ਟੀ.ਵੀ. ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰ ਸਿਧਾਂਤ ਵੀਰ ਸੂਰਿਆਵੰਸ਼ੀ ਦਾ ਦਿਹਾਂਤ
Published : Nov 11, 2022, 3:56 pm IST
Updated : Nov 11, 2022, 3:56 pm IST
SHARE ARTICLE
famous TV actor Siddhaant Vir Surryavanshi passed away
famous TV actor Siddhaant Vir Surryavanshi passed away

ਜਿੰਮ 'ਚ ਕਸਰਤ ਕਰਦੇ ਸਮੇਂ ਹੋਈ ਮੌਤ

ਮੁੰਬਈ : ਮਸ਼ਹੂਰ ਟੀਵੀ ਐਕਟਰ ਸਿਧਾਂਤ ਵੀਰ ਸੂਰਿਆਵੰਸ਼ੀ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 46 ਸਾਲਾ ਸਿਧਾਂਤ ਨੂੰ ਜਿਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਨੇ ਕਰੀਬ 45 ਮਿੰਟ ਤੱਕ ਇਲਾਜ ਕੀਤਾ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਸਿਧਾਂਤ ਕੁਸੁਮ, ਕਸੌਟੀ ਜ਼ਿੰਦਗੀ ਕੀ, ਕ੍ਰਿਸ਼ਨ-ਅਰਜੁਨ, ਜ਼ਮੀਨ ਸੇ ਆਸਮਾਨ ਤਕ, ਕਿਆ ਦਿਲ ਮੈਂ ਹੈ, ਗ੍ਰਹਿਸਥੀ ਵਰਗੇ ਕਈ ਟੀਵੀ ਸ਼ੋਅਜ਼ ਦਾ ਹਿੱਸਾ ਰਹੇ ਹਨ। ਉਹ ਆਖਰੀ ਵਾਰ ਸ਼ੋਅ 'ਜ਼ਿੱਦੀ ਦਿਲ ਮਾਨੇ ਨਾ' 'ਚ ਨਜ਼ਰ ਆਏ ਸਨ। ਸਿਧਾਂਤ ਇੱਕ ਫਿਟਨੈਸ ਫ੍ਰੀਕ ਸਨ ਅਤੇ ਅਕਸਰ ਪ੍ਰਸ਼ੰਸਕਾਂ ਨੂੰ ਪ੍ਰੇਰਿਤ ਕਰਨ ਲਈ ਸੋਸ਼ਲ ਮੀਡੀਆ 'ਤੇ ਆਪਣੇ ਵਰਕਆਊਟ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਸਨ। ਸਿਧਾਂਤ ਦੇ ਦੇਹਾਂਤ 'ਤੇ ਟੀਵੀ ਅਦਾਕਾਰ ਜੈ ਭਾਨੁਸ਼ਾਲੀ ਨੇ ਸੋਗ ਜਤਾਇਆ ਹੈ। ਉਨ੍ਹਾਂ ਨੇ ਸਿਧਾਂਤ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ਤੁਸੀਂ ਬਹੁਤ ਜਲਦੀ ਚਲੇ ਗਏ।

ਸਿਧਾਂਤ ਨੇ 2017 ਵਿੱਚ ਮਾਡਲ ਅਤੇ ਫੈਸ਼ਨ ਕੋਰੀਓਗ੍ਰਾਫਰ ਐਲਿਸੀਆ ਰਾਉਤ ਨਾਲ ਵਿਆਹ ਕੀਤਾ ਅਤੇ ਉਨ੍ਹਾਂ ਦੇ ਦੋ ਬੱਚੇ ਹਨ। ਇਹ ਉਨ੍ਹਾਂ ਦਾ ਦੂਜਾ ਵਿਆਹ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ 2000 'ਚ ਈਰਾ ਸੂਰਿਆਵੰਸ਼ੀ ਨਾਲ ਵਿਆਹ ਕੀਤਾ ਸੀ ਪਰ 2015 'ਚ ਉਨ੍ਹਾਂ ਦਾ ਤਲਾਕ ਹੋ ਗਿਆ ਸੀ। ਦੱਸਣਯੋਗ ਹੈ ਕਿ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਵੀ ਹਾਲ ਹੀ ਵਿੱਚ ਜਿੰਮ ਵਿੱਚ ਵਰਕਆਊਟ ਕਰਦੇ ਸਮੇਂ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਸ਼ੋਅ ਭਾਬੀਜੀ ਘਰ ਪਰ ਹੈਂ ਦੇ ਐਕਟਰ ਦੀਪੇਸ਼ ਭਾਨ ਦੀ ਵੀ ਵਰਕਆਊਟ ਕਰਦੇ ਸਮੇਂ ਮੌਤ ਹੋ ਗਈ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement