ਭਾਵੁਕ ਹੋਏ KS Makhan ਨੇ ਤਿਆਗੇ ਕੱਕਾਰ, LIVE ਹੋ ਕੇ ਦੱਸਿਆ ਕਾਰਣ
Published : Oct 1, 2019, 12:22 pm IST
Updated : Oct 1, 2019, 1:32 pm IST
SHARE ARTICLE
KS makhan
KS makhan

ਪੰਜਾਬੀ ਮਾਂ ਬੋਲੀ ਨੂੰ ਲੈ ਕੇ ਗਾਇਕ ਗੁਰਦਾਸ ਮਾਨ ਦੀ ਹਿਮਾਇਤ ਕਰਨ ਤੋਂ ਬਾਅਦ ਕੇ. ਐੱਸ ਮੱਖਣ ਲੋਕਾਂ ਦੇ ਨਿਸ਼ਾਨੇ...

ਜਲੰਧਰ : ਪੰਜਾਬੀ ਮਾਂ ਬੋਲੀ ਨੂੰ ਲੈ ਕੇ ਗਾਇਕ ਗੁਰਦਾਸ ਮਾਨ ਦੀ ਹਿਮਾਇਤ ਕਰਨ ਤੋਂ ਬਾਅਦ ਕੇ. ਐੱਸ ਮੱਖਣ ਲੋਕਾਂ ਦੇ ਨਿਸ਼ਾਨੇ 'ਤੇ ਆ ਗਏ ਹਨ, ਜਿਸ ਨੂੰ ਲੈ ਕੇ ਉਹ ਕਾਫੀ ਦੁੱਖੀ ਹਨ। ਉਨ੍ਹਾਂ ਨੇ ਹਾਲ ਹੀ 'ਚ ਆਪਣੇ ਆਫੀਸ਼ੀਅਲ ਸੋਸ਼ਲ ਮੀਡੀਆ ਅਕਾਊਂਟ 'ਤੇ ਲਾਈਵ ਹੋ ਕੇ ਆਪਣੇ ਸਿੱਖੀ ਕਕਾਰ ਗੁਰਦੁਆਰਾ ਸਾਹਿਬ ਜਾ ਕੇ ਭੇਟ ਕੀਤੇ ਹਨ।

KS MakhanKS Makhan

ਉਨ੍ਹਾਂ ਨੇ ਕਿਹਾ ਜੇ ਮੈਂ ਸਿੱਖੀ ਦਾ ਫਾਇਦਾ ਨਹੀਂ ਕਰ ਸਕਦਾ ਤਾਂ ਮੈਂ ਨੁਕਸਾਨ ਕਰਨ ਦੇ ਵੀ ਹੱਕ 'ਚ ਨਹੀਂ ਹਾਂ। ਹਾਲਾਂਕਿ ਇਸ ਤੋਂ ਬਾਅਦ ਜਦੋਂ ਕੇ. ਐੱਸ. ਮੱਖਣ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਬੇਹੱਦ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਕਿਹਾ ਮੈਂ ਹਾਲੇ ਇਸ ਮੁੱਦੇ 'ਤੇ ਕੋਈ ਗੱਲ ਨਹੀਂ ਕਰਨਾ ਚਾਹੁੰਦਾ ਕਿਉਂਕਿ ਮੈਂ ਮਾਨਸਿਕ ਤੌਰ 'ਤੇ ਬੇਹੱਦ ਪ੍ਰੇਸ਼ਾਨ ਹਾਂ।

KS MakhanKS Makhan

ਦੱਸਣਯੋਗ ਹੈ ਕਿ ਕੇ. ਐੱਸ. ਮੱਖਣ ਨੇ ਕਿਹਾ ਸੀ ਕਿ ਪੰਜਾਬੀ ਕੌਮ ਪੰਜਾਬੀ ਨਾਲ ਨਾ ਲੜੇ। ਸਾਡੇ ਕੁਝ ਸਿੱਖ ਪ੍ਰਚਾਰਕਾਂ ਨੇ ਪੰਜਾਬੀ ਮਾਂ ਬੋਲੀ ਦੇ ਵਿਵਾਦ ਨੂੰ ਸਿੱਧਾ ਸਿੱਖੀ ਨਾਲ ਜੋੜ ਲਿਆ। ਜੇਕਰ ਮੈਂ ਕੁਝ ਬੋਲਦਾ ਹਾਂ ਤਾਂ ਸਿੱਧਾ ਮੇਰੀ ਸਿੱਖੀ 'ਤੇ ਸਵਾਲ ਖੜ੍ਹੇ ਕਰਦੇ ਹਨ। ਰਣਵੀਰ ਸਾਹਬ , ਅਵਤਾਰ ਸਿੰਘ ਵਰਗੇ ਪ੍ਰਚਾਰਕ ਗੰਭੀਰ ਹੋਣ ਦੇ ਬਾਵਜੂਦ ਵੀ ਇੰਨੇ ਹਲਕੇ ਸ਼ਬਦ ਇਸਤੇਮਾਲ ਕਰਦੇ ਹਨ ਤਾਂ ਬਹੁਤ ਦੁੱਖ ਹੁੰਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement