ਸਾਊਥ ਅਦਾਕਾਰ ਰਾਮ ਚਰਨ ਦੀ ਪਤਨੀ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
Published : Apr 18, 2022, 4:11 pm IST
Updated : Apr 18, 2022, 4:11 pm IST
SHARE ARTICLE
Upasana Konidela
Upasana Konidela

ਲੰਗਰ ਲਈ ਦਾਨ ਕੀਤੇ 5 ਲੱਖ ਰੁਪਏ

 

ਅੰਮ੍ਰਿਤਸਰ: ਸਾਊਥ ਅਦਾਕਾਰ ਰਾਮ ਚਰਨ ਦੀ ਧਰਮ ਪਤਨੀ ਉਪਾਸਨਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇੱਥੇ ਉਹਨਾਂ ਨੇ ਇਲਾਹੀ ਬਾਣੀ ਦਾ ਆਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

 

Upasana KonidelaUpasana Konidela

ਉਪਾਸਨਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

 

ਇਸ ਮੌਕੇ ਉਪਾਸਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਊਥ ਦੀ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸੁਣਨਾ ਤੇ ਲੰਗਰ ਵਿਚ ਸੇਵਾ ਕਰਨਾ ਮਾਨਸਿਕ ਸੰਤੁਸ਼ਟੀ ਦਿੰਦਾ ਹੈ। ਉਪਾਸਨਾ ਨੇ ਲੰਗਰ ਲਈ 5 ਲੱਖ ਰੁਪਏ ਦਾਨ ਕੀਤੇ।


 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement