ਪੰਜਾਬ ਪੈਟਰੌਲ ਪੰਪ ਡੀਲਰਾਂ ਵਲੋਂ ਵੈਟ ਚੰਡੀਗੜ੍ਹ, ਹਰਿਆਣਾ ਤੇ ਹਿਮਾਚਲ ਵਾਂਗ ਬਰਾਬਰ ਕਰਨ ਦੀ ਮੰਗ
Published : Jan 23, 2018, 1:19 am IST
Updated : Jan 22, 2018, 7:49 pm IST
SHARE ARTICLE

ਪੰਜਾਬ 'ਚ ਸੱਭ ਤੋਂ ਵੱਧ ਵੈਟ ਕਾਰਨ ਵਪਾਰ 'ਤੇ ਪੈ ਰਿਹੈ ਡੂੰਘਾ ਅਸਰ : ਐਸੋਸੀਏਸ਼ਨ
ਚੰਡੀਗੜ੍ਹ, 22 ਜਨਵਰੀ (ਸਰਬਜੀਤ ਢਿੱਲੋਂ) : ਪੰਜਾਬ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵਲੋਂ ਪੈਟਰੋਲੀਅਮ ਵਸਤਾਂ ਦੀ ਵਿਕਰੀ 'ਤੇ ਪੰਜਾਬ, ਹਿਮਾਚਲ ਅਤੇ ਹਰਿਆਣਾ 'ਚ ਇਕੋ ਜਿਹਾ ਵੈਟ (ਯੂਨੀਫ਼ਾਰਮ ਟੈਕਸ) ਲਾਉਣ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਸਮੇਂ ਸਿਰ ਨਹੀਂ ਮੰਨੀਆਂ ਗਈਆਂ ਤਾਂ ਓਨੀ ਦੇਰ ਅੱਜ 23 ਜਨਵਰੀ ਤੋਂ ਸੂਬੇ ਭਰ ਵਿਚ ਭੁੱਖ ਹੜਤਾਲਾਂ ਦਾ ਦੌਰ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਵਿਰੁਧ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ 'ਚ ਸੱਭ ਤੋਂ ਵੱਧ ਵੈਟ ਹੋਣ ਕਰ ਕੇ (ਪੈਟਰੌਲ 35.65 ਰੁਪਏ ਅਤੇ ਡੀਜ਼ਲ 17.10), ਖ਼ਪਤਕਾਰ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਵਰਗੇ ਪ੍ਰਦੇਸ਼ਾਂ ਦੇ ਗੁਆਂਢੀ ਸੂਬਿਆਂ ਤੋਂ ਤੇਲ ਵਾਹਨ ਲਈ ਖ਼ਰੀਦ ਰਹੇ ਹਨ, ਜਿਸ ਨਾਲ ਪੰਜਾਬ 'ਚ ਉਨ੍ਹਾਂ ਦੇ ਕਾਰੋਬਾਰ ਉਪਰ ਡੂੰਘਾ ਅਸਰ ਪੈ ਰਿਹਾ ਹੈ। ਪੰਜਾਬ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜੀ.ਐਸ. ਚਾਵਲਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ ਦੇ ਅਫ਼ਸਰਾਂ ਦੀ ਮਿਲੀਭੁਗਤ ਨਾਲ ਸੂਬੇ 'ਚ ਹੋ ਰਹੀ ਦੂਜੇ ਰਾਜਾਂ 'ਚ ਪੈਟਰੌਲ ਅਤੇ ਡੀਜ਼ਲ ਦੀ ਸਮੱਗਲਿੰਗ ਵੱਲ ਵੀ ਉਚੇਚਾ ਧਿਆਨ ਦੇ ਕੇ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਰਾਜ ਦੀ ਆਮਦਨ ਵੀ ਵਧੇਗੀ।


ਅੱਜ ਪ੍ਰੈਸ ਕਲੱਬ ਸੈਕਟਰ 27 'ਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਚਾਵਲਾ ਨੇ ਕਿਹਾ ਕਿ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਜਾਂ ਤਾਂ ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜੀ.ਐਸ.ਟੀ. ਦੇ ਘੇਰੇ 'ਚ ਲਿਆਵੇ ਜਾਂ ਚੰਡੀਗੜ੍ਹ ਯੂ.ਟੀ. ਵਾਂਗ ਪੰਜਾਬ, ਹਰਿਆਣਾ ਅਤੇ ਹਿਮਾਚਲ ਸਰਕਾਰਾਂ ਦੇ ਵੈਟ ਟੈਕਸ ਨੂੰ ਇਕੋ ਜਿਹਾ ਕਰ ਦੇਣ। ਉਨ੍ਹਾਂ ਕਿਹਾ ਕਿ ਉਹ ਅੱਜ 22 ਜਨਵਰੀ ਤੋਂ ਮੋਹਾਲੀ 'ਚ ਭੁੱਖ ਹੜਤਾਲ 'ਤੇ ਬੈਠਣਗੇ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਸਰਕਾਰ ਵਪਾਰੀਆਂ ਤੇ ਅਪਣੇ ਹਿਤਾਂ ਦੀ ਰੱਖਿਆ ਲਈ ਕਦਮ ਪੁਟੇਗੀ। ਇਸ ਮੌਕੇ ਪਰਮਜੀਤ ਸਿੰਘ ਦੋਆਬਾ ਤੇ ਹੋਰ ਆਗੂ ਵੀ ਹਾਜ਼ਰ ਸਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement