ਅਰਜੁਨ ਰਾਮਪਾਲ ਨੂੰ ਭੇਜਿਆ ਸੰਮਨ,13 ਨਵੰਬਰ ਨੂੰ NCB ਕਰੇਗੀ ਪੁੱਛਗਿਛ
Published : Nov 12, 2020, 5:56 pm IST
Updated : Nov 12, 2020, 5:56 pm IST
SHARE ARTICLE
 Arjun Rampal
Arjun Rampal

ਬਾਲੀਵੁੱਡ ਦੇ ਕਈ ਸਿਤਾਰਿਆਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ

 ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ ਨੇ  ਬਾਲੀਵੁੱਡ ਅਭਿਨੇਤਾ ਅਰਜੁਨ ਰਾਮਪਾਲ ਨੂੰ ਤਲਬ ਕੀਤਾ ਹੈ। ਐਨ. ਸੀ. ਬੀ. ਨੇ ਉਨ੍ਹਾਂ ਨੂੰ 13 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਦੱਸ ਦਈਏ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਸੋਮਵਾਰ 9 ਨਵੰਬਰ ਨੂੰ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਮੁੰਬਈ ਸਥਿਤ ਘਰ ਵਿਚ ਛਾਪੇਮਾਰੀ ਕੀਤੀ ਸੀ।

photo Arjun Rampal

ਇਹ ਕਾਰਵਾਈ ਬਾਲੀਵੁੱਡ ਡਰੱਗ ਰੈਕੇਟ ਦੇ ਸਿਲਸਿਲੇ ਵਿਚ ਐਨਸੀਬੀ ਦੀ ਜਾਂਚ ਦਾ ਹਿੱਸਾ ਮੰਨੀ ਜਾ ਰਹੀ ਹੈ। ਐਨਸੀਬੀ ਵੱਲ਼ੋਂ ਡਰੱਗ ਰੈਕੇਟ ਮਾਮਲੇ ਵਿਚ ਬਾਲੀਵੁੱਡ ਦੇ ਕਈ ਸਿਤਾਰਿਆਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। 

NCBNCB

ਇਸ ਤੋਂ ਪਹਿਲਾਂ ਐਨਸੀਬੀ ਨੇ ਐਤਵਾਰ ਨੂੰ ਬਾਲੀਵੁੱਡ ਪ੍ਰੋਡਿਊਸਰ ਫਿਰੋਜ਼ ਨਾਡਿਆਡਵਾਲਾ ਦੇ ਘਰ ਵੀ ਛਾਪੇਮਾਰੀ ਕੀਤੀ ਸੀ। ਐਨਸੀਬੀ ਨੇ ਬਾਲੀਵੁੱਡ ਪ੍ਰੋਡਿਊਸਰ ਦੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅਧਿਕਾਰੀਆਂ ਨੇ ਦੱਸਿਆ  ਸੀ ਕਿ ਮੁੰਬਈ ਵਿਚ ਉਹਨਾਂ ਦੇ ਘਰ 'ਤੇ ਛਾਪੇਮਾਰੀ ਦੌਰਾਨ 10 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ਸੀ।

ਦੱਸ ਦਈਏ ਕਿ ਡਰੱਗ ਕਨੈਕਸ਼ਨ ਦੀ ਜਾਂਚ ਕਰ ਰਹੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਐਤਵਾਰ ਨੂੰ ਮੁੰਬਈ ਵਿਚ ਵੱਡੀ ਕਾਰਵਾਈ ਕੀਤੀ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਪਿਛਲੇ ਮਹੀਨੇ ਇਕ ਟੀਵੀ ਸਟਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿਚ ਐਨਸੀਬੀ ਨੇ ਬਾਲੀਵੁੱਡ ਅਭੀਨੇਤਰੀਆਂ ਰਕੂਲ ਪ੍ਰੀਤ ਸਿੰਘ, ਦੀਪਿਕਾ ਪਾਦੂਕੋਣ, ਸਾਰਾ ਅਲੀ ਖਾਨ ਅਤੇ ਹੋਰ ਕਈ ਹਸਤੀਆਂ ਕੋਲੋਂ ਪੁੱਛਗਿੱਛ ਕੀਤੀ ਹੈ। 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement