ਕੰਗਨਾ ਰਣੌਤ ਨੂੰ ਮਿਲੀ 'Y' ਸੁਰੱਖਿਆ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕੀਤਾ ਧੰਨਵਾਦ 
Published : Sep 7, 2020, 12:20 pm IST
Updated : Sep 7, 2020, 12:22 pm IST
SHARE ARTICLE
Kangana Ranaut
Kangana Ranaut

ਅਦਾਕਾਰਾ ਕੰਗਨਾ ਰਨੌਤ ਨੇ ਵੀ ਇਸ ਸਬੰਧ ਵਿੱਚ ਟਵੀਟ ਕੀਤਾ ਹੈ, ਜਿਸ ਵਿਚ ਉਸ ਨੇ ਵਾਈ ਸ਼੍ਰੇਣੀ ਦੀ ਸੁਰੱਖਿਆ ਦੀ ਪੁਸ਼ਟੀ ਕੀਤੀ ਹੈ।

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ 'ਵਾਈ' ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਕੰਗਨਾ ਦੇ ਬਚਾਅ ਵਿਚ ਸੱਤ ਪੁਲਿਸ ਮੁਲਾਜ਼ਮ ਤੈਨਾਤ ਹੋਣਗੇ। ਅਦਾਕਾਰਾ ਕੰਗਨਾ ਰਨੌਤ ਨੇ ਵੀ ਇਸ ਸਬੰਧ ਵਿੱਚ ਟਵੀਟ ਕੀਤਾ ਹੈ, ਜਿਸ ਵਿਚ ਉਸ ਨੇ ਵਾਈ ਸ਼੍ਰੇਣੀ ਦੀ ਸੁਰੱਖਿਆ ਦੀ ਪੁਸ਼ਟੀ ਕੀਤੀ ਹੈ।

File Photo File Photo

ਕੰਗਨਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ ਹੈ। ਕੰਗਨਾ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਕੇਂਦਰ ਸਰਕਾਰ ਨੇ ਆਤਮਸਨਮਾਨ ਅਤੇ ਸਵਾਭਿਮਾਨ ਦੀ ਲਾਜ ਰੱਖੀ ਹੈ।  ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀ ਕੰਗਨਾ ਰਣੌਤ ਨੂੰ ਸੁਰੱਖਿਆ ਦੇਣ ਦੀ ਗੱਲ ਕੀਤੀ ਸੀ।

Kangana RanautKangana Ranaut

ਠਾਕੁਰ ਨੇ ਕਿਹਾ, ‘ਕੰਗਣਾ ਰਨੌਤ ਦੇ ਪਿਤਾ ਨੇ ਚਿੱਠੀ ਲਿਖ ਕੇ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ ਮੈਂ ਇਸ ਬਾਰੇ ਡੀਜੀਪੀ ਨੂੰ ਦੱਸਿਆ ਹੈ। ਉਹਨਾਂ ਦੀ ਮੁੰਬਈ ਯਾਤਰਾ 9 ਸਤੰਬਰ ਨੂੰ ਹੈ। ਉਸ ਦੇ ਬਾਰੇ ਵਿਚ ਹਿਮਾਚਲ ਪ੍ਰਦੇਸ਼ ਵੱਲੋਂ ਸੁਰੱਖਿਆ ਦੇ ਨਜ਼ਰੀਏ ਨਾਲ ਵਿਚਾਰ ਚੱਲ ਰਹੇ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement