ਲੱਖਾਂ ਦਿਲਾਂ ‘ਤੇ ਰਾਜ ਕਰਨ ਵਾਲੇ ਕਪਿਲ ਸ਼ਰਮਾ ਅੱਜ ਚੜਨਗੇ ਘੋੜੀ
Published : Dec 12, 2018, 1:45 pm IST
Updated : Dec 12, 2018, 1:45 pm IST
SHARE ARTICLE
Kapil Sharma Wedding
Kapil Sharma Wedding

ਕਾਮੇਡੀ ਦੇ ਕਿੰਗ ਕਪਿਲ ਸ਼ਰਮਾ ਅੱਜ ਵਿਆਹ ਦੇ ਬੰਧਨ ਵਿਚ ਬੱਝਣ.......

ਜਲੰਧਰ (ਭਾਸ਼ਾ): ਕਾਮੇਡੀ ਦੇ ਕਿੰਗ ਕਪਿਲ ਸ਼ਰਮਾ ਅੱਜ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਕਪਿਲ ਅਪਣੇ ਪਿਆਰ ਗਿੰਨੀ ਚਤਰਥ ਨਾਲ ਵਿਆਹ ਕਰਨ ਵਾਲੇ ਹਨ। ਵਿਆਹ ਦੀਆਂ ਰਸਮਾਂ 10 ਦਸੰਬਰ ਤੋਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਅੱਜ ਵਿਆਹ ਜਲੰਧਰ ਵਿਚ ਹੋਣ ਜਾ ਰਿਹਾ ਹੈ। ਕਪਿਲ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਦੇ ਕਈ ਦੋਸਤ ਪੰਜਾਬ ਪਹੁੰਚ ਚੁੱਕੇ ਹਨ। ਕਪਿਲ ਦੇ ਵਿਆਹ ਦੇ ਜਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀਆਂ ਹਨ। ਕਪਿਲ ਦੇ ਵਿਆਹ ਨੂੰ ਉਨ੍ਹਾਂ ਦੇ ਸਾਰੇ ਸਰੋਤੇ ਦੇਖ ਸਕਣਗੇ।

Kapil Sharma and Ginni ChatrathKapil Sharma and Ginni Chatrath

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਕਪਿਲ ਸ਼ਰਮਾ ਦੇ ਵਿਆਹ ਯੂ-ਟਿਊਬ ਅਤੇ ਇੰਸਟਾਗਰਾਮ ਉਤੇ ਲਾਇਵ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਕਪਿਲ-ਗਿੰਨੀ ਦੇ ਵਿਆਹ ਨੂੰ ਲਾਇਵ ਕਰਨ ਲਈ ਉਨ੍ਹਾਂ ਦੇ ਦੋਸਤਾਂ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਸੂਤਰਾਂ ਦੇ ਮੁਤਾਬਕ ਕਪਿਲ ਸ਼ਰਮਾ ਵੀ ਦੋ ਰੀਤੀ-ਰਿਵਾਜਾਂ ਨਾਲ ਵਿਆਹ ਕਰਨ ਵਾਲੇ ਹਨ। ਕਪਿਲ ਅਤੇ ਗਿੰਨੀ 12 ਦਸੰਬਰ ਨੂੰ ਹਿੰਦੂ ਰੀਤੀ-ਰਿਵਾਜਾਂ ਨਾਲ ਵਿਆਹ ਕਰਨਗੇ। ਇਸ ਤੋਂ ਬਾਅਦ 13 ਦਸੰਬਰ ਨੂੰ ਵਿਆਹ ਸਿੱਖ ਰੀਤੀ-ਰਿਵਾਜਾਂ ਨਾਲ ਕੀਤਾ ਜਾਵੇਗਾ। ਪਰ ਇਸ ਗੱਲ ਦੀ ਕਪਿਲ ਨੇ ਹੁਣ ਤੱਕ ਪੁਸ਼ਟੀ ਨਹੀਂ ਕੀਤੀ ਹੈ।

Kapil SharmaKapil Sharma

ਕਪਿਲ ਅਤੇ ਗਿੰਨੀ ਦਾ ਵਿਆਹ ਜਲੰਧਰ ਵਿਚ ਹੋਣ ਵਾਲਾ ਹੈ। ਜਲੰਧਰ ਗਿੰਨੀ ਦਾ ਹੋਮਟਾਊਨ ਹੈ। ਕਪਿਲ ਅਤੇ ਗਿੰਨੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਦੇ ਦੋਸਤ ਮੁੰਬਈ ਤੋਂ ਪੰਜਾਬ ਪਹੁੰਚ ਚੁੱਕੇ ਹਨ। 10 ਦਸੰਬਰ ਨੂੰ ਕਪਿਲ ਦੀ ਭੈਣ ਦੇ ਘਰ ਮਾਤਾ ਦੀ ਚੌਕੀ ਹੋਈ ਸੀ। ਜਿਸ ਵਿਚ ਰਿਸ਼ਾ ਮੂਰਖ ਅਤੇ ਮਾਸਟਰ ਸਲੀਮ ਨੇ ਪ੍ਰਫਾਰਮ ਕੀਤਾ ਸੀ। ਜਿਸ ਤੋਂ ਬਾਅਦ 11 ਤਾਰੀਖ ਨੂੰ ਸੰਗੀਤ ਜਸ਼ਨ ਹੋਇਆ ਸੀ।

Kapil SharmaKapil Sharma

ਵਿਆਹ ਤੋਂ ਬਾਅਦ ਕਪਿਲ 14 ਦਸੰਬਰ ਨੂੰ ਰਿਸੇਪਸ਼ਨ ਪਾਰਟੀ ਦੇਣ ਵਾਲੇ ਹਨ। ਜਿਸ ਵਿਚ ਉਨ੍ਹਾਂ ਦੇ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਸ਼ਾਮਲ ਹੋਣ ਵਾਲੇ ਹਨ। ਇਸ ਤੋਂ ਬਾਅਦ ਕਪਿਲ ਮੁੰਬਈ ਵਿਚ 24 ਦਸੰਬਰ ਨੂੰ ਰਿਸੇਪਸ਼ਨ ਦੇਣ ਵਾਲੇ ਹਨ। ਜਿਸ ਵਿਚ ਬਾਲੀਵੁੱਡ ਦੀਆਂ ਕਈ ਵੱਡੀਆਂ ਹਸਤੀਆਂ ਸ਼ਾਮਲ ਹੋ ਸਕਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement