬਈ 'ਚ ਕਮਰਸ਼ੀਅਲ ਗੈਸ 1857 ਰੁਪਏ ਹੋ ਗਈ, ਜੋ ਪਹਿਲਾਂ 1948.5 ਰੁਪਏ ਸੀ। ਇਸ ਦੇ ਨਾਲ ਹੀ ਚੇਨਈ 'ਚ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 2080.5 ਰੁਪਏ ਹੋ ਗਈ ਹੈ। ਇੱਥੇ 50.5 ਰੁਪਏ ਦੀ ਕਟੌਤੀ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement