ਸੰਗਤ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਵਲੋਂ ਹੈਲਪਲਾਈਨ ਨੰਬਰ ਜਾਰੀ
Published : Jan 5, 2018, 1:36 am IST
Updated : Jan 4, 2018, 8:06 pm IST
SHARE ARTICLE

ਅੰਮ੍ਰਿਤਸਰ, 4 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿਚ ਇਕ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਇਕ ਮੋਬਾਈਲ ਨੰਬਰ 77106-12131 ਜਾਰੀ ਕੀਤਾ ਹੈ ਜੋ 24 ਘੰਟੇ ਸੰਗਤ ਦੀ ਸਹੂਲਤ ਲਈ ਕਾਰਜਸ਼ੀਲ ਰਹੇਗਾ। ਡਾ. ਰੂਪ ਸਿੰਘ ਨੇ ਕਿਹਾ ਕਿ ਇਹ ਨੰਬਰ ਦਰਬਾਰ ਸਾਹਿਬ ਦੇ ਵਧੀਕ ਜਾਂ ਮੀਤ ਮੈਨੇਜਰ ਕੋਲ ਹੋਵੇਗਾ ਅਤੇ ਬਦਲਵੇਂ ਪ੍ਰਬੰਧਕਾਂ ਤਹਿਤ ਦਫ਼ਤਰੀ ਸਮੇਂ ਤੋਂ ਬਾਅਦ ਵੀ ਇਕ ਮੈਨੇਜਰ ਡਿਊਟੀ 'ਤੇ ਇਸ ਮੋਬਾਈਲ ਨੰਬਰ ਸਮੇਤ ਤਾਇਨਾਤ ਰਹੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ਰਧਾਲੂ ਨੂੰ ਮੁਸ਼ਕਲ ਹੋਣ ਤੇ ਇਸ ਮੋਬਾਇਲ ਨੰਬਰ 'ਤੇ ਸੰਪਰਕ ਕਰਨ ਤਾਕਿ ਕਾਰਵਾਈ ਨੂੰ ਤੁਰਤ ਅਮਲ ਵਿਚ ਲਿਆਂਦਾ ਜਾ ਸਕੇ। 


ਇਕੱਤਰਤਾ ਦੌਰਾਨ ਸੁਰੱਖਿਆ ਵਿਵਸਥਾ ਸਬੰਧੀ ਪਹਿਲਾਂ ਕੀਤੇ ਗਏ ਪ੍ਰਬੰਧਾਂ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਵਰਤਮਾਨ ਸਮੇਂ ਦੇ ਅਨੁਕੂਲ ਹੋਰ ਸੇਵਾਵਾਂ ਸ਼ੁਰੂ ਕਰਨ 'ਤੇ ਵੀ ਵਿਚਾਰ-ਵਟਾਂਟਰਾ ਕੀਤਾ ਗਿਆ। ਡਾ. ਰੂਪ ਸਿੰਘ ਨੇ ਦਸਿਆ ਕਿ ਭਾਵੇਂ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸ਼੍ਰੋਮਣੀ ਕਮੇਟੀ ਵਲੋਂ ਬਿਹਤਰ ਸੁਰੱਖਿਆ ਸੇਵਾਵਾਂ ਲਈ ਪਹਿਲਾਂ ਹੀ ਪ੍ਰਬੰਧ ਕੀਤੇ ਗਏ ਹਨ ਪਰ ਦਰਬਾਰ ਸਾਹਿਬ ਦੇ ਚੌਗਿਰਦੇ ਸ਼ਰਧਾਲੂ ਸੰਗਤ ਨਾਲ ਲੁੱਟ ਖੋਹ ਅਤੇ ਚੋਰੀ ਜਿਹੀਆਂ ਘਟਨਾਵਾਂ ਚਿੰਤਾਜਨਕ ਹਨ। ਦਰਬਾਰ ਸਾਹਿਬ ਅੰਦਰ ਵੱਖ-ਵੱਖ ਥਾਵਾਂ 'ਤੇ ਸੀਸੀਟੀਵੀ ਕੈਮਰਿਆਂ ਰਾਹੀਂ ਸਖ਼ਤ ਨਿਗਰਾਨੀ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਇਸ ਤੋਂ ਇਲਾਵਾ ਹਰ ਥਾਂ 'ਤੇ ਸੇਵਾਦਾਰ ਵੀ ਤਾਇਨਾਤ ਹਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement