Remo D'Souza News: ਰੇਮੋ ਡਿਸੂਜ਼ਾ 'ਤੇ ਧੋਖਾਧੜੀ ਦਾ ਇਲਜ਼ਾਮ, ਕੋਰੀਓਗ੍ਰਾਫਰ ਨੇ ਅਫਵਾਹਾਂ ਦਾ ਕੀਤਾ ਖੰਡਨ, ਸ਼ੇਅਰ ਕੀਤੀ ਪੋਸਟ
Published : Oct 21, 2024, 7:28 am IST
Updated : Oct 21, 2024, 7:28 am IST
SHARE ARTICLE
Remo D'Souza share post News
Remo D'Souza share post News

Remo D'Souza News: ਸਾਰਿਆਂ ਖਿਲਾਫ਼ ਮਲਾ ਦਰਜ

Remo D'Souza share post News: ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਅਤੇ ਉਨ੍ਹਾਂ ਦੀ ਪਤਨੀ ਲੀਜ਼ਲ ਨੂੰ ਲੈ ਕੇ ਇਕ ਖਬਰ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਸੀ ਕਿ ਕੋਰੀਓਗ੍ਰਾਫਰ ਅਤੇ ਉਸ ਦੀ ਪਤਨੀ ਅਤੇ ਪੰਜ ਹੋਰ ਲੋਕਾਂ ਨੇ ਇੱਕ ਡਾਂਸ ਗਰੁੱਪ ਨਾਲ ਠੱਗੀ ਮਾਰੀ ਹੈ।

ਇਨ੍ਹਾਂ ਸਾਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁੰਬਈ ਦੀ ਠਾਣੇ ਪੁਲਿਸ ਨੇ ਦੱਸਿਆ ਕਿ ਇਹ ਸ਼ਿਕਾਇਤ ਸ਼ਨੀਵਾਰ ਨੂੰ ਦਰਜ ਕਰਵਾਈ ਗਈ ਸੀ। ਇਨ੍ਹਾਂ ਸਾਰਿਆਂ 'ਤੇ 11.96 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਪਰ ਰੇਮੋ ਨੇ ਇਕ ਪੋਸਟ ਰਾਹੀਂ ਇਨ੍ਹਾਂ ਖਬਰਾਂ ਨੂੰ ਪੂਰੀ ਤਰ੍ਹਾਂ ਖਾਰਿਜ ਕਰ ਦਿੱਤਾ ਹੈ। ਕਿਹਾ ਕਿ ਇਨ੍ਹਾਂ ਖਬਰਾਂ ਵਿੱਚ ਕੋਈ ਸੱਚਾਈ ਨਹੀਂ ਹੈ। ਸਭ ਅਫਵਾਹਾਂ ਹਨ।

ਰੇਮੋ ਦੀ ਪੋਸਟ ਵਾਇਰਲ 
ਕੋਰੀਓਗ੍ਰਾਫਰ ਨੇ ਪੋਸਟ 'ਚ ਲਿਖਿਆ- ਕੁਝ ਮੀਡੀਆ ਰਿਪੋਰਟਾਂ ਤੋਂ ਸਾਨੂੰ ਪਤਾ ਲੱਗਾ ਕਿ ਸਾਡੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕਿਹਾ ਜਾ ਰਿਹਾ ਹੈ ਕਿ ਅਸੀਂ ਇੱਕ ਡਾਂਸ ਗਰੁੱਪ ਨਾਲ ਧੋਖਾਧੜੀ ਕੀਤੀ ਹੈ।


ਮੈਨੂੰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੇ ਬਾਰੇ ਅਜਿਹੀਆਂ ਖਬਰਾਂ ਪ੍ਰਕਾਸ਼ਿਤ ਹੋ ਰਹੀਆਂ ਹਨ। ਅਸੀਂ ਸਾਰਿਆਂ ਨੂੰ ਬੇਨਤੀ ਕਰਨਾ ਚਾਹੁੰਦੇ ਹਾਂ ਕਿ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਸਾਰੀਆਂ ਖਬਰਾਂ ਝੂਠੀਆਂ ਹਨ ਅਤੇ ਲੋਕ ਸਾਡੇ ਬਾਰੇ ਅਫਵਾਹਾਂ ਫੈਲਾ ਰਹੇ ਹਨ।

"ਅਸੀਂ ਆਪਣੇ ਕੇਸ ਨੂੰ ਸਮੇਂ 'ਤੇ ਛੱਡ ਰਹੇ ਹਾਂ। ਅਧਿਕਾਰੀਆਂ ਨੂੰ ਜੋ ਵੀ ਮਦਦ ਦੀ ਲੋੜ ਹੋਵੇਗੀ, ਅਸੀਂ ਉਨ੍ਹਾਂ ਦੀ ਮਦਦ ਕਰਾਂਗੇ। ਮੈਂ ਆਪਣੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਸਮਰਥਨ ਲਈ ਧੰਨਵਾਦ ਕਰਦਾ ਹਾਂ। ਜੋ ਲੋਕ ਜੋ ਸਾਨੂੰ ਪਿਆਰ ਕਰਦੇ ਹਨ। ਇਹ ਸਾਡੇ ਲਈ ਬਹੁਤ ਮਾਇਨੇ ਰੱਖਦਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement