ਮੁੰਬਈ ਦੀ ਮੇਅਰ ਰਿਤੂ ਤਾਵੜੇ ਨੂੰ ਵੀ ਭੇਜੀ ਗਈ ਈਮੇਲ
ਮੁੰਬਈ : ਅਮਿਤਾਭ ਬੱਚਨ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ । ਇਹ ਈ-ਮੇਲ ਸ਼ੁੱਕਰਵਾਰ ਨੂੰ ਮੁੰਬਈ ਦੀ ਮੇਅਰ ਰਿਤੂ ਤਾਵੜੇ ਨੂੰ ਭੇਜੀ ਗਈ। ਈਮੇਲ ਵਿੱਚ ਅਮਿਤਾਭ ਬੱਚਨ ਦੇ ਬੰਗਲੇ 'ਜਲਸਾ' ਨੂੰ ਵੀ ਬੰਬ ਨਾਲ ਉਡਾਉਣ ਦੀ ਗੱਲ ਲਿਖੀ ਗਈ। ਕਿਹਾ ਗਿਆ ਕਿ 31 ਅਕਤੂਬਰ ਤੋਂ 27 ਨਵੰਬਰ ਦੇ ਵਿਚਕਾਰ ਕਦੇ ਵੀ ਬੰਗਲੇ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਇਸੇ ਮੇਲ ਵਿੱਚ ਗਾਇਕ ਦਿਲਜੀਤ ਦੋਸਾਂਝ ਨੂੰ ਵੀ ਆਤਮਘਾਤੀ ਹਮਲੇ ਵਿੱਚ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 5 ਦਿਨ ਪਹਿਲਾਂ ਅਦਾਕਾਰ ਟਾਈਗਰ ਸ਼ਰਾਫ 'ਤੇ ਵੀ ਮੁੰਬਈ ਵਿੱਚ ਫ਼ਾਇਰਿੰਗ ਕੀਤੀ ਗਈ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ।
