80 ਸਾਲਾ ਬਜ਼ੁਰਗ ਔਰਤ ਨਾਲ ਬਲਾਤਕਾਰ
Published : Sep 13, 2017, 11:25 pm IST
Updated : Sep 13, 2017, 5:55 pm IST
SHARE ARTICLE



ਕੁਰਾਲੀ, 13 ਸਤੰਬਰ (ਸੁਖਵਿੰਦਰ ਸਿੰਘ ਸੁੱਖੀ) : ਸਥਾਨਕ ਸ਼ਹਿਰ 'ਚ ਸਥਿਤ 'ਪ੍ਰਭ ਆਸਰਾ' ਸੰਸਥਾ ਵਿਚ ਪਹੁੰਚੀ ਇਕ 80 ਸਾਲਾ ਬਜ਼ੁਰਗ ਔਰਤ ਨਾਲ ਬਲਾਤਕਾਰ ਹੋਣ ਦੀ ਦਿਲ ਕੰਬਾਊ ਘਟਨਾ ਵਾਪਰੀ ਹੈ।

ਇਸ ਸਬੰਧੀ 'ਪ੍ਰਭ ਆਸਰਾ' ਸੰਸਥਾ ਦੇ ਮੁਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਅਤੇ ਬੀਬੀ ਰਜਿੰਦਰ ਕੌਰ ਪਡਿਆਲਾ ਨੇ ਦਸਿਆ ਕਿ ਸ਼ਿੰਦੋ 80 ਸਾਲਾ ਔਰਤ ਨੂੰ ਇੱਕ ਵਿਅਕਤੀ ਅੱਜ ਸੰਸਥਾ ਦੇ ਗੇਟ ਤੇ ਛੱਡ ਕੇ ਫਰਾਰ ਹੋ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਬਜ਼ੁਰਗ ਔਰਤ ਨੇ ਦੱਸਿਆ ਕਿ ਉਹ ਮੁਹੱਲਾ ਸ਼ਿਮਲਾਪੁਰੀ ਲੁਧਿਆਣਾ ਦੀ ਵਸਨੀਕ ਹੈ ਤੇ ਘਰ ਤੋਂ ਤੰਗ ਹੋਣ ਕਾਰਨ ਉਹ ਚਾਰ ਪੰਜ ਦਿਨ ਪਹਿਲਾਂ ਘਰ ਤੋਂ ਆ ਗਈ। ਇਸ ਦੌਰਾਨ ਉਸ ਨੂੰ ਰਾਮ ਸਿੰਘ ਨਾਮਕ ਨਿਹੰਗ ਬੱਸ ਸਟੈਂਡ ਲੁਧਿਆਣਾ ਵਿਖੇ ਮਿਲਿਆ ਜਿਸ ਨੇ ਉਸ ਨੂੰ ਆਪਣੇ ਨਾਲ ਕਿਸੇ ਗੁਰਦੁਆਰੇ ਵਿਚ ਲਿਜਾ ਕੇ ਇਕ ਕਮਰੇ ਵਿਚ ਉਸ ਦਾ ਬਲਾਤਕਾਰ ਕੀਤਾ।

ਪੀੜਤ ਔਰਤ ਨੇ ਭਰੇ ਮਨ ਨਾਲ ਦੱਸਿਆ ਕਿ ਉਹ ਨਿਹੰਗ ਉਸ ਨੂੰ ਅੱਜ ਦੁਪਹਿਰ 12:30 ਦੇ ਕਰੀਬ 'ਪ੍ਰਭ ਆਸਰਾ' ਸੰਸਥਾ ਦੇ ਗੇਟ ਤੇ ਛੱਡ ਕੇ ਭੱਜ ਗਿਆ। ਪੀੜਤਾ ਨੇ ਦੋਸ਼ੀ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਇਸ ਸਬੰਧੀ ਗੱਲਬਾਤ ਕਰਦਿਆਂ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਨੇ ਦਸਿਆ ਕਿ ਉਕਤ ਘਟਨਾ ਸਬੰਧੀ ਥਾਣਾ ਕੁਰਾਲੀ ਦੀ ਪੁਲਿਸ ਨੂੰ ਸ਼ਿਕਾਇਤ ਭੇਜੀ ਗਈ ਤਾਂ ਜੋ ਪੀੜਤ ਔਰਤ ਦਾ ਮੈਡੀਕਲ ਕਰਵਾ ਕੇ ਬਣਦੀ ਕਾਰਵਾਈ ਕਰਵਾਈ ਜਾ ਸਕੇ ਤੇ ਪੀੜਤ ਨੂੰ ਇਨਸਾਫ਼ ਦਿਵਾਇਆ ਜਾ ਸਕੇ।

ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਮੁਖੀ ਐਸਐਚਓ ਭਾਰਤ ਭੂਸ਼ਣ ਨੇ ਕਿਹਾ ਕਿ ਇਸ ਕੇਸ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ ਅਗਰ ਅਜਿਹਾ ਕੁਝ ਹੋਇਆ ਤਾਂ ਕੇਸ ਬਰੀਕੀ ਨਾਲ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement