ਵਿਦੇਸ਼ ਨਹੀਂ ਜਾ ਸਕੇਗੀ ਜੈਕਲੀਨ ਫਰਨਾਂਡੀਜ਼, ਜਾਣੋ ਕਿਉਂ 
Published : Dec 24, 2022, 9:11 pm IST
Updated : Dec 24, 2022, 9:11 pm IST
SHARE ARTICLE
Jacqueline Fernandez
Jacqueline Fernandez

ED ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜੈਕਲੀਨ ਵਿਦੇਸ਼ੀ ਨਾਗਰਿਕ ਹੈ ਤੇ ਜੇ ਉਹ ਵਿਦੇਸ਼ ਜਾਂਦੀ ਹੈ ਤਾਂ ਹੋ ਸਕਦਾ ਹੈ ਕਿ ਉਹ ਵਾਪਸ ਹੀ ਨਾ ਪਰਤੇ।

 

ਨਵੀਂ ਦਿੱਲੀ – ਮਨੀ ਲਾਂਡਰਿੰਗ ਮਾਮਲੇ ’ਚ ਦੋਸ਼ੀ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਦਿੱਲੀ ਦੀ ਇਕ ਅਦਾਲਤ ’ਚ ਦਾਖ਼ਲ ਪਟੀਸ਼ਨ ਵਾਪਸ ਲੈ ਲਈ। ਜੱਜ ਨੇ ਕਿਹਾ ਕਿ ਪਹਿਲਾਂ ਦੋਸ਼ ਤੈਅ ਹੋਣੇ ਚਾਹੀਦੇ ਹਨ, ਜਿਸ ਤੋਂ ਬਾਅਦ ਅਦਾਕਾਰਾ ਨੇ ਅਦਾਲਤ ਨੂੰ ਆਪਣੇ ਫ਼ੈਸਲੇ ਬਾਰੇ ਦੱਸਿਆ। ਜੱਜ ਨੇ ਕਿਹਾ ਕਿ ਤੁਸੀਂ ਪਟੀਸ਼ਨ ਵਾਪਸ ਲੈ ਸਕਦੇ ਹੋ ਤੇ ਪਹਿਲਾਂ ਦੋਸ਼ ਤੈਅ ਹੋਣੇ ਚਾਹੀਦੇ ਹਨ ਨਹੀਂ ਤਾਂ ਮੈਂ ਇਕ ਨਿਆਂਇਕ ਹੁਕਮ ਪਾਸ ਕਰਾਂਗਾ।
 

ਇਸ ਤੋਂ ਬਾਅਦ ਅਦਾਕਾਰਾ ਨੇ ਆਪਣੇ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰ ਕੇ ਅਦਾਲਤ ਨੂੰ ਦੱਸਿਆ ਕਿ ਉਹ ਫਿਲਹਾਲ ਪਟੀਸ਼ਨ ਵਾਪਸ ਲੈ ਰਹੀ ਹੈ।
ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜੈਕਲੀਨ ਵਿਦੇਸ਼ੀ ਨਾਗਰਿਕ ਹੈ ਤੇ ਜੇ ਉਹ ਵਿਦੇਸ਼ ਜਾਂਦੀ ਹੈ ਤਾਂ ਹੋ ਸਕਦਾ ਹੈ ਕਿ ਉਹ ਵਾਪਸ ਹੀ ਨਾ ਪਰਤੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement