covid 19 :ਵਰੁਣ ਧਵਨ ਨੇ ਮਦਦ ਲਈ ਵਧਾਇਆ ਹੱਥ ,ਡਾਕਟਰਾਂ ਅਤੇ ਬੇਘਰਾਂ ਲਈ ਖਾਣੇ ਦਾ ਕੀਤਾ ਪ੍ਰਬੰਧ
Published : Apr 8, 2020, 5:18 pm IST
Updated : Apr 8, 2020, 5:22 pm IST
SHARE ARTICLE
FILE PHOTO
FILE PHOTO

ਕੋਰੋਨਾ ਵਾਇਰਸ ਕਰਕੇ ਪੂਰੇ ਦੇਸ਼ ਵਿੱਚ ਤਾਲਾਬੰਦੀ  ਲਾਗੂ ਕੀਤੀ ਗਈ ਹੈ।

ਨਵੀਂ ਦਿੱਲੀ : ਕੋਰੋਨਾ ਵਾਇਰਸ ਕਰਕੇ ਪੂਰੇ ਦੇਸ਼ ਵਿੱਚ ਤਾਲਾਬੰਦੀ ਲਾਗੂ ਕੀਤੀ ਗਈ ਹੈ।ਅਜਿਹੀ ਸਥਿਤੀ ਵਿਚ, ਜਿਥੇ ਰੋਜ਼ਾਨਾ ਦਿਹਾੜੀ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ  ਦਰਬਦਰ ਹੋਣਾ ਪਿਆ ਹੈ, ਉਥੇ ਹੀ ਮਰੀਜ਼ਾਂ ਦੀ ਜਾਨ ਬਚਾਉਣ ਲਈ ਦੇਸ਼ ਦੇ ਬਹੁਤ ਸਾਰੇ ਡਾਕਟਰ ਰੋਜ਼ਾਨਾ ਹਸਪਤਾਲਾਂ ਵਿਚ ਆਪਣੀ ਜਾਨ ਜੋਖਮ ਵਿਚ ਪਾ ਰਹੇ ਹਨ।

FILE PHOTOFILE PHOTO

ਸਿਆਸਤਦਾਨਾਂ ਤੋਂ ਲੈ ਕੇ ਕਾਰੋਬਾਰੀ ਅਤੇ ਬਾਲੀਵੁੱਡ ਸਿਤਾਰਿਆਂ ਤੱਕ, ਹਰੇਕ ਨੇ ਮਰੀਜ਼ਾਂ, ਰੋਜ਼ਾਨਾ ਮਜ਼ਦੂਰਾਂ ਅਤੇ ਡਾਕਟਰਾਂ ਦੀ ਸਹਾਇਤਾ ਲਈ ਹੱਥ ਵਧਾਏ ਹਨ। ਇਸ ਲੜੀ ਵਿੱਚ ਬਾਲੀਵੁੱਡ ਅਭਿਨੇਤਾ ਵਰੁਣ ਧਵਨ ਨੇ ਵੀ ਯੋਗਦਾਨ ਪਾਇਆ। ਵਰੁਣ ਧਵਨ ਨੇ ਕਿਹਾ ਲਾਕਡਾਊਨ ਦੇ ਹਰ ਗੁਜਰਦੇ ਦਿਨ ਦੇ ਨਾਲ ਮੇਰਾ ਦਿਲ ਉਨ੍ਹਾਂ ਗਰੀਬ ਲੋਕਾਂ ਲਈ ਫੁੱਟ ਜਾਂਦਾ ਹੈ।

PhotoPhoto

ਜਿਨ੍ਹਾਂ ਦੇ  ਕੋਲ ਅਜਿਹੇ ਮੁਸ਼ਕਲ ਸਮੇਂ ਵਿੱਚ ਮਕਾਨ ਨਹੀਂ ਹੁੰਦਾ ਇਸ ਹਫਤੇ ਮੈਂ ਫੈਸਲਾ ਕੀਤਾ ਹੈ ਕਿ ਮੈਂ ਉਨ੍ਹਾਂ ਲੋਕਾਂ ਲਈ ਖਾਣੇ ਦਾ ਪ੍ਰਬੰਧ ਕਰਾਂਗਾ ਜਿਨ੍ਹਾਂ ਕੋਲ ਰਹਿਣ ਲਈ ਘਰ ਨਹੀਂ ਹੈ ਅਤੇ ਕੰਮ ਨਹੀਂ ਹੈ।ਵਰੁਣ ਧਵਨ ਨੇ ਕਿਹਾ ਮੈਂ ਉਨ੍ਹਾਂ ਦੀ ਵੀ ਬਹੁਤ ਪ੍ਰਸ਼ੰਸਾ ਕਰਦਾ ਹਾਂ ਜਿਹੜੇ ਫਰੰਟ ਲਾਈਨ ਤੇ ਖੜੇ ਹਨ ਅਤੇ ਹਰ ਪਲ ਆਪਣੀ ਜਾਨ ਜੋਖਮ ਵਿੱਚ ਪਾ ਰਹੇ ਹਨ। 

ਮੈਂ ਫੈਸਲਾ ਲਿਆ ਹੈ ਕਿ ਮੈਂ ਡਾਕਟਰਾਂ ਅਤੇ ਮੈਡੀਕਲ ਸਟਾਫ ਨੂੰ ਭੋਜਨ ਮੁਹੱਈਆ ਕਰਵਾਵਾਂਗਾ। ਵਰੁਣ ਨੇ ਕਿਹਾ ਕਿ ਜੇਕਰ ਦੇਖਿਆ ਜਾਵੇ ਤਾਂ ਇਹ ਬਹੁਤ ਛੋਟਾ ਕਦਮ ਹੈ ਪਰ ਅਜਿਹੀ ਮੁਸ਼ਕਲ ਸਥਿਤੀ ਵਿੱਚ ਹਰ ਛੋਟਾ ਕਦਮ ਮਹੱਤਵਪੂਰਨ ਹੁੰਦਾ ਹੈ। ਮੈਂ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।

 ਵਰੁਣ ਧਵਨ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ 30 ਲੱਖ ਰੁਪਏ ਦਾਨ ਕੀਤੇ ਸਨ। ਉਨ੍ਹਾਂ ਮੁੱਖ ਮੰਤਰੀ ਰਾਹਤ ਫੰਡ ਵਿੱਚ 25 ਲੱਖ ਰੁਪਏ ਦਾਨ ਵੀ ਕੀਤੇ। ਇਸ ਸਮੇਂ ਪੂਰਾ ਦੇਸ਼ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ ਹਰੇਕ ਨੂੰ ਆਪਣੇ ਘਰਾਂ ਵਿਚ ਰਹਿਣ ਲਈ ਕਿਹਾ ਗਿਆ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement