Video: ‘ਸੋਨੇ ਦੀ ਚਿੜੀ’ ਬਣ Miss Universe ਦੀ ਸਟੇਜ ’ਤੇ ਪਹੁੰਚੀ ਭਾਰਤੀ ਮਾਡਲ ਦਿਵਿਤਾ ਰਾਏ
Published : Jan 12, 2023, 7:07 pm IST
Updated : Jan 13, 2023, 9:52 am IST
SHARE ARTICLE
India’s Divita Rai stuns as the ‘Golden Bird’ at Miss Universe
India’s Divita Rai stuns as the ‘Golden Bird’ at Miss Universe

ਮਾਡਲ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

 

ਨਿਊਯਾਰਕ: ਅਮਰੀਕਾ ਦੇ ਨਿਊ ਓਰਲੀਨਜ਼ ਵਿਚ ਹੋ ਰਹੀ 71ਵੀਂ ਮਿਸ ਯੂਨੀਵਰਸ ਪ੍ਰਤੀਯੋਗਿਤਾ ਵਿਚ ਭਾਰਤ ਤੋਂ ਦਿਵਿਤਾ ਰਾਏ ਦੇਸ਼ ਦੀ ਪ੍ਰਤੀਨਿਧਤਾ ਕਰ ਰਹੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਇਸ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ 'ਸੋਨੇ ਦੀ ਚਿੜੀ’ ਬਣ ਕੇ ਦੇਸ਼ ਦੀ ਪ੍ਰਤੀਨਿਧਤਾ ਕਰਦੀ ਨਜ਼ਰ ਆ ਰਹੀ ਹੈ।

ਸੁਨਹਿਰੀ ਖੰਭਾਂ ਵਾਲਾ ਪਹਿਰਾਵਾ ਪਹਿਨ ਕੇ ਦਿਵਿਤਾ ਮਿਸ ਯੂਨੀਵਰਸ ਦੀ ਸਟੇਜ 'ਤੇ ਪਹੁੰਚੀ। ਮਾਡਲ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਲੋਕ ਉਸ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਦੀ ਕਾਮਨਾ ਕਰ ਰਹੇ ਹਨ। ਦਰਅਸਲ ਤੇਲੰਗਾਨਾ ਦੀ ਦਿਵਿਤਾ ਰਾਏ ਇਕ ਮਾਡਲ ਹੈ ਜੋ ਮਿਸ ਯੂਨੀਵਰਸ ਦੇ 71ਵੇਂ ਐਡੀਸ਼ਨ ਵਿਚ ਭਾਰਤ ਦੀ ਪ੍ਰਤੀਨਿਧਤਾ ਕਰ ਰਹੀ ਹੈ। ਇਸ ਮੌਕੇ ਉਹਨਾਂ ਨੇ ਰਾਸ਼ਟਰੀ ਪਹਿਰਾਵਾ ‘ਸੋਨੇ ਦੀ ਚਿੜੀ’ ਨੂੰ ਮਹੱਤਵ ਦਿੰਦੇ ਹੋਏ ਆਪਣੀ ਲੁੱਕ ਤਿਆਰ ਕੀਤੀ।

ਮਾਡਲ ਨੇ ਇੰਸਟਾਗ੍ਰਾਮ 'ਤੇ ਆਪਣੇ ਖਾਸ ਲੁੱਕ ਦਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਦੇ ਨਾਲ ਉਸ ਨੇ ਕੈਪਸ਼ਨ 'ਚ ਲਿਖਿਆ, 'ਸੋਨੇ ਦੀ ਚਿੜੀ' ਨੇ ਦੁਨੀਆ 'ਚ ਆਪਣੀ ਜਗ੍ਹਾ ਬਣਾ ਲਈ ਹੈ। ਦੱਸ ਦੇਈਏ ਕਿ ਭਾਰਤ ਨੂੰ 2021 ਵਿਚ ਹਰਨਾਜ਼ ਕੌਰ ਸੰਧੂ ਨੇ ਮਿਸ ਯੂਨੀਵਰਸ ਦਾ ਖਿਤਾਬ ਦਿਵਾਇਆ ਸੀ ਅਤੇ ਇਸ ਵਾਰ ਉਹ ਇਹ ਖਿਤਾਬ ਦਿੰਦੀ ਨਜ਼ਰ ਆਵੇਗੀ।

 

 
 
 
 
 
 
 
 
 
 
 
 
 
 
 

A post shared by Miss Diva (@missdivaorg)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement