NCB ਨੇ ਅਦਾਕਾਰ ਏਜਾਜ਼ ਖਾਨ ਨੂੰ ਕੀਤਾ ਗ੍ਰਿਫ਼ਤਾਰ, ਅਦਾਲਤ 'ਚ ਪੇਸ਼ ਕਰਨ ਤੋਂ ਪਹਿਲਾਂ ਡਾਕਟਰੀ ਜਾਂਚ
Published : Mar 31, 2021, 10:13 am IST
Updated : Mar 31, 2021, 10:38 am IST
SHARE ARTICLE
 Ajaz Khan
Ajaz Khan

ਏਜਾਜ਼ ਖਾਨ 'ਤੇ ਬਟਾਟਾ ਗੈਂਗ ਦਾ ਹਿੱਸਾ ਹੋਣ ਦੇ ਇਲਜ਼ਾਮ ਹਨ। ਐਨਸੀਬੀ ਦੀ ਟੀਮ ਏਜਾਜ ਦੀ ਅੰਧੇਰੀ ਤੇ ਲੋਖੰਡਵਾਲਾ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਵੀ ਕਰ ਰਹੀ ਹੈ।

ਮੁੰਬਈ: ਡਰੱਗਸ ਕੇਸ 'ਚ ਬੀਤੇ ਦਿਨੀ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਅਦਾਕਾਰਾ ਏਜਾਜ ਖਾਨ ਨੂੰ ਗ੍ਰਿਫਤਾਰ ਕੀਤਾ ਹੈ। NCB ਨੇ ਅਦਾਕਾਰ ਏਜਾਜ਼ ਖ਼ਾਨ ਨੂੰ ਰਿਮਾਂਡ ਲਈ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਡਾਕਟਰੀ ਜਾਂਚ ਲਈ ਲਿਜਾਇਆ ਗਿਆ। ਦੱਸ ਦੇਈਏ ਕਿ ਕੱਲ੍ਹ ਸ਼ਾਮ ਏਜਾਜ਼ ਦੇ ਘਰ ਰੇਡ ਦੌਰਾਨ ਕੁਝ ਟੇਬਲੇਟਸ ਵੀ ਬਰਾਮਦ ਹੋਈਆਂ ਸਨ। ਡਰੱਗਸ ਕੇਸ 'ਚ ਡਰੱਗ ਪੈਡਲਰ ਸ਼ਾਦਾਬ ਬਟਾਟਾ ਦੀ ਗ੍ਰਿਫਤਾਰੀ ਤੋਂ ਬਾਅਦ ਅਦਾਕਾਰ ਏਜਾਜ਼ ਖਾਨ ਦਾ ਨਾਂਅ ਸਾਹਮਣੇ ਆਇਆ ਸੀ। ਇਸ ਕਾਰਨ ਹੀ ਉਨ੍ਹਾਂ 'ਤੇ ਇਹ ਕਾਰਵਾਈ ਕੀਤੀ ਗਈ।  

NCBNCB

ਐਨਸੀਬੀ ਨੇ ਉਨ੍ਹਾਂ ਨੂੰ ਕੱਲ੍ਹ ਹਿਰਾਸਤ 'ਚ ਲੈ ਲਿਆ ਤੇ ਅੱਜ ਉਨ੍ਹਾਂ ਦੀ ਗ੍ਰਿਫਤਾਰੀ ਹੋ ਗਈ। ਏਜਾਜ਼ ਖਾਨ 'ਤੇ ਬਟਾਟਾ ਗੈਂਗ ਦਾ ਹਿੱਸਾ ਹੋਣ ਦੇ ਇਲਜ਼ਾਮ ਹਨ। ਐਨਸੀਬੀ ਦੀ ਟੀਮ ਏਜਾਜ਼ ਦੀ ਅੰਧੇਰੀ ਤੇ ਲੋਖੰਡਵਾਲਾ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਵੀ ਕਰ ਰਹੀ ਹੈ।

AJAZ KHANAJAZ KHAN

ਗੌਰਤਲਬ ਹੈ ਕਿ ਐਨਸੀਬੀ ਨੇ ਮੁੰਬਈ ਦੇ ਸਭ ਤੋਂ ਵੱਡੇ ਡਰੱਗਸ ਸਪਲਾਇਰ ਫਾਰੂਖ ਬਟਾਟਾ ਦੇ ਬੇਟੇ ਸ਼ਾਦਾਬ ਬਟਾਟਾ ਨੂੰ ਪਿਛਲੇ ਦਿਨੀਂ ਗ੍ਰਿਫਤਾਰ ਕੀਤਾ ਸੀ ਤੇ ਕਰੀਬ ਦੋ ਕਰੋੜ ਰੁਪਏ ਦਾ ਡਰੱਗਸ ਬਰਾਮਦ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement