ਪੰਜਾਬੀ ਗਾਇਕ ਏ.ਪੀ ਢਿੱਲੋ ਸ਼ੋਅ ਦੌਰਾਨ ਹੋਏ ਜਖ਼ਮੀ, ਸ਼ੋਅ ਕੀਤੇ ਰੱਦ 
Published : Nov 1, 2022, 3:42 pm IST
Updated : Nov 5, 2022, 1:32 pm IST
SHARE ARTICLE
AP Dhillon
AP Dhillon

ਮੈਂ ਠੀਕ ਹਾਂ ਤੇ ਪੂਰੀ ਤਰ੍ਹਾਂ ਵਾਪਸੀ ਦੀ ਉਮੀਦ ਕਰ ਰਿਹਾ ਹਾਂ।’

 

ਚੰਡੀਗੜ੍ਹ - ਪੰਜਾਬੀ ਗਾਇਕ ਏ. ਪੀ. ਢਿੱਲੋਂ ਦੇ ਸ਼ੋਅ ਦੌਰਾਨ ਗੰਭੀਰ ਸੱਟ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਏ. ਪੀ. ਢਿੱਲੋਂ ਨੇ ਇਸ ਗੱਲ ਦੀ ਜਾਣਕਾਰੀ ਖ਼ੁਦ ਅਪਣੇ ਇੰਸਟਾਗ੍ਰਾਮ ਸਟੋਰੀ ’ਤੇ ਇਕ ਤਸਵੀਰ ਸਾਂਝੀ ਕਰਕੇ ਦਿੱਤੀ ਹੈ। ਤਸਵੀਰ ’ਚ ਏ. ਪੀ. ਢਿੱਲੋਂ ਨੂੰ ਹਸਪਤਾਲ ਦੇ ਬੈੱਡ ’ਤੇ ਲੇਟੇ ਹੋਏ ਦੇਖਿਆ ਜਾ ਸਕਦਾ ਹੈ।
ਏ. ਪੀ. ਨੇ ਤਸਵੀਰ ਨਾਲ ਲਿਖਿਆ, ‘‘ਮੇਰੇ ਕੈਲੀਫੋਰਨੀਆ ਦੇ ਜਿੰਨੇ ਵੀ ਪ੍ਰਸ਼ੰਸਕ ਹਨ, ਉਨ੍ਹਾਂ ਨੂੰ ਇਹ ਦੱਸਦਿਆਂ ਬੇਹੱਦ ਦੁਖ ਮਹਿਸੂਸ ਹੋ ਰਿਹਾ ਹੈ ਕਿ ਮੇਰੇ ਸਾਨ ਫਰਾਂਸਿਸਕੋ ਤੇ ਲਾਸ ਏਂਜਲਸ ਦੇ ਸ਼ੋਅਜ਼ ਮੁਲਤਵੀ ਹੋ ਗਏ ਹਨ ਕਿਉਂਕਿ ਮੈਨੂੰ ਟੂਰ ਦੌਰਾਨ ਗੰਭੀਰ ਸੱਟ ਲੱਗੀ ਹੈ।

ਮੈਂ ਠੀਕ ਹਾਂ ਤੇ ਪੂਰੀ ਤਰ੍ਹਾਂ ਵਾਪਸੀ ਦੀ ਉਮੀਦ ਕਰ ਰਿਹਾ ਹਾਂ।’’ ਏ. ਪੀ. ਨੇ ਅੱਗੇ ਲਿਖਿਆ, ‘‘ਹਾਲਾਂਕਿ ਮੈਂ ਇਸ ਸਮੇਂ ਪੇਸ਼ਕਾਰੀ ਦੇਣ ਦੀ ਹਾਲਤ ’ਚ ਨਹੀਂ ਹਾਂ। ਮੈਂ ਬੇਸਬਰੀ ਨਾਲ ਤੁਹਾਨੂੰ ਸਭ ਨੂੰ ਦੇਖਣ ਦੀ ਉਮੀਦ ਕਰ ਰਿਹਾ ਹਾਂ ਤੇ ਇਸ ਦੇਰੀ ਲਈ ਤੁਹਾਡੇ ਸਾਰਿਆਂ ਕੋਲੋਂ ਮੁਆਫ਼ੀ ਮੰਗਦਾ ਹਾਂ। ਤੁਹਾਨੂੰ ਸਾਰਿਆਂ ਨੂੰ ਕੁਝ ਹੀ ਹਫ਼ਤਿਆਂ ’ਚ ਮਿਲਾਂਗਾ।’’ 

file photo 

ਇਸ ਦੇ ਨਾਲ ਹੀ ਏ. ਪੀ. ਨੇ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸ਼ੋਅਜ਼ ਦੀ ਬੁਕਿੰਗ ਕਰਵਾ ਰੱਖੀ ਹੈ, ਉਨ੍ਹਾਂ ਲਈ ਇਹ ਬੁਕਿੰਗ ਰੀਸ਼ਡਿਊਲ ਹੋਏ ਸ਼ੋਅਜ਼ ਤੱਕ ਵੈਲਿਡ ਰਹੇਗੀ।  ਦੱਸ ਦਈਏ ਕਿ ਏ. ਪੀ. ਢਿੱਲੋਂ ਦਾ 1 ਨਵੰਬਰ ਨੂੰ ਸਾਨ ਫਰਾਂਸਿਸਕੋ ’ਚ ਹੋਣ ਵਾਲਾ ਸ਼ੋਅ ਹੁਣ 13 ਦਸੰਬਰ ਨੂੰ ਹੋਵੇਗਾ, ਉਥੇ 2 ਨਵੰਬਰ ਨੂੰ ਹੋਣ ਵਾਲਾ ਸ਼ੋਅ 14 ਦਸੰਬਰ ਨੂੰ ਹੋਵੇਗਾ। ਲਾਸ ਏਂਜਲਸ ’ਚ ਏ. ਪੀ. ਦਾ 4 ਨਵੰਬਰ ਨੂੰ ਹੋਣ ਵਾਲਾ ਸ਼ੋਅ ਹੁਣ 11 ਦਸੰਬਰ ਨੂੰ ਹੋਵੇਗਾ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement