ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਨੂੰ ਹੋਇਆ ਕੋਰੋਨਾ
Published : Mar 9, 2021, 4:42 pm IST
Updated : Mar 9, 2021, 4:42 pm IST
SHARE ARTICLE
Ranbir Kapoor
Ranbir Kapoor

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜਿਟਿਵ ਆਈ ਹੈ...

ਮੁੰਬਈ: ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜਿਟਿਵ ਆਈ ਹੈ। ਇਸ ਗੱਲ ਦੀ ਜਾਣਕਾਰੀ ਮਾਂ ਨੀਤੂ ਸਿੰਘ ਨੇ ਕੁਝ ਹੀ ਦੇਰ ਪਹਿਲਾਂ ਸੋਸ਼ਲ ਮੀਡੀਆ ਉਤੇ ਦਿੱਤੀ ਹੈ। ਮੈਸੇਜ਼ ਕਰਕੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜਿਟਿਵ ਆਈ ਹੈ। ਨੀਤੂ ਸਿੰਘ ਨੇ ਰਣਬੀਰ ਕਪੂਰ ਦੀ ਇਕ ਤਸਵੀਰ ਸਾਝਾ ਕਰਦੇ ਹੋਏ ਲਿਖਿਆ, ਤੁਹਾਡੀਆਂ ਚਿੰਤਾਵਾਂ ਅਤੇ ਸ਼ੁਭਕਾਮਨਾਵਾਂ ਦੇ ਲਈ ਸ਼ੁਕਰੀਆ।

Ranbir KapoorRanbir Kapoor

ਰਣਬੀਰ ਦਾ ਕੋਵਿਡ-19 ਟੈਸਟ ਪਾਜਿਟਿਵ ਨਿਕਲਿਆ ਹੈ। ਉਹ ਇਸਦੀ ਦਵਾਈਆਂ ਲੈ ਰਹੇ ਹਨ। ਅਤੇ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ। ਨੀਤੂ ਨੇ ਅੱਗੇ ਲਿਖਿਆ, ਉਹ ਸੈਲਫ਼ ਕੁਆਰਟੀਨ ਹੋ ਗਏ ਹਨ ਅਤੇ ਇਸ ਨੂੰ ਲੈ ਕੇ ਹਰ ਤਰ੍ਹਾਂ ਦੀ ਸਾਵਧਾਨੀ ਵਰਤ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਵਿਚ ਚੰਡੀਗੜ੍ਹ ਵਿਚ ਫਿਲਮ ‘ਜੁਗ ਜੁਗ ਜਿਓ’ ਦੀ ਸ਼ੂਟਿੰਗ ਦੇ ਦੌਰਾਨ ਨੀਤੂ ਕਪੂਰ ਖੁਦ ਵੀ ਕੋਰੋਨਾ ਵਾਇਰਸ ਦੇ ਲਾਗ ਦਾ ਸ਼ਿਕਾਰ ਹੋ ਗਏ ਸਨ।

coronacorona

ਜਿੱਥੇ ਉਨ੍ਹਾਂ ਤੋਂ ਬਾਅਦ ਏਅਰ ਐਂਬੂਲੈਂਸ ਰਾਹੀਂ ਮੁੰਬਈ ਲਿਆਇਆ ਗਿਆ ਸੀ। ਨੀਤੂ ਸਿੰਘ ਨੇ ਸੋਸ਼ਲ ਮੀਡੀਆ ਉਤੇ ਜਾਣਕਾਰੀ ਦੇਣ ਤੋਂ ਪਹਿਲਾਂ ਅਸੀਂ ਸੋਮਵਾਰ ਰਾਤ ਨੂੰ ਰਣਬੀਰ ਕਪੂਰ ਦੇ ਚਾਚਾ ਰਣਧੀਰ ਕਪੂਰ ਨਾਲ ਸੰਪਰਕ ਕੀਤਾ ਸੀ ਤਾਂ ਰਣਬੀਰ ਕਪੂਰ ਨੇ ਸਾਨੂੰ ਇਸ ਗੱਲ ਦਾ ਸਿੱਧਾ ਜਵਾਬ ਨਹੀਂ ਦਿੱਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement