ਚੇਨਈ ਵਿਚ ਰੇਲਗੱਡੀ ਦੀ ਲਪੇਟ ਵਿਚ ਆਈ ਇਕ ਨਿੱਜੀ ਸਕੂਲ ਦੀ ਬੱਸ, 25 ਵਿਦਿਆਰਥੀ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜ਼ਖ਼ਮੀਆਂ ਵਿਚੋਂ 6 ਦੀ ਹਾਲਤ ਗੰਭੀਰ

photo

ਤਾਮਿਲਨਾਡੂ ਦੀ ਰਾਜਧਾਨੀ ਚੇਨਈ ਦੇ ਕਰੂਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਸ਼ਨੀਵਾਰ ਸ਼ਾਮ ਨੂੰ ਇੱਕ ਨਿੱਜੀ ਕਾਲਜ ਬੱਸ ਇੱਕ ਮਾਲ ਗੱਡੀ ਨਾਲ ਟਕਰਾ ਗਈ। ਹਾਦਸੇ ਵਿਚ 25 ਵਿਦਿਆਰਥੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚੋਂ 6 ਦੀ ਹਾਲਤ ਗੰਭੀਰ ਹੈ। 

ਕਰੂਰ ਦੇ ਵੇਲਿਆਨਈ ਨੇੜੇ ਇੱਕ ਨਿੱਜੀ ਬੱਸ ਇੱਕ ਤੇਜ਼ ਰਫ਼ਤਾਰ ਮਾਲ ਗੱਡੀ ਦੀ ਲਪੇਟ ਵਿਚ ਆ ਗਈ। ਜਾਣਕਾਰੀ ਅਨੁਸਾਰ ਬੱਸ ਡਰਾਈਵਰ ਰੇਲਵੇ ਪਟੜੀਆਂ ਪਾਰ ਕਰ ਰਿਹਾ ਸੀ ਉਦੋਂ ਹੀ ਅਚਾਨਕ ਰੇਲਗੱਡੀ ਆ ਗਈ ਤੇ ਉਸ ਨੇ ਕਾਲਜ ਬੱਸ ਨੂੰ ਟੱਕਰ ਮਾਰ ਦਿੱਤੀ। ਪੁਲਿਸ ਅਤੇ ਆਫ਼ਤ ਪ੍ਰਬੰਧਨ ਬਲ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਜ਼ਖ਼ਮੀ ਵਿਦਿਆਰਥੀਆਂ ਨੂੰ ਕਰੂਰ ਦੇ ਸਰਕਾਰੀ ਮੈਡੀਕਲ ਕਾਲਜ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਵਿੱਚੋਂ ਛੇ ਦੀ ਹਾਲਤ ਗੰਭੀਰ ਹੈ, ਅਤੇ ਇੱਕ ਆਈਸੀਯੂ ਵਿੱਚ ਹੈ।