Forbes ਨੇ ਸੋਨੂੰ ਸੂਦ ਨੂੰ ਦਿੱਤਾ ਲੀਡਰਸ਼ਿਪ ਐਵਾਰਡ, ਅਦਾਕਾਰ ਨੂੰ ਦੱਸਿਆ 'ਕੋਵਿਡ -19 ਹੀਰੋ'
Published : Mar 26, 2021, 3:05 pm IST
Updated : Mar 26, 2021, 3:15 pm IST
SHARE ARTICLE
Sonu Sood
Sonu Sood

ਰਾਜ ਪੱਧਰ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਮਿਲ ਚੁੱਕੇ ਹਨ ਪੁਰਸਕਾਰ

ਨਵੀਂ ਦਿੱਲੀ:  ਸੋਨੂੰ ਸੂਦ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਲਈ ਨੇਕ ਕੰਮ ਕੀਤੇ, ਉਦੋਂ ਤੋਂ ਹੀ ਉਹਨਾਂ ਨੂੰ ਪ੍ਰਵਾਸੀਆਂ ਦਾ ਮਸੀਹਾ ਕਿਹਾ ਜਾਣ ਲੱਗ ਪਿਆ। ਸੋਨੂੰ ਸੂਦ ਨਾ ਸਿਰਫ ਸੋਸ਼ਲ ਮੀਡੀਆ 'ਤੇ ਮਦਦ ਮੰਗਣ ਵਾਲੇ ਹਰ ਵਿਅਕਤੀ ਨੂੰ ਜਵਾਬ ਦਿੰਦੇ ਹੈ, ਬਲਕਿ ਉਹਨਾਂ ਦੀ ਮਦਦ ਵੀ ਕਰਦੇ ਹਨ। ਇਸ ਦੇ ਨਾਲ ਹੀ ਸੋਨੂੰ ਦੇ ਇਨ੍ਹਾਂ ਨੇਕ ਕੰਮਾਂ ਨੇ ਦੇਸ਼ ਭਰ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ। 

Sonu soodSonu sood

ਉਨ੍ਹਾਂ ਨੂੰ ਹਰ ਪਾਸਿਓਂ ਦੁਆਵਾਂ ਮਿਲ ਰਹੀਆਂ ਹਨ।  ਉਸਨੂੰ ਰਾਜ ਪੱਧਰ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਪੁਰਸਕਾਰ ਮਿਲ ਚੁੱਕੇ ਹਨ। ਸੋਨੂੰ ਸੂਦ ਨੂੰ ਇਕ ਵਾਰ ਫਿਰ ਇਕ ਹੋਰ ਅੰਤਰ ਰਾਸ਼ਟਰੀ ਪੱਧਰ 'ਤੇ ਸਨਮਾਨਿਤ ਕੀਤਾ ਗਿਆ ਹੈ। ਹਾਲ ਹੀ ਵਿਚ ਸੋਨੂੰ ਸੂਦ ਨੂੰ ਫੋਰਬਸ ਦੁਆਰਾ ਲੀਡਰਸ਼ਿਪ ਅਵਾਰਡ 2021 ਨਾਲ ਸਨਮਾਨਤ ਕੀਤਾ ਗਿਆ ਹੈ।

 

ਸੋਨੂੰ ਸੂਦ ਨੇ ਇਸ ਐਵਾਰਡ ਦੀ ਫੋਟੋ ਅਤੇ ਆਪਣੀਆਂ ਭਾਵਨਾਵਾਂ ਨੂੰ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਇਸ ਪੁਰਸਕਾਰ ਵਿਚ ਸੋਨੂੰ ਸੂਦ ਨੂੰ 'ਕੋਵਿਡ -19 ਹੀਰੋ' ਦੱਸਿਆ ਗਿਆ ਹੈ।

Sonu soodSonu sood

ਸੋਨੂੰ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਅਤੇ ਸਾਰਿਆਂ ਦਾ ਧੰਨਵਾਦ ਕੀਤਾ। ਦੱਸ ਦੇਈਏ ਕਿ ਸੋਨੂੰ ਨੂੰ ਇਹ ਪੁਰਸਕਾਰ ਵਰਚੁਅਲ ਤਰੀਕੇ ਨਾਲ ਦਿੱਤਾ ਗਿਆ ਹੈ। ਸੋਨੂੰ ਸੂਦ ਦੇ ਇਸ ਟਵੀਟ 'ਤੇ ਪ੍ਰਸ਼ੰਸਕ ਟਿੱਪਣੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਵਧਾਈ ਅਤੇ ਸਲਾਮ ਕਰ  ਰਹੇ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement