ਸ਼ਾਹਰੁਖ ਖ਼ਾਨ ਦੀ ਸੁਰੱਖਿਆ ’ਚ ਕੁਤਾਹੀ! 'ਮੰਨਤ' ਵਿਚ ਦਾਖਲ ਹੋਏ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ
Published : Mar 3, 2023, 9:52 am IST
Updated : Mar 3, 2023, 9:52 am IST
SHARE ARTICLE
2 detained for breaking into actor Shah Rukh Khan's bungalow
2 detained for breaking into actor Shah Rukh Khan's bungalow

ਸ਼ਾਹਰੁਖ ਨੂੰ ਮਿਲਣਾ ਚਾਹੁੰਦੇ ਸਨ ਨੌਜਵਾਨ



ਮੁੰਬਈ: ਮੁੰਬਈ ਪੁਲਿਸ ਨੇ ਅਭਿਨੇਤਾ ਸ਼ਾਹਰੁਖ ਖਾਨ ਦੇ ਬੰਗਲੇ 'ਮੰਨਤ' ਦੀ ਕੰਧ ਟੱਪ ਕੇ ਅੰਦਰ ਜਾਣ ਦੇ ਦੋਸ਼ ਵਿਚ ਗੁਜਰਾਤ ਦੇ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਬਾਂਦਰਾ ਪੁਲਿਸ ਦੇ ਇਕ ਅਧਿਕਾਰੀ ਅਨੁਸਾਰ 19-20 ਸਾਲ ਦੇ ਦੋ ਨੌਜਵਾਨਾਂ ਨੂੰ ਡਿਊਟੀ 'ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਦੋਂ ਕਾਬੂ ਕੀਤਾ, ਜਦੋਂ ਉਹ ਬੰਗਲੇ ਵਿਚ ਦਾਖਲ ਹੋਏ।

ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ: 8 ਦੀ ਮੌਤ ਤੇ 20 ਤੋਂ ਵੱਧ ਲੋਕ ਜ਼ਖਮੀ 

ਪੁੱਛਗਿੱਛ ਦੌਰਾਨ ਦੋਹਾਂ ਨੇ ਪੁਲਿਸ ਨੂੰ ਦੱਸਿਆ ਕਿ ਉਹ ਗੁਜਰਾਤ ਤੋਂ ਆਏ ਸਨ ਅਤੇ ਸ਼ਾਹਰੁਖ ਨੂੰ ਮਿਲਣਾ ਚਾਹੁੰਦੇ ਸਨ। ਅਧਿਕਾਰੀ ਨੇ ਦੱਸਿਆ ਕਿ ਬਿਨਾਂ ਇਜਾਜ਼ਤ ਇਮਾਰਤ ਵਿਚ ਦਾਖ਼ਲ ਹੋਣ ਸਮੇਤ ਭਾਰਤੀ ਦੰਡ ਵਿਧਾਨ ਦੀਆਂ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਕੰਮ ਦੀ ਖ਼ਬਰ! ਇਨ੍ਹਾਂ 5 ਵੱਡੇ ਕਾਰਪੋਰੇਟ ਘਰਾਣਿਆਂ ਨੇ ਖੋਲ੍ਹੀਆਂ ਭਰਤੀਆਂ?

ਵੀਰਵਾਰ ਨੂੰ ਵਾਪਰੀ ਇਸ ਘਟਨਾ 'ਚ ਸ਼ਾਹਰੁਖ ਖਾਨ ਦੇ ਘਰ 'ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਦੋਵਾਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਬਾਂਦਰਾ ਪੁਲਿਸ ਨੇ ਦੋਵਾਂ ਖ਼ਿਲਾਫ਼ ਆਈਪੀਸੀ 452, 34 ਤਹਿਤ ਕੇਸ ਦਰਜ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਗੁਜਰਾਤ ਦੇ ਸੂਰਤ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ ਅਤੇ ਸ਼ਾਹਰੁਖ ਖਾਨ ਦੇ ਪ੍ਰਸ਼ੰਸਕ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement