ਅਦਾਕਾਰਾ ਨੀਲੂ ਕੋਹਲੀ ਦੇ ਪਤੀ ਦਾ ਦਿਹਾਂਤ

By : KOMALJEET

Published : Mar 25, 2023, 12:16 pm IST
Updated : Mar 25, 2023, 12:16 pm IST
SHARE ARTICLE
Veteran actress Nilu Kohli's husband passes away
Veteran actress Nilu Kohli's husband passes away

ਬਾਥਰੂਮ 'ਚ ਪੈਰ ਤਿਲਕਣ ਕਾਰਨ ਹੋਈ ਮੌਤ! 

ਟੀਵੀ ਅਤੇ ਬਾਲੀਵੁੱਡ ਇੰਡਸਟ੍ਰੀ ਦੀ ਮੰਨੀ-ਪ੍ਰਮੰਨੀ ਅਦਾਕਾਰਾ ਨੀਲੂ ਕੋਹਲੀ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉਨ੍ਹਾਂ ਦੇ ਪਤੀ ਹਰਮਿੰਦਰ ਸਿੰਘ ਕੋਹਲੀ ਦਾ ਦਿਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਬਾਥਰੂਮ ਵਿਚ ਪੈਰ ਤਿਲਕਣ ਕਾਰਨ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਹਰਮਿੰਦਰ ਸਿੰਘ ਕੋਹਲੀ ਬੀਤੇ ਕੱਲ੍ਹ ਗੁਰਦੁਆਰਾ ਸਾਹਿਬ ਤੋਂ ਵਾਪਸ ਆਏ ਸਨ ਅਤੇ ਬਾਥਰੂਮ ਵਿਚ ਗਏ ਪਰ ਕਾਫੀ ਦੇਰ ਬਾਹਰ ਨਹੀਂ ਆਏ। ਜਦੋਂ ਦੇਖਿਆ ਗਿਆ ਤਾਂ ਉਹ ਬਾਥਰੂਮ 'ਚ ਹੇਠਾਂ ਫਰਸ਼ 'ਤੇ ਬੇਸੁੱਧ ਪਏ ਸਨ ਜਿਸ 'ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ:  ਨਸ਼ੇ ਦੀ ਅਲਾਮਤ ਨੇ ਬੁਝਾਇਆ ਘਰ ਦਾ ਇਕਲੌਤਾ ਚਿਰਾਗ਼

ਨੀਲੂ ਕੋਹਲੀ ਦੀ ਧੀ ਸਾਹਿਬਾ ਨੇ ਇੱਕ ਚੈਨਲ ਨਾਲ ਗਲਬਾਤ ਦੌਰਾਨ ਆਪਣੇ ਪਿਤਾ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਅਤੇ ਕਿਹਾ, ''ਹਾਂ ਇਹ ਸੱਚ ਹੈ, ਪਾਪਾ ਦਾ ਅਚਾਨਕ ਦਿਹਾਂਤ ਹੋ ਗਿਆ। ਮੇਰਾ ਭਰਾ ਮਰਚੈਂਟ ਨੇਵੀ ਵਿਚ ਹੈ ਜਿਸ ਨੂੰ ਉਡੀਕ ਕੇ ਹੀ ਪਾਪਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।'' ਉਨ੍ਹਾਂ ਦੱਸਿਆ ਕਿ ਮੇਰੀ ਮਾਂ ਦੀ ਹਾਲਤ ਠੀਕ ਨਹੀਂ ਹੈ, ਘਟਨਾ ਮੌਕੇ ਉਹ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ। 
 

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement