ਡੰਕੀ ਫਿਲਮ ਦੀ ਸ਼ੂਟਿੰਗ ਤੋਂ ਬਾਅਦ ਉਮਰਾਹ ਕਰਨ ਮੱਕਾ ‘ਚ ਗਏ ਬਾਲੀਵੁੱਡ ਸਟਾਰ ਸ਼ਾਹਰੁਖ ਖਾਨ
Published : Dec 2, 2022, 3:16 pm IST
Updated : Dec 2, 2022, 3:16 pm IST
SHARE ARTICLE
Shah Rukh Khan
Shah Rukh Khan

ਸਾਊਦੀ ਡੰਕੀ ਦੀ ਸ਼ੂਟਿੰਗ ਨੂੰ ਪੂਰਾ ਕਰਨ ਤੋਂ ਬਾਅਦ ਉਹ ਮੱਕਾ ਲਈ ਰਵਾਨਾ ਹੋ ਗਏ।

ਮੁੰਬਾਈ: ਬਾਲੀਵੁੱਡ ਸੁਪਰਸਟਾਰ ਸ਼ਾਹਰੁਕ ਖਾਨ ਇਨ੍ਹੀਂ ਦਿਨੀਂ ਆਪਣੀਆਂ ਆਉਣ ਵਾਲੀਆਂ ਫਿਲਮਾਂ 'ਪਠਾਨ', 'ਜਵਾਨ' ਅਤੇ 'ਡੰਕੀ' ਨੂੰ ਲੈ ਕੇ ਕਾਫ਼ੀ ਵਿਅਸਤ ਹਨ। ਸ਼ਾਹਰੁਕ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਕੇ ਦੱਸਿਆ ਕਿ ਉਹ ਆਪਣੀ ਡਾਂਕੀ ਫਿਲਮ ਦੀ ਸ਼ੂਟਿੰਗ ਸਾਊਦੀ ਅਰਬ 'ਚ ਖਤਮ ਕਰ ਚੁੱਕੇ ਹਨ। ਇਸ ਫਿਲਮ ਲਈ ਚੁਣੀ ਗਈ ਲੋਕੇਸ਼ਨ ਅੱਜ ਤੱਕ ਕਿਸੇ ਫਿਲਮ 'ਚ ਨਜ਼ਰ ਨਹੀਂ ਆਈ ਹੈ।

ਇਸ ਤੋਂ ਬਾਅਦ ਸ਼ਾਹਰੁਕ ਦਾ ਨਾਂ ਕਾਫ਼ੀ ਚਰਚਾ ਵਿਚ ਆ ਰਿਹਾ ਹੈ। ਸਾਊਦੀ ਡੰਕੀ ਦੀ ਸ਼ੂਟਿੰਗ ਨੂੰ ਪੂਰਾ ਕਰਨ ਤੋਂ ਬਾਅਦ ਉਹ ਮੱਕਾ ਲਈ ਰਵਾਨਾ ਹੋ ਗਏ। ਸ਼ਾਹਰੁਖ ਨੇ ਪ੍ਰਸ਼ੰਸ਼ਕਾਂ ਨਾਲ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ  ਉਹ ਮੱਕਾ ਉਮਰਾਹ ਕਰਨ ਗਏ ਹਨ। ਸੋਸ਼ਲ ਮੀਡੀਆ 'ਤੇ ਵੀ ਤੀਰਥ ਯਾਤਰਾ ਉਮਰਾਹ ਕਰਦੇ ਉਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਜਿਸ ‘ਚ ਸ਼ਾਹਰੁਖ ਖਾਨ ਰਿਵਾਜ ਮੁਤਾਬਕ ਚਿੱਟੇ ਰੰਗ ਦੇ ਪਹਿਰਾਵੇ 'ਚ ਨਜ਼ਰ ਆਏ ਹਨ। 

ਜ਼ਿਕਰਯੋਗ ਹੈ ਕਿ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੀਆਂ ਆਉਣ ਵਾਲੀਆਂ ਫ਼ਿਲਮਾਂ ਨੂੰ ਦੇਖਣ ਲਈ ਲੋਕ ਬਹੁਤ ਦਿਲਚਸਪੀ ਦਿਖਾ ਰਹੇ ਹਨ। ਇਸ ਤੋਂ ਇਲਾਵਾ ਡੰਕੀ ਸ਼ੈਡਿਊਲ ਤੋਂ ਬਾਅਦ ਉਨ੍ਹਾਂ ਨੇ ਸਾਊਦੀ ਲੋਕਾਂ ਦਾ ਧੰਨਵਾਦ ਕਰਦੇ ਹੋਏ ਇੱਕ ਵੀਡੀਓ ਪੋਸਟ ਕੀਤਾ ਅਤੇ ਡੰਕੀ ਸ਼ੈਡਿਊਲ ਨੂੰ ਖਤਮ ਕਰਨ ਦਾ ਐਲਾਨ ਕੀਤਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement