ਫਿਲਮ ਕਿਰਦਾਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬੁਰੀ ਤਰ੍ਹਾਂ ਭਿੜੇ ਆਮਿਰ-ਅਕਸ਼ੈ ਦੇ ਫੈਂਸ
Published : Nov 19, 2019, 4:28 pm IST
Updated : Nov 19, 2019, 4:28 pm IST
SHARE ARTICLE
Akshay Kumar and Aamir Khan
Akshay Kumar and Aamir Khan

ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਇਨ੍ਹੀਂ ਦਿਨੀਂ ਫਿਲਮ ਲਾਲ ਸਿੰਘ ਚੱਢਾ ਦੀ ਤਿਆਰੀ ਵਿੱਚ ਲੱਗੇ ਹੋਏ ਹਨ। ਹਾਲ ਹੀ ਵਿੱਚ ਆਮਿਰ ਖਾਨ ਦੀ ਫਿਲਮ ਲਾਲ ਸਿੰਘ

ਮੁੰਬਈ : ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਇਨ੍ਹੀਂ ਦਿਨੀਂ ਫਿਲਮ ਲਾਲ ਸਿੰਘ ਚੱਢਾ ਦੀ ਤਿਆਰੀ ਵਿੱਚ ਲੱਗੇ ਹੋਏ ਹਨ। ਹਾਲ ਹੀ ਵਿੱਚ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਦਾ ਨਵਾਂ ਪੋਸਟਰ ਰਿਲੀਜ਼ ਹੋਇਆ ਹੈ। ਇਸ ਪੋਸਟਰ ਨੂੰ ਐਕਟਰ ਨੇ ਆਪਣੇ ਟਵੀਟਰ ਹੈਂਡਲ ਤੋਂ ਸ਼ੇਅਰ ਕੀਤਾ ਹੈ। ਆਮਿਰ ਖਾਨ ਇਸ ਪੋਸਟਰ ‘ਚ ਸਰਦਾਰ ਜੀ ਦੇ ਲੁੱਕ ਵਿੱਚ ਨਜ਼ਰ ਆ ਰਹੇ ਹਨ। ਇਸ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਆਮਿਰ ਖਾਨ ਨੇ ਲਿਖਿਆ, ਸਤਿ ਸ੍ਰੀ ਅਕਾਲ ਜੀ, ਮੇਰਾ ਨਾਮ ਲਾਲ… ਲਾਲ ਸਿੰਘ ਚੱਢਾ।


ਆਮਿਰ ਖਾਨ ਦੀ ਇਸ ਅਪਕਮਿੰਗ ਫਿਲਮ ਦੇ ਪੋਸਟਰ 'ਤੇ ਫੈਨਜ਼ ਖੂਬ ਕਮੈਂਟ ਕਰ ਰਹੇ ਹਨ। ਇਸ ਪੋਸਟਰ ਵਿੱਚ ਆਮਿਰ ਖਾਨ ਸਿਰ 'ਤੇ ਦਸਤਾਰ ਤੇ ਲੰਮੀ ਦਾੜ੍ਹੀ ਵਿੱਚ ਕਾਫ਼ੀ ਜ਼ਬਰਦਸਤ ਲੱਗ ਰਹੇ ਹਨ। ਆਮਿਰ ਖਾਨ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ, ਨਾਲ ਹੀ ਲੋਕ ਇਸ ‘ਤੇ ਆਪਣੇ ਖੂਬ ਰਿਐਕਸ਼ਨ ਵੀ ਦੇ ਰਹੇ ਹਨ। ਆਮਿਰ ਦੀ ਇਸ ਦਿਖ ਦੀ ਜਿੱਥੇ ਤਾਰੀਫ ਹੋ ਰਹੀ ਹੈ ਤਾਂ ਉਥੇ ਹੀ ਇਸ ਵਜ੍ਹਾ ਕਾਰਨ ਅਕਸ਼ੈ ਕੁਮਾਰ ਨੂੰ ਟਰੋਲ ਕੀਤਾ ਜਾ ਰਿਹਾ ਹੈ।


ਦਰਅਸਲ ਇਸ ਸਾਲ ਮਾਰਚ ਵਿੱਚ ਅਕਸ਼ੈ ਕੁਮਾਰ ਦੀ ਫਿਲਮ ਕੇਸਰੀ ਰਿਲੀਜ਼ ਹੋਈ ਸੀ। ਇਸ ਫਿਲਮ ਵਿੱਚ ਅਕਸ਼ੈ ਨੇ ਵੀ ਇੱਕ ਸਿੱਖ ਦਾ ਕਿਰਦਾਰ ਨਿਭਾਇਆ ਸੀ । ਕਿਰਦਾਰ ਵਿੱਚ ਢਲਣ ਲਈ ਅਕਸ਼ੈ ਨੇ ਨਕਲੀ ਦਾੜੀ ਅਤੇ ਮੁੱਛਾਂ ਦੀ ਵਰਤੋਂ ਕੀਤੀ ਸੀ ।ਆਪਣੇ ਇਸ ਲੁਕ ਦੀ ਵਜ੍ਹਾ ਕਾਰਨ ਅਕਸ਼ੈ ਨੂੰ ਉਸ ਸਮੇਂ ਵੀ ਟਰੋਲ ਕੀਤਾ ਗਿਆ ਸੀ। ਹੁਣ ਆਮੀਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਦਾ ਪੋਸਟਰ ਰਿਲੀਜ਼ ਹੋਣ ਤੋਂ ਬਾਅਦ ਲੋਕ ਦੋਵੇਂ ਸਟਾਰਸ ਦੇ ਲੁੱਕ ਦੀ ਤੁਲਨਾ ਕਰ ਰਹੇ ਹਨ। ਟਵੀਟਰ ਉੱਤੇ ਅਕਸ਼ੈ ਨੂੰ ਕਾਫ਼ੀ ਟਰੋਲ ਕੀਤਾ ਜਾ ਰਿਹਾ ਹੈ ।




Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement