ਦਿਲਜੀਤ ਦੋਸਾਂਝ ਦੇ ਰਹੇ ਨੇ 'ਗੁੱਡ ਨਿਊਜ਼', ਸ਼ੇਅਰ ਕੀਤੀਆਂ ਤਸਵੀਰਾਂ
Published : Nov 14, 2019, 3:30 pm IST
Updated : Nov 14, 2019, 3:30 pm IST
SHARE ARTICLE
 First Poster of Good News
First Poster of Good News

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਹਮੇਸ਼ਾ ਹੀ ਆਪਣੇ ਪੰਜਾਬੀ ਗੀਤਾਂ ਤੇ ਪੰਜਾਬੀ ਫਿਲਮਾਂ ਦੇ ਨਾਲ-ਨਾਲ ਹਿੰਦੀ ਫਿਲਮ ਇੰਡਸਟਰੀ 'ਚ ਵੀ ਕਾਫੀ ...

ਜਲੰਧਰ :  ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਹਮੇਸ਼ਾ ਹੀ ਆਪਣੇ ਪੰਜਾਬੀ ਗੀਤਾਂ ਤੇ ਪੰਜਾਬੀ ਫਿਲਮਾਂ ਦੇ ਨਾਲ-ਨਾਲ ਹਿੰਦੀ ਫਿਲਮ ਇੰਡਸਟਰੀ 'ਚ ਵੀ ਕਾਫੀ ਐਕਟਿਵ ਹਨ। ਹਾਲ ਹੀ 'ਚ ਦਿਲਜੀਤ ਨੇ ਆਪਣੀ ਆਉਣ ਵਾਲੀ ਬਾਲੀਵੁੱਡ ਫਿਲਮ 'ਗੁੱਡ ਨਿਊਜ਼' ਦੇ ਨਵੇਂ ਪੋਸਟਰ ਸ਼ੇਅਰ ਕੀਤੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਿੰਨ ਪੋਸਟਰ ਸ਼ੇਅਰ ਕੀਤੇ ਹਨ।


ਪਹਿਲਾ ਪੋਸਟਰ ਸ਼ੇਅਰ ਕਰਦੇ ਹੋਏ ਦਿਲਜੀਤ ਨੇ ਲਿਖਿਆ ਹੈ, ''ਇਹ ਕਿੱਥੇ ਫਸ ਗਏ ਭਾਜੀ?'' ਇਸ ਪੋਸਟਰ 'ਚ ਅਕਸ਼ੇ ਕੁਮਾਰ ਦੋ ਬੇਬੀ ਬੰਪਸ ਦੇ ਵਿਚਕਾਰ ਬੜੇ ਹੀ ਦੁੱਖੀ ਨਜ਼ਰ ਆ ਰਹੇ ਹਨ। ਉਥੇ ਹੀ ਦੂਜੇ ਪੋਸਟਰ 'ਚ ਦਿਲਜੀਤ ਦੋਸਾਂਝ ਖੁਦ ਨਜ਼ਰ ਆ ਰਹੇ ਉਹ ਵੀ ਦੋ ਬੇਬੀ ਬੰਪਸ 'ਚ ਬੜੇ ਖੁਸ਼ ਨਜ਼ਰ ਆ ਰਹੇ ਹਨ। ਤੀਜੇ ਪੋਸਟਰ 'ਚ ਅਕਸ਼ੇ ਕੁਮਾਰ, ਕਰੀਨਾ ਕਪੂਰ ਖਾਨ, ਕਿਆਰਾ ਅਡਵਾਨੀ ਤੇ ਖੁਦ ਦਿਲਜੀਤ ਦੋਸਾਂਝ ਨਜ਼ਰ ਆ ਰਹੇ ਹਨ।


ਦੱਸ ਦਈਏ ਕਿ ਫਿਲਮ ਦੇ ਪੋਸਟਰ ਇੰਨੇ ਸ਼ਾਨਦਾਰ ਨੇ ਕਿ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਕੀਤੇ ਜਾ ਰਹੇ ਹਨ। 'ਗੁੱਡ ਨਿਊਜ਼' ਫਿਲਮ ਨੂੰ ਰਾਜ ਮਹਿਤਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਮੈਗਾ ਸਟਾਰ ਕਾਸਟ ਵਾਲੀ ਇਹ ਫਿਲਮ ਇਕ ਰੋਮਾਂਟਿਕ ਕਾਮੇਡੀ ਫਿਲਮ ਹੋਣ ਵਾਲੀ ਹੈ। ਫਿਲਮ ਨੂੰ ਕਰਨ ਜੌਹਰ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ ਅਤੇ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਇਹ ਫਿਲਮ 27 ਦਸੰਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement