Salman Khan: ਫਾਜ਼ਿਲਕਾ ਦੇ ਨੌਜਵਾਨ ਸਲਮਾਨ ਖ਼ਾਨ ਦੇ ਫਾਰਮ ਹਾਊਸ ਤੋਂ ਗ੍ਰਿਫ਼ਤਾਰ, ਫਰਜ਼ੀ ਪਛਾਣ ਪੱਤਰ ਬਰਾਮਦ
Published : Jan 8, 2024, 5:09 pm IST
Updated : Jan 8, 2024, 5:09 pm IST
SHARE ARTICLE
File Photo
File Photo

ਫਰਜ਼ੀ ਪਛਾਣ ਪੱਤਰ ਦਿਖਾ ਕੇ ਫੈਨ ਹੋਣ ਦਾ ਕੀਤਾ ਦਾਅਵਾ

Salman Khan: - ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਪਿਛਲੇ ਸਾਲ ਲਾਰੇਂਸ ਗੈਂਗ ਵੱਲੋਂ ਕਈ ਵਾਰ ਜਾਨੋਂ ਮਾਰਨ ਦੀ ਧਮਕੀ ਮਿਲੀ, ਜਿਸ ਕਾਰਨ ਸੁਪਰਸਟਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਸੀ। ਹੁਣ ਖ਼ਬਰ ਇਹ ਆਈ ਹੈ ਕਿ ਦੋ ਸ਼ੱਕੀ ਲੋਕਾਂ ਨੇ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ 'ਚ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕਿ ਦੋਵੇਂ ਮੁਲਜ਼ਮ ਫਾਰਮ ਹਾਊਸ ਵਿਚ ਦਾਖ਼ਲ ਹੁੰਦੇ, ਸੁਰੱਖਿਆ ਗਾਰਡ ਨੇ ਉਨ੍ਹਾਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।   

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਮੁਤਾਬਕ ਦੋਸ਼ੀਆਂ ਨੇ ਤਾਰਾਂ ਤੋੜ ਕੇ ਸਲਮਾਨ ਖਾਨ ਦੇ ਫਾਰਮ ਹਾਊਸ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ।  ਜਦੋਂ ਦੋਸ਼ੀ ਨੇ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਅਭਿਨੇਤਾ ਉਥੇ ਮੌਜੂਦ ਨਹੀਂ ਸੀ। ਫਿਲਹਾਲ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਦੀਆਂ ਗਤੀਵਿਧੀਆਂ ਸ਼ੱਕੀ ਹਨ, ਪਰ ਪੁਲਿਸ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖ਼ੁਦ ਨੂੰ ਸਲਮਾਨ ਖਾਨ ਦਾ ਪ੍ਰਸ਼ੰਸਕ ਦੱਸਿਆ ਹੈ। ਪੁਲਿਸ ਨੂੰ ਦੋਵਾਂ ਮੁਲਜ਼ਮਾਂ ਕੋਲੋਂ ਜਾਅਲੀ ਪਛਾਣ ਪੱਤਰ ਵੀ ਮਿਲੇ ਹਨ, ਹਾਲਾਂਕਿ ਇਨ੍ਹਾਂ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

(For more news apart from Salman Khan, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement