Kapil Sharma Death Threat: ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
Published : Jan 23, 2025, 8:35 am IST
Updated : Jan 23, 2025, 8:35 am IST
SHARE ARTICLE
Kapil Sharma Death Threat
Kapil Sharma Death Threat

ਹਾਲਾਂਕਿ, ਕਪਿਲ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਅਜੇ ਤਕ ਇਸ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

 

Kapil Sharma Death Threat: ਕਾਮੇਡੀਅਨ ਕਪਿਲ ਸ਼ਰਮਾ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜੇਕਰ ਰਿਪੋਰਟਾਂ 'ਦੀਆਂ ਮੰਨੀਏ ਤਾਂ ਕਪਿਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕਪਿਲ ਤੋਂ ਪਹਿਲਾਂ ਅਦਾਕਾਰ ਰਾਜਪਾਲ ਯਾਦਵ, ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਅਤੇ ਕਾਮੇਡੀਅਨ ਸੁਗੰਧਾ ਮਿਸ਼ਰਾ ਨੂੰ ਵੀ ਅਜਿਹੀਆਂ ਧਮਕੀ ਭਰੀਆਂ ਈਮੇਲ ਮਿਲ ਚੁੱਕੀਆਂ ਹਨ।

ਕਪਿਲ ਸ਼ਰਮਾ ਨੂੰ ਧਮਕੀ ਭਰਿਆ ਈਮੇਲ ਭੇਜਣ ਵਾਲੇ ਵਿਅਕਤੀ ਨੇ ਕਾਮੇਡੀਅਨ ਦੇ ਨਾਲ-ਨਾਲ ਉਸਦੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਜਾਣਕਾਰਾਂ, ਸਹਿਕਰਮੀਆਂ ਅਤੇ ਗੁਆਂਢੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁੰਬਈ ਦੀ ਅੰਬੋਲੀ ਪੁਲਿਸ ਨੇ ਧਾਰਾ 351(3) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲਾ ਦਰਜ ਹੁੰਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਕਪਿਲ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਅਜੇ ਤਕ ਇਸ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਦੋਵਾਂ ਵਿੱਚੋਂ ਕਿਸੇ ਵੀ ਖ਼ਬਰ ਦੀ ਪੁਸ਼ਟੀ ਨਹੀਂ ਹੋਈ ਹੈ। ਸਿਰਫ਼ ਇਹੀ ਕਿਹਾ ਜਾ ਰਿਹਾ ਹੈ ਕਿ ਈਮੇਲ ਦਾ ਆਈਪੀ ਐਡਰੈੱਸ ਪਾਕਿਸਤਾਨ ਦਾ ਹੈ।

ਕਪਿਲ ਸ਼ਰਮਾ ਤੋਂ ਪਹਿਲਾਂ ਰਾਜਪਾਲ ਯਾਦਵ, ਰੇਮੋ ਡਿਸੂਜ਼ਾ ਅਤੇ ਸੁਗੰਧਾ ਮਿਸ਼ਰਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਹ ਈਮੇਲ ਭੇਜਣ ਵਾਲੇ ਵਿਅਕਤੀ ਦਾ ਨਾਮ ਵਿਸ਼ਨੂੰ ਦੱਸਿਆ ਜਾ ਰਿਹਾ ਹੈ। ਮੁੰਬਈ ਪੁਲਿਸ ਜਾਂਚ ਵਿੱਚ ਰੁੱਝੀ ਹੋਈ ਹੈ।

ਈਮੇਲ ਵਿੱਚ ਧਮਕੀ ਦਿੱਤੀ ਗਈ ਹੈ ਕਿ ਅਸੀਂ ਇਹ ਸਭ ਪਬਲੀਸਿਟੀ ਸਟੰਟ ਵਜੋਂ ਨਹੀਂ ਕਰ ਰਹੇ ਹਾਂ। ਸਾਡੇ ਕੋਲ ਤੁਹਾਡੀਆਂ ਸਾਰੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹੈ। ਸਾਨੂੰ ਅਗਲੇ 8 ਘੰਟਿਆਂ ਦੇ ਅੰਦਰ ਤੁਹਾਡੇ ਤੋਂ ਤੁਰਤ ਜਵਾਬ ਦੀ ਉਮੀਦ ਹੈ। ਜੇਕਰ ਸਾਨੂੰ ਕੋਈ ਜਵਾਬ ਨਹੀਂ ਮਿਲਦਾ ਤਾਂ ਅਸੀਂ ਮੰਨ ਲਵਾਂਗੇ ਕਿ ਤੁਸੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ।

ਤੁਹਾਨੂੰ ਦੱਸ ਦੇਈਏ ਕਿ ਤਿੰਨਾਂ ਹੀ ਮਸ਼ਹੂਰ ਹਸਤੀਆਂ ਨੂੰ ਵੱਖ-ਵੱਖ ਸਮੇਂ 'ਤੇ ਧਮਕੀ ਭਰੇ ਈਮੇਲ ਮਿਲੇ ਹਨ।

 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement