ਅਮਿਤਾਭ, ਅਭਿਸ਼ੇਕ ਦੀ ਹਾਲਤ ਸਥਿਰ, 26 ਮੁਲਾਜ਼ਮ ਨੈਗੇਟਿਵ
Published : Jul 14, 2020, 11:13 am IST
Updated : Jul 14, 2020, 11:13 am IST
SHARE ARTICLE
File photo
File photo

ਕੋਰੋਨਾ ਵਾਇਰਸ ਤੋਂ ਪੀੜਤ ਹੋਣ ਮਗਰੋਂ ਹਸਪਤਾਲ ਵਿਚ ਦਾਖ਼ਲ ਅਦਾਕਾਰ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਬੇਟੇ ਅਦਾਕਾਰ ਅਭਿਸ਼ੇਕ ਬੱਚਨ ਦੀ ਹਾਲਤ ਸਥਿਰ ਹੈ।

ਮੁੰਬਈ, 13 ਜੁਲਾਈ : ਕੋਰੋਨਾ ਵਾਇਰਸ ਤੋਂ ਪੀੜਤ ਹੋਣ ਮਗਰੋਂ ਹਸਪਤਾਲ ਵਿਚ ਦਾਖ਼ਲ ਅਦਾਕਾਰ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਬੇਟੇ ਅਦਾਕਾਰ ਅਭਿਸ਼ੇਕ ਬੱਚਨ ਦੀ ਹਾਲਤ ਸਥਿਰ ਹੈ। ਹਸਪਤਾਲ ਦੇ ਸੂਤਰਾਂ ਨੇ ਦਸਿਆ ਕਿ ਇਹ ਦੋਵੇਂ ਨਾਨਾਵਤੀ ਹਸਪਤਾਲ ਦੇ ਆਈਸੋਲੇਸ਼ਨ ਕੇਂਦਰ ਵਿਚ ਹੈ। ਇਨ੍ਹਾਂ ਦੋਹਾਂ ਨੇ ਟਵਿਟਰ ’ਤੇ 11 ਜੁਲਾਈ ਬੀਮਾਰੀ ਦੀ ਲਪੇਟ ਵਿਚ ਆਉਣ ਦੀ ਪੁਸ਼ਟੀ ਕੀਤੀ ਸੀ ਅਤੇ ਦਸਿਆ ਸੀ ਕਿ ਉਨ੍ਹਾਂ ਦੇ ਸਿੱਧੇ ਸੰਪਰਕ ਵਿਚ ਆਏ ਲੋਕਾਂ ਦੀ ਜਾਂਚ ਹੋਵੇਗੀ। ਸੂਤਰਾਂ ਮੁਤਾਬਕ ਦੋਹਾਂ ਦੀ ਹਾਲਤ ਸਥਿਰ ਹੈ ਅਤੇ ਇਸ ਵੇਲੇ ਡੂੰਘੀ ਜਾਂਚ ਦੀ ਲੋੜ ਨਹੀਂ।

File Photo File Photo

ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੋਹਾਂ ਦੇ ਸਰੀਰ ਦੇ ਅੰਕ ਸਹੀ ਤਰ੍ਹਾਂ ਕੰਮ ਕਰ ਰਹੇ ਹਨ ਅਤੇ ਭੁੱਖ ਲੱਗ ਰਹੀ ਹੈ। ਬੱਚਨ ਦੇ ਘਰ ਕੰਮ ਕਰ ਹੇ 26 ਮੁਲਾਜ਼ਮ ਨੈਗੇਟਿਵ ਮਿਲੇ ਹਨ। ਇਨ੍ਹਾਂ ਸਾਰਿਆਂ ਦੇ ਨਮੂਨੇ ਲਏ ਗਏ ਸਨ। ਸਾਰੇ 30 ਮੁਲਾਜ਼ਮਾਂ ਨੂੰ ਅਲੱਗ ਰਖਿਆ ਗਿਆ ਹੈ ਪਰ ਇਨ੍ਹਾਂ ਵਿਚੋਂ ਸਿਰਫ਼ 26 ਲਾਗ ਦੇ ਉੱਚ ਖ਼ਤਰੇ ਵਿਚ ਹਨ। ਬਾਕੀ ਸਾਰਿਆਂ ਨੂੰ ਬੀਮਾਰੀ ਲੱਗਣ ਦਾ ਜ਼ਿਆਦਾ ਖ਼ਤਰਾ ਨਹੀਂ। ਐਤਵਾਰ ਨੂੰ 77 ਸਾਲਾ ਅਮਿਤਾਭ ਨੇ ਅਪਣੇ ਬਲਾਗ ’ਤੇ ਲਿਖਿਆ ਸੀ ਕਿ ਉਸ ਦੀ ਸਿਹਤਯਾਬੀ ਦੀਆਂ ਅਰਦਾਸਾਂ ਵਾਲੇ ਸੁਨੇਹੇ ਉਸ ਦੇ ਦਿਲ ਨੂੰ ਛੂਹ ਗਏ। (ਏਜੰਸੀ) 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement