Sana Yousaf Murder News: ਪਾਕਿਸਤਾਨ ਵਿੱਚ 17 ਸਾਲਾ ਟਿਕਟਾਕ ਸਟਾਰ ਸਨਾ ਯੂਸਫ਼ ਦਾ ਕਤਲ
Published : Jun 3, 2025, 12:48 pm IST
Updated : Jun 3, 2025, 12:48 pm IST
SHARE ARTICLE
 Sana Yousaf murdered in Pakistan News
Sana Yousaf murdered in Pakistan News

Sana Yousaf Murder News: ਜਨਮ ਦਿਨ ਵਾਲੇ ਦਿਨ ਘਰ ਵਿਚ ਦਾਖ਼ਲ ਹੋ ਕੇ ਮਾਰੀਆਂ ਗੋਲੀਆਂ, ਮਹਿਮਾਨ ਬਣ ਕੇ ਘਰ ਆਇਆ ਸੀ ਹਮਲਾਵਰ

 Sana Yousaf murdered in Pakistan News: ਸੋਸ਼ਲ ਮੀਡੀਆ ਇੰਫਲੂਐਂਸਰ ਸਨਾ ਯੂਸਫ਼ ਦੀ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਉਸ ਦੇ ਆਪਣੇ ਘਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। 17 ਸਾਲਾ ਸਨਾ ਚਿਤਰਾਲ ਦੀ ਰਹਿਣ ਵਾਲੀ ਸੀ ਅਤੇ ਪਾਕਿਸਤਾਨ ਵਿੱਚ ਇੱਕ ਮਸ਼ਹੂਰ ਕੰਟੈਂਟ ਕ੍ਰਿਏਟਰ ਸੀ। ਸਨਾ ਦੇ ਇੰਸਟਾਗ੍ਰਾਮ 'ਤੇ ਲਗਭਗ 5 ਲੱਖ ਫਾਲੋਅਰਜ਼ ਹਨ।

ਮੀਡੀਆ ਰਿਪੋਰਟਾਂ ਅਨੁਸਾਰ, ਸਨਾ ਦੇ ਜਨਮ ਦਿਨ 'ਤੇ, ਇੱਕ ਆਦਮੀ ਮਹਿਮਾਨ ਬਣ ਕੇ ਘਰ ਵਿੱਚ ਦਾਖ਼ਲ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਪਹਿਲਾਂ ਘਰ ਦੇ ਬਾਹਰ ਸਨਾ ਨਾਲ ਕੁਝ ਦੇਰ ਗੱਲ ਕੀਤੀ ਅਤੇ ਫਿਰ ਘਰ ਦੇ ਅੰਦਰ ਆ ਕੇ ਗੋਲੀਬਾਰੀ ਕੀਤੀ। ਸਨਾ ਨੂੰ ਬਹੁਤ ਨੇੜਿਓਂ ਦੋ ਗੋਲੀਆਂ ਲੱਗੀਆਂ ਜਿਸ ਤੋਂ ਬਾਅਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਗੋਲੀਬਾਰੀ ਤੋਂ ਬਾਅਦ ਹਮਲਾਵਰ ਭੱਜ ਗਿਆ। ਸਨਾ ਯੂਸਫ਼ ਦੀ ਮੌਤ ਤੋਂ ਬਾਅਦ, ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ) ਭੇਜ ਦਿੱਤਾ ਗਿਆ ਹੈ।

ਪੁਲਿਸ ਨੇ ਐਫ਼ਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੱਕੀ ਦੀ ਪਛਾਣ ਕਰਨ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement