Actress ਸੋਨਲ ਚੌਹਾਨ ਉਡਾਣਾਂ ਰੱਦ ਹੋਣ ਕਾਰਨ ਦੁਬਈ ’ਚ ਫਸੀ
Published : Mar 1, 2026, 10:57 am IST
Updated : Mar 1, 2026, 10:57 am IST
SHARE ARTICLE
Actress Sonal Chauhan stranded in Dubai due to flight cancellations
Actress Sonal Chauhan stranded in Dubai due to flight cancellations

ਪੋਸਟ ਸਾਂਝੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸੁਰੱਖਿਅਤ ਭਾਰਤ ਵਾਪਸ ਲਿਆਉਣ ਲਈ ਮੰਗੀ ਮਦਦ

ਦੁਬਈ :ਇਜ਼ਰਾਈਲ ਅਤੇ ਈਰਾਨ ਦਰਮਿਆਨ ਸ਼ੁਰੂ ਹੋਈ ਜੰਗ ਕਾਰਨ ਕਈ ਉਡਾਣਾਂ ਰੱਦ ਹੋਣ ਕਾਰਨ ਅਦਾਕਾਰਾ ਸੋਨਲ ਚੌਹਾਨ ਦੁਬਈ ਵਿਚ ਫਸ ਗਈ ਹੈ । ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਦਦ ਮੰਗੀ ਹੈ, ਸੁਰੱਖਿਅਤ ਭਾਰਤ ਵਾਪਸ ਲਿਆਉਣ ਲਈ ਅਪੀਲ ਕੀਤੀ।
ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਆਪਣੇ ਫਾਲੋਅਰਜ਼ ਅਤੇ ਅਧਿਕਾਰੀਆਂ ਨਾਲ ਆਪਣੀ ਸਥਿਤੀ ਸਾਂਝੀ ਕੀਤੀ। ਉਸਨੇ ਦੁਬਈ ਵਿਚ ਫਸੇ ਹੋਣ ਬਾਰੇ ਗੱਲ ਕੀਤੀ ਕਿਉਂਕਿ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਸੇਵਾਵਾਂ ਕਦੋਂ ਮੁੜ ਸ਼ੁਰੂ ਹੋਣਗੀਆਂ ਇਸ ਬਾਰੇ ਕੋਈ ਸਪੱਸ਼ਟ ਅਪਡੇਟ ਨਹੀਂ ਹੈ । ਆਪਣੀ ਪੋਸਟ ਵਿਚ, ਉਸਨੇ ਸਿੱਧੇ ਤੌਰ 'ਤੇ ਚੱਲ ਰਹੇ ਸੰਕਟ ਦੌਰਾਨ ਸਰਕਾਰ ਤੋਂ ਸਹਾਇਤਾ ਦੀ ਮੰਗ ਕੀਤੀ।

ਉਨ੍ਹਾਂ ਪੋਸਟ ਵਿਚ ਲਿਖਿਆ ਸੀ ਕਿ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਮੈਂ ਇਸ ਸਮੇਂ ਚੱਲ ਰਹੇ ਸੰਕਟ ਦੌਰਾਨ ਦੁਬਈ ਵਿਚ ਫਸੀ ਹੋਈ ਹਾਂ । ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਭਾਰਤ ਵਾਪਸੀ ਦਾ ਕੋਈ ਸਪੱਸ਼ਟ ਰਸਤਾ ਨਹੀਂ ਹੈ । ਮੈਂ ਸੁਰੱਖਿਅਤ ਘਰ ਵਾਪਸ ਜਾਣ ਵਿਚ ਮਦਦ ਲਈ ਸਰਕਾਰ ਦੇ ਸਹਾਇਤਾ ਦੀ ਮੰਗ ਕਰ ਰਹੀ ਹਾਂ। ਮੈਂ ਸਰਕਾਰ ਤੋਂ ਕਿਸੇ ਵੀ ਸਹਾਇਤਾ ਅਤੇ ਸੁਰੱਖਿਅਤ ਵਾਪਸੀ ਲਈ ਮਾਰਗਦਰਸ਼ਨ ਲਈ ਤਹਿ ਦਿਲੋਂ ਧੰਨਵਾਦੀ ਹੋਵਾਂਗੀ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement