ਫ਼ਿਲਮ ਸੰਜੂ ਦੇ ਪੋਸਟਰ ਨੇ ਸੋਸ਼ਲ ਮੀਡੀਆ 'ਤੇ ਮਚਾਈ ਹਲਚਲ 
Published : Apr 30, 2018, 3:00 pm IST
Updated : Apr 30, 2018, 3:00 pm IST
SHARE ARTICLE
Sanju
Sanju

ਬਾਲੀਵੁੱਡ ਤੋਂ ਲੈ ਕੇ ਆਮ ਲੋਕਾਂ ਤਕ ਸਭ ਤਾਰੀਫ ਕਰ ਰਹੇ ਹਨ

ਸੰਜੇ ਦੱਤ ਦੀ ਜ਼ਿੰਦਗੀ 'ਤੇ ਅਧਾਰਿਤ ਫ਼ਿਲਮ 'ਸੰਜੂ' ਦੇ ਟੀਜ਼ਰ ਰਲੀਜ਼ ਤੋਂ ਬਾਅਦ ਫ਼ਿਲਮ ਦਾ ਪਹਿਲਾ ਪੋਸਟਰ ਰਿਲੀਜ਼ ਕਰ ਦਿਤਾ ਗਿਆ ਹੈ। ਫ਼ਿਲਮ ਦੇ ਇਸ ਪੋਸਟਰ 'ਚ ਸੰਜੂ ਬਣੇ ਰਣਬੀਰ ਕਪੂਰ ਦੀਆਂ ਹੂ-ਬਾ-ਹੂ ਸੰਜੇ ਦੱਤ ਦੀ ਹੀ ਕਾਪੀ ਲਗ ਰਹੇ ਹਨ। ਉਨ੍ਹਾਂ ਦਾ ਚਿਹਰਾ ,ਅੱਖਾਂ ਦਾ ਰੰਗ ਅਤੇ ਉਨ੍ਹਾਂ ਦੀ ਵੇਖਣੀ ਉਨ੍ਹਾਂ ਦੇ ਪੂਰੇ ਕਿਰਦਾਰ ਨੂੰ ਹੂਬਹੂ ਬਿਆਨ ਕਰਦੀਆਂ ਹਨ। ਸੰਜੇ ਦੱਤ ਦੇ ਕਿਰਦਾਰ ਨੂੰ ਨਿਭਾਅ ਰਹੇ ਰਣਬੀਰ ਕਪੂਰ ਦੀ ਅਦਾਕਾਰੀ ਬਾਲੀਵੁੱਡ ਤੋਂ ਲੈ ਕੇ ਆਮ ਲੋਕਾਂ ਤਕ ਸਭ ਤਾਰੀਫ ਕਰ ਰਹੇ ਹਨ। 'ਸੰਜੂ' ਫਿਲਮ ਦਾ ਟੀਜ਼ਰ ਕੁੱਝ ਦਿਨ ਪਹਿਲਾਂ ਹੀ ਇੰਟਰਨੈੱਟ  'ਤੇ ਵਾਇਰਲ ਹੋ ਚੁੱਕਿਆ ਹੈ। ਇਸ ਹੀ ਤਰ੍ਹਾਂ ਪੋਸਟਰ ਵੀ ਸੋਸ਼ਲ  ਮੀਡੀਆ 'ਤੇ ਛਾਇਆ ਹੋਇਆ ਹੈ। ਦਸ ਦਈਏ ਕਿ ਇਸ ਪੋਸਟਰ ਨੂੰ ਫਿਲਮ ਨਿਰਦੇਸ਼ਕ ਰਾਜਕੁਮਾਰ ਹਿਰਾਨੀ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

SanjuSanjuਦੱਸਣਯੋਗ ਹੈ ਕਿ 'ਸੰਜੂ' ਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ। ਇਸ ਫਿਲਮ 'ਚ ਰਣਬੀਰ ਕਪੂਰ ਤੋਂ ਇਲਾਵਾ ਦੀਆ ਮਿਰਜ਼ਾ, ਅਨੁਸ਼ਕਾ ਸ਼ਰਮਾ, ਸੋਨਮ ਕਪੂਰ, ਵਿੱਕੀ ਕੌਸ਼ਲ ਅਤੇ ਪਰੇਸ਼ ਰਾਵਲ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ । ਫਿਲਮ 'ਚ ਸੰਜੇ ਦੱਤ ਦੀ ਪਤਨੀ ਦਾ ਕਿਰਦਾਰ ਦੀਆ ਮਿਰਜ਼ਾ ਨਿਭਾਅ ਰਹੀ ਹੈ, ਜਦਕਿ ਉਸਦੀ ਮਾਂ ਨਰਗਿਸ ਦੇ ਕਿਰਦਾਰ 'ਚ ਮਨੀਸ਼ਾ ਕੋਇਰਾਲਾ ਨਜ਼ਰ ਆਵੇਗੀ। ਇਹ ਫਿਲਮ 29 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਜਿਸ ਦੇ ਲਈ ਹਰ ਕੋਈ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਿਹਾ ਹੈ।  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement