ਅੰਮ੍ਰਿਤਸਰ 'ਚ ਥਾਣਾ ਘਰਿੰਡਾ ਪੁਲਿਸ ਵੱਲੋਂ 4 ਕਿੱਲੋ ਤੋਂ ਵੱਧ ਹੈਰੋਇਨ ਸਮੇਤ 4 ਨਸ਼ਾ ਤਸਕਰ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋ ਵੱਖ-ਵੱਖ ਮਾਮਲਿਆਂ 'ਚ ਪੁਲਿਸ ਨੇ ਕੀਤੀ ਕਾਰਵਾਈ

4 drug smugglers arrested with over 4 kg heroin by Gharinda police in Amritsar

ਅੰਮ੍ਰਿਤਸਰ: ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਮਾਫੀਆ ਨੂੰ ਖਤਮ ਕਰਨ ਬਾਰੇ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਸੁਹੇਲ ਮੀਰ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ ਦਿਹਾਤੀ ਅਤੇ ਯਾਦਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵੱਲੋ ਵੱਡੀ ਕਾਮਯਾਬੀ ਹਾਸਲ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ 4 ਕਿੱਲੋ 168 ਗ੍ਰਾਮ ਹੈਰੋਇਨ ਅਤੇ 5 ਮੋਬਾਇਲ ਫੋਨ ਸਮੇਤ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਜੋ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਰੋਹਿਤ, ਵਿਸ਼ਾਲ ਸਿੰਘ ਅਤੇ ਗੁਰਦਿੱਤ ਸਿੰਘ ਰਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਜਿਸ ਤੇ ਤੁਰੰਤ ਕਾਰਵਾਈ ਕਰਦਿਆ ਥਾਣਾ ਘਰਿੰਡਾ ਪੁਲਿਸ ਵੱਲੋ ਪਿੰਡ ਰੋੜਾਵਾਲਾ ਤੋ ਅਟਾਰੀ ਸਾਈਡ ਡਰੇਨ ਤੋਂ ਉਕਤ ਤਿੰਨਾ ਦੋਸ਼ੀਆ ਨੂੰ 2 ਕਿੱਲੋ 10 ਗ੍ਰਾਮ ਹੈਰੋਇਨ ਅਤੇ ਦੋ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਕਤ ਦੋਸ਼ੀਆ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 41 ਮਿਤੀ 02.02.2026 ਜੁਰਮ 21(ਸੀ)/29-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।

ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ ਥਾਣਾ ਘਰਿੰਡਾ ਅਤੇ ਬੀ.ਐਸ.ਐੱਫ ਵੱਲੋ ਇੱਕ ਸਾਂਝੇ ਆਪਰੇਸ਼ਨ ਦੌਰਾਨ ਭੌਫ ਝਛਫ ਅਟਾਰੀ ਨੇੜੇ ਤੋਂ ਸਾਹਿਲਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਡੰਡੇ ਨੂੰ 2 ਕਿੱਲੋ 158 ਗ੍ਰਾਮ ਹੈਰੋਇਨ ਅਤੇ ਤਿੰਨ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 40 ਮਿਤੀ 02.02.2026 ਜੁਰਮ 21(ਸੀ)-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।

ਥਾਣਾ ਘਰਿੰਡਾ ਪੁਲਿਸ ਵੱਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।