ਜੱਸੀ ਸਿੱਧੂ ਮਾਮਲਾ: ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਕੈਨੇਡਾ ਰਵਾਨਾ ਹੋਈ ਪੰਜਾਬ ਪੁਲਿਸ ਟੀਮ
Published : Sep 17, 2017, 3:53 pm IST
Updated : Sep 17, 2017, 10:23 am IST
SHARE ARTICLE

ਚੰਡੀਗੜ੍ਹ: ਪੰਜਾਬ 'ਚ 17 ਸਾਲਾਂ ਪਹਿਲਾਂ ਅਣਖ ਖਾਤਰ ਜਸਵਿੰਦਰ ਕੌਰ ਉਰਫ ਜੱਸੀ ਸਿੱਧੂ ਨੂੰ ਮਰਵਾਉਣ ਵਾਲੀ ਮਾਂ ਮਲਕੀਤ ਕੌਰ ਸਿੱਧੂ (67) ਅਤੇ ਉਸ ਦੇ ਭਰਾ ਸੁਰਜੀਤ ਸਿੰਘ ਬਦੇਸ਼ਾ (72) ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਟੀਮ ਕੈਨੇਡਾ ਰਵਾਨਾ ਹੋ ਗਈ ਹੈ। ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਆਈ.ਪੀ.ਐੱਸ. ਅਫਸਰ ਕੰਵਰਦੀਪ ਕੌਰ, ਜੋ ਇਸ ਸਮੇਂ ਐਸ.ਪੀ. (ਹੈੱਡਕੁਆਰਟਰ) ਪਟਿਆਲਾ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਦੀ ਅਗਵਾਈ ਹੇਠ ਟੀਮ ਭੇਜੀ ਜਾ ਰਹੀ ਹੈ। ਪੰਜਾਬ ਪੁਲਿਸ ਦੀ ਇਸ ਟੀਮ ਨੇ ਸੀ.ਬੀ.ਆਈ. ਰਾਹੀਂ ਕੈਨੇਡੀਅਨ ਪੁਲਿਸ ਨਾਲ ਰਾਬਤਾ ਬਣਾ ਕੇ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਹੈ।


ਸੁਰਜੀਤ ਸਿੰਘ ਬਦੇਸ਼ਾ ਅਤੇ ਉਸ ਦੀ ਭੈਣ ਮਲਕੀਤ ਕੌਰ ਸਿੱਧੂ ਇਸ ਸਮੇਂ ਕੈਨੇਡਾ ਪੁਲਿਸ ਦੀ ਹਿਰਾਸਤ 'ਚ ਹਨ। ਕੈਨੇਡਾ ਦੀ ਸੁਪਰੀਮ ਕੋਰਟ ਨੇ ਪਿਛਲੇ ਹਫਤੇ ਇਨ੍ਹਾਂ ਦੋਹਾਂ ਨੂੰ ਭਾਰਤ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਇਨ੍ਹਾਂ ਦੋਹਾਂ ਨੂੰ ਪੰਜਾਬ ਲਿਆ ਕੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਅਤੇ ਸਾਲ 2000 'ਚ ਹੋਏ ਕਤਲ 'ਤੇ ਮੁੜ ਸੁਣਵਾਈ ਹੋਵੇਗੀ। 

ਤੁਹਾਨੂੰ ਦੱਸ ਦਈਏ ਕਿ ਜੱਸੀ ਸਿੱਧੂ ਦੇ ਕਤਲ ਦਾ ਮੁਕੱਦਮਾ ਸੰਗਰੂਰ 'ਚ ਚੱਲਣਾ ਹੈ। ਪੁਲਿਸ ਇਨ੍ਹਾਂ ਦੋਹਾਂ ਦੋਸ਼ੀਆਂ ਦੀ ਹਵਾਲਗੀ ਨੂੰ ਵੱਡੀ ਪ੍ਰਾਪਤੀ ਮੰਨ ਰਹੀ ਹੈ। ਕੈਨੇਡਾ ਤੋਂ ਪੰਜਾਬ ਪੁੱਜਣ ਮਗਰੋਂ ਜੱਸੀ ਦੇ ਮਾਮੇ ਅਤੇ ਮਾਂ 'ਤੇ ਕਾਰਵਾਈ ਹੋਵੇਗੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement