ਬਾਲੀਵੁੱਡ ਅਦਾਕਾਰ ਨੇ ਸਿੱਖ ਕਕਾਰਾਂ ਦੀ ਕੀਤੀ ਬੇਅਦਬੀ, ਕਲੀਨ-ਸ਼ੇਵ ਤੇ ਬਿਨ੍ਹਾਂ ਦਸਤਾਰ ਦੇ ਪਾਈ ਕਿਰਪਾਨ 
Published : Aug 28, 2023, 6:10 pm IST
Updated : Aug 28, 2023, 6:10 pm IST
SHARE ARTICLE
File Photo
File Photo

ਸ਼੍ਰੋਮਣੀ ਕਮੇਟੀ ਨੇ ਕੀਤੀ ਘਟਨਾ ਦੀ ਨਿਖੇਧੀ

ਨਵੀਂ ਦਿੱਲੀ - ਬਾਲੀਵੁੱਡ ਅਦਾਕਾਰ ਮੀਜ਼ਾਨ ਜਾਫਰੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਮੀਜ਼ਾਨ ਜਾਫਰੀ ਨੇ ਅਪਣੀ ਇਕ ਫ਼ਿਲਮ ਦੇ ਗੀਤ ਵਿਚ ਨੰਗੇ ਸਿਰ ਕਿਰਪਾਨ ਪਾ ਕੇ ਸਿੱਖ ਕਕਾਰਾਂ ਦੀ ਬੇਅਦਬੀ ਕੀਤੀ ਹੈ। ਦਰਅਸਲ ਬਾਲੀਵੁੱਡ ਫ਼ਿਲਮ 'ਯਾਰੀਆਂ 2' 20 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ਪਰ ਰਿਲੀਜ਼ ਤੋਂ ਪਹਿਲਾਂ ਹੀ ਫਿਲਮ ਵਿਵਾਦਾਂ 'ਚ ਘਿਰ ਗਈ ਹੈ। 

 'ਯਾਰੀਆਂ 2' ਦਾ ਗਾਣਾ 'ਸਹੁਰੇ ਘਰ' ਹਾਲ ਹੀ 'ਚ ਰਿਲੀਜ਼ ਹੋਇਆ ਸੀ। ਜਿਸ ਵਿਚ ਅਦਾਕਾਰ ਮੀਜ਼ਾਨ ਜਾਫਰੀ ਨੰਗੇ ਸਿਰ ਨਾਲ ਕਿਰਪਾਨ ਪਹਿਨੇ ਨਜ਼ਰ ਆ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਐਸਜੀਪੀਸੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਗਾਣੇ ਦੇ ਕੁੱਝ ਸਕ੍ਰੀਨਸ਼ੌਟਸ ਸ਼ੇਅਰ ਕੀਤੇ ਹਨ, ਜਿਨ੍ਹਾਂ ਵਿਚ ਅਦਾਕਾਰ ਨੂੰ ਕਿਰਪਾਨ ਪਹਿਨੇ ਦੇਖਿਆ ਜਾ ਸਕਦਾ ਹੈ।

ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਬੀ ਪੋਸਟ ਵੀ ਲਿਖੀ ਹੈ। ਜਿਸ ਵਿਚ ਇਸ ਗੀਤ ਦੇ ਸੀਨਜ਼ 'ਤੇ ਸਖ਼ਤ ਇਤਰਾਜ਼ ਜਤਾਇਆ ਗਿਆ ਹੈ। ਓਧਰ ਇਸ ਘਟਨਾ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕੀਤਾ ਹੈ। 

ਸਿਰਸਾ ਨੇ ਟਵੀਟ ਕਰ ਕੇ ਲਿਖਿਆ ਕਿ ਕਿਰਪਾਨ ਸਿੱਖ ਧਰਮ ਵਿਚ ਵਿਸ਼ਵਾਸ ਦੇ ਪੰਜ ਕਕਾਰਾਂ ਵਿਚੋਂ ਇੱਕ ਹੈ ਅਤੇ ਇਹ ਵਿਸ਼ੇਸ਼ ਤੌਰ 'ਤੇ ਖਾਲਸਾ ਮੈਂਬਰਾਂ ਲਈ ਰਾਖਵੀਂ ਹੈ। ਫਿਲਮ ਯਾਰੀਆਂ 2 ਵਿਚ ਕਿਰਪਾਨ ਨੂੰ ਗਲਤ ਤਰੀਕੇ ਵਜੋਂ ਪੇਸ਼ ਕੀਤਾ ਗਿਆ ਹੈ, ਜੋ ਇੱਕ ਕਲੀਨ-ਸ਼ੇਵ ਤੇ ਬਿਨ੍ਹਾਂ ਦਸਤਾਰ ਤੋਂ ਅਭਿਨੇਤਾ ਦੁਆਰਾ ਪਹਿਨੀ ਗਈ ਹੈ। ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਗਾਣੇ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ।

 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement