ਗਾਇਕ ਅਰਿਜੀਤ ਸਿੰਘ ਦੀ ਮਾਂ ਦਾ ਦੇਹਾਂਤ, ਕੋਰੋਨਾ ਕਰ ਕੇ ਹਾਰੀ ਜ਼ਿੰਦਗੀ ਦੀ ਜੰਗ 
Published : May 20, 2021, 4:18 pm IST
Updated : May 20, 2021, 4:18 pm IST
SHARE ARTICLE
Singer Arijit Singh's mother dies
Singer Arijit Singh's mother dies

ਅਰਿਜੀਤ ਸਿੰਘ ਦੀ ਮਾਂ ਨੇ ਵੀਰਵਾਰ (20 ਮਈ) ਦੀ ਸਵੇਰੇ 11 ਵਜੇ ਆਖਿਰੀ ਸਾਹ ਲਿਆ

ਨਵੀਂ ਦਿੱਲੀ : ਕੋਰੋਨਾ ਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਚਪੇਟ 'ਚ ਲਿਆ ਹੋਇਆ ਹੈ, ਇਸ ਮਹਾਮਾਰੀ ਕਰ ਕੇ ਕਈ ਆਪਣਿਆਂ ਤੋਂ ਦੂਰ ਹੋ ਗਏ ਹਨ। ਜਿਸ ’ਚ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਵੀ ਸ਼ਾਮਲ ਹਨ। ਬਾਲੀਵੁੱਡ ਦੇ ਵੀ ਬਹੁਤ ਅਜਿਹੇ ਸਿਤਾਰੇ ਹਨ, ਜੋ ਕੋਰੋਨਾ ਵਾਇਰਸ ’ਚ ਆਪਣੀ ਤੇ ਅਪਣਿਆਂ ਦੀ ਜਾਨ ਗੁਆ ਚੁੱਕੇ ਹਨ ਤੇ ਹੁਣ ਮਸ਼ਹੂਰ ਗਾਇਕ ਅਰਿਜੀਤ ਸਿੰਘ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ। ਉਹ ਕੋਰੋਨਾ ਵਾਇਰਸ ਨਾਲ ਜ਼ਿੰਦਗੀ ਦੀ ਜੰਗ ਹਾਰ ਗਈ ਹੈ।

ਅਰਿਜੀਤ ਸਿੰਘ ਦੀ ਮਾਂ ਨੇ ਵੀਰਵਾਰ (20 ਮਈ) ਦੀ ਸਵੇਰੇ 11 ਵਜੇ ਆਖਿਰੀ ਸਾਹ ਲਿਆ। ਉਨ੍ਹਾਂ ਦੀ ਮਾਂ ਬੀਤੇ ਦਿਨੀਂ ਕੋਰੋਨਾ ਸੰਕਰਮਿਤ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਕੋਲਕਾਤਾ ਦੇ ਏਐੱਮਆਰਆਈ ਢਾਕੂਰੀਆ ਹਸਪਤਾਲ ’ਚ ਚੱਲ ਰਿਹਾ ਸੀ। ਗਾਇਕ ਦੀ ਮਾਂ ਦੀ ਹਾਲਤ ਹਸਪਤਾਲ ’ਚ ਭਰਤੀ ਹੋਣ ਤੋਂ ਬਾਅਦ ਤੋਂ ਹੀ ਕਾਫੀ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਦੇ ਇਲਾਜ ਲਈ ਏ-ਬਲੱਡ ਗਰੁੱਪ ਦੀ ਲੋੜ ਵੀ ਸੀ।

ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਬਲੱਡ ਡੋਨਰ ਮਰਦ ਹੀ ਹੋਣਾ ਚਾਹੀਦਾ। ਇਸ ਗੱਲ ਦੀ ਜਾਣਕਾਰੀ  ਅਦਾਕਾਰਾ ਸਵੀਸਿਤਕਾ ਮੁਖਰਜੀ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਸੀ। ਆਪਣੀ ਮਾਂ ਨੂੰ ਲੈ ਕੇ ਖੁਦ ਅਰਿਜੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝਾ ਕਰ ਕੇ ਦੱਸਿਆ ਸੀ। ਉਨ੍ਹਾਂ ਨੇ ਮਦਦ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਇਕ ਖ਼ਾਸ ਮੈਸੇਜ ਵੀ ਦਿੱਤਾ ਸੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement