Sippy Gill: ਪੰਜਾਬੀ ਗਾਇਕ ਸਿੱਪੀ ਗਿੱਲ ਦੀ ਸੈਸ਼ਨ ਕੋਰਟ 'ਚ ਜਮਾਨਤ ਦੀ ਅਰਜ਼ੀ ਹੋਈ ਨਾਮਨਜ਼ੂਰ 
Published : Nov 1, 2023, 4:23 pm IST
Updated : Nov 1, 2023, 4:23 pm IST
SHARE ARTICLE
File Photo: Sippy Gill
File Photo: Sippy Gill

ਗਾਇਕ ਸਿੱਪੀ ਗਿੱਲ ਦੇ ਖਿਲਾਫ 12 ਦਿਨ ਪਹਿਲਾਂ ਐਫਆਈਆਰ ਦਰਜ ਹੋਈ ਸੀ

  •  Sippy Gill's Bail Plea Rejcted: ਹਾਲ ਹੀ 'ਚ ਮੋਹਾਲੀ ਪੁਲਿਸ ਨੇ ਸਿੱਪੀ ਗਿੱਲ ਖਿਲਾਫ ਮਾਮਲਾ ਦਰਜ ਕੀਤਾ ਸੀ। ਸਿੱਪੀ ਗਿੱਲ 'ਤੇ ਦੋਸ਼ ਸੀ ਕਿ ਉਸ ਨੇ ਹੋਮਲੈਂਡ ਹਾਈਟਸ ਸੁਸਾਇਟੀ ਕੋਲ ਇੱਕ ਸ਼ਖਸ ਨਾਲ ਕੁੱਟਮਾਰ ਕੀਤੀ ਹੈ।

Sippy Gill Bail Plea Rejected: ਪੰਜਾਬੀ ਗਾਇਕ ਸਿੱਪੀ ਗਿੱਲ ਦਾ ਨਾਮ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਗਾਇਕ ਆਪਣੀ ਨਿੱਜੀ ਜ਼ਿੰਦਗੀ ਨੂੰ ਲੈਕੇ ਅਕਸਰ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਹੁਣ ਗਾਇਕ ਦੇ ਨਾਮ ਦੇ ਨਾਲ ਅਜਿਹਾ ਵਿਵਾਦ ਜੁੜ ਗਿਆ ਹੈ, ਜਿਸ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਉਸ ਦਾ ਪਿੱਛਾ ਇਸ ਤੋਂ ਜਲਦੀ ਛੁੱਟਣ ਵਾਲਾ ਨਹੀਂ ਹੈ।

 ਦਰਅਸਲ, ਹਾਲ ਹੀ 'ਚ ਮੋਹਾਲੀ ਪੁਲਿਸ ਨੇ ਸਿੱਪੀ ਗਿੱਲ ਖਿਲਾਫ ਮਾਮਲਾ ਦਰਜ ਕੀਤਾ ਸੀ। ਸਿੱਪੀ ਗਿੱਲ 'ਤੇ ਦੋਸ਼ ਸੀ ਕਿ ਉਸ ਨੇ ਹੋਮਲੈਂਡ ਹਾਈਟਸ ਸੁਸਾਇਟੀ ਕੋਲ ਇੱਕ ਸ਼ਖਸ ਨਾਲ ਕੁੱਟਮਾਰ ਕੀਤੀ ਹੈ। ਪੀੜਤ ਕਮਲਜੀਤ ਸਿੰਘ ਦੀ ਸ਼ਿਕਾਇਤ 'ਤੇ ਗਾਇਕ ਦੇ ਖਿਲਾਫ 12 ਦਿਨ ਪਹਿਲਾਂ ਐਫਆਈਆਰ ਦਰਜ ਹੋਈ ਸੀ। ਇਸ ਤੋਂ ਬਾਅਦ ਸਿੱਪੀ ਗਿੱਲ ਨੇ ਗ੍ਰਿਫਤਾਰੀ ਤੋਂ ਬਚਣ ਲਈ ਮੋਹਾਲੀ ਸੈਸ਼ਨ ਕੋਰਟ ਵਿਚ ਜ਼ਮਾਨਤ ਅਰਜ਼ੀ ਪਾਈ, ਜਿਸ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ। 

ਪੀੜਤ ਕਮਲਜੀਤ ਸਿੰਘ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਸਿੱਪੀ ਗਿੱਲ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਉਸ ਨੂੰ ਘੇਰ ਲਿਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਵਿਚ ਸਿੱਪੀ ਗਿੱਲ ਦੇ ਨਾਲ ਉਸ ਦੇ ਸਾਥੀ ਹਨੀ ਸੇਖੋਂ ਤੇ ਹਨੀ ਖਾਨ ਦੇ ਨਾਂ ਸ਼ਾਮਲ ਹਨ।

(For more news apart from Sippy Gill's bail plea tot rejected, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement