ਹੁਣ ਪਹਿਲਾ ਨਾਲੋਂ ਫਿੱਟ ਦਿੱਖ ਰਹੇ ਨੇ ਰਿਸ਼ੀ ਕਪੂਰ, ਤਸਵੀਰਾਂ ਵਾਇਰਲ
Published : Jun 15, 2019, 10:54 am IST
Updated : Jun 15, 2019, 10:55 am IST
SHARE ARTICLE
Rishi kapoor enjoys dinner with friends photo viral
Rishi kapoor enjoys dinner with friends photo viral

ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਪਿਛਲੇ ਕਾਫ਼ੀ ਸਮੇਂ ਤੋਂ ਅਮਰੀਕਾ 'ਚ ਆਪਣਾ ਇਲਾਜ ਕਰਵਾ ਰਹੇ ਹਨ।

ਮੁੰਬਈ : ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਪਿਛਲੇ ਕਾਫ਼ੀ ਸਮੇਂ ਤੋਂ ਅਮਰੀਕਾ 'ਚ ਆਪਣਾ ਇਲਾਜ ਕਰਵਾ ਰਹੇ ਹਨ। ਪਿਛਲੇ ਵਰ੍ਹੇ ਉਨ੍ਹਾਂ ਨੂੰ ਕੈਂਸਰ ਰੋਗ ਹੋਣ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਹ ਆਪਣੀ ਪਤਨੀ ਨੀਤੂ ਸਿੰਘ ਕਪੂਰ ਨਾਲ ਇਲਾਜ ਲਈ ਅਮਰੀਕਾ ਦੇ ਸ਼ਹਿਰ ਨਿਊਯਾਰਕ ਆ ਗਏ ਸਨ।  ਉਨ੍ਹਾਂ ਸਤੰਬਰ 2018 ਦੌਰਾਨ ਟਵੀਟ ਕਰ ਕੇ ਆਪਣੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਸੀ ਪਰ ਤਦ ਉਨ੍ਹਾਂ ਆਪਣੀ ਬਿਮਾਰੀ, ਭਾਵ ਕੈਂਸਰ ਰੋਗ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਸੀ।

Rishi kapoor enjoys dinner with friends photo viralRishi kapoor enjoys dinner with friends photo viral

 ਪਿੱਛੇ ਜਿਹੇ ਰਿਸ਼ੀ ਕਪੂਰ ਨੇ ਕੈਂਸਰ ਰੋਗ ਹੋਣ ਬਾਰੇ ਦੱਸਿਆ ਸੀ। ਹੁਣ ਇਲਾਜ ਤੋਂ ਬਾਅਦ ਤੰਦਰੁਸਤ ਹੋਣ ਪਿੱਛੋਂ ਇਕ ਤਾਜ਼ਾ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਯਕੀਨੀ ਤੌਰ 'ਤੇ ਪਿਛਲੇ ਸਾਲ ਨਾਲੋਂ ਵਧੇਰੇ ਤੰਦਰੁਸਤ ਦਿਖਾਈ ਦੇ ਰਹੇ ਹਨ। ਲੇਖਕਾ ਰਸ਼ਮੀ ਉਦੇ ਸਿੰਘ ਨੇ ਆਪਣੇ ਇੰਸਟਾਗ੍ਰਾਮ ਉੱਤੇ ਰਿਸ਼ੀ ਕਪੂਰ ਦੇ ਡਿਨਰ ਆਊਟਿੰਗ ਦੀਆਂ ਕੁਝ ਤਸਵੀਰਾਂ ਤੇ ਵੀਡੀਓ ਸ਼ੇਅਰ ਕੀਤੀਆਂ ਹਨ।

 



 

 

ਇਸ ਵਿੱਚ ਰਿਸ਼ੀ ਕਪੂਰ ਦੇ ਨਾਲ ਉਨ੍ਹਾਂ ਦੀ ਪਤਨੀ ਨੀਤੂ ਕਪੂਰ ਤੇ ਉਨ੍ਹਾਂ ਦੀ ਧੀ ਰਿਧਿਮਾ ਕਪੂਰ ਵੀ ਹੈ। ਕੁਝ ਸਮਾਂ ਪਹਿਲਾਂ ਰਿਸ਼ੀ ਕਪੂਰ ਨੇ ਆਪਣੇ ਇਲਾਜ ਤੋਂ ਪਰੇਸ਼ਾਨ ਹੋ ਕੇ ਇਕ ਜਜ਼ਬਾਤੀ ਜਿਹੀ ਪੋਸਟ ਅਪਲੋਡ ਕੀਤੀ ਸੀ। ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ਅੱਜ ਉਨ੍ਹਾਂ ਨੂੰ ਨਿਊਯਾਰਕ ਆਇਆਂ ਨੂੰ ਅੱਠ ਮਹੀਨੇ ਹੋ ਗਏ ਹਨ – ‘ਪਤਾ ਨਹੀਂ ਮੈਂ ਕਦੇ ਘਰ ਜਾ ਸਕਾਂਗਾ ਕਿ ਨਹੀਂ?’

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement