ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮੂਸੇਵਾਲਾ ਦੇ ਮਾਪੇ
Published : Dec 1, 2022, 4:12 pm IST
Updated : Dec 1, 2022, 4:20 pm IST
SHARE ARTICLE
Balkaur Singh
Balkaur Singh

ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕਿਹ ਕਿ ਗੋਲਡੀ ਬਰਾੜ ਦਾ ਫੜਿਆ ਜਾਣਾ ਬਹੁਤ ਜ਼ਰੂਰੀ ਹੈ।

ਅੰਮ੍ਰਿਤਸਰ:   ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੇ ਪੁੱਤ ਦੇ ਕਤਲ ਦੇ ਇਨਸਾਫ਼ ਲਈ ਅੱਜ ਅਰਦਾਸ ਕਰਨ ਲਈ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਦਰਅਸਲ ਸਿੱਧੂ ਮੂਸੇਵਾਲਾ ਦੇ ਕਤਲ ਨੂੰ 29 ਨਵੰਬਰ ਨੂੰ 6 ਮਹੀਨੇ ਹੋ ਚੁੱਕੇ ਹਨ ਪਰ ਅਜੇ ਤੱਕ ਮਾਪਿਆਂ ਨੂੰ ਕੋਈ ਇਨਸਾਫ਼ ਨਹੀਂ ਮਿਲਿਆ। ਜਿਸ ਕਰ ਕੇ ਉਸ ਦਾ ਪਰਿਵਾਰ ਸਰਕਾਰੇ ਦਰਬਾਰ ਜਾ ਕੇ ਵੱਖ-ਵੱਖ ਆਗੂਆਂ ਨੂੰ ਵੀ ਅਪੀਲ ਕਰ ਰਿਹਾ ਹੈ। 

ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਵੀ ਕੀਤੀ ਤੇ ਕਿਹਾ ਕਿ ਗੋਲਡੀ ਬਰਾੜ ਦਾ ਫੜਿਆ ਜਾਣਾ ਬਹੁਤ ਜ਼ਰੂਰੀ ਹੈ ਕਿਉਂਕਿ ਉਸ ਨੇ ਕਈ ਨੌਜਵਾਨਾਂ ਨੂੰ ਬੇਵਜ੍ਹਾ ਹੀ ਮਾਰ ਦਿੱਤਾ ਹੈ। ਉਸ ਨੂੰ ਫੜਨ ਲਈ ਸਰਕਾਰ ਦੋ ਕਰੋੜ ਦਾ ਇਨਾਮ ਰੱਖੇ ਅਤੇ ਰੱਖੇ ਗਏ ਇਨਾਮ ਦੀ ਰਕਮ ਉਹ ਖ਼ਦ ਦੇਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਮੂਸੇਵਾਲਾ ਦੇ ਮਾਪੇ ਪਿਛਲੇ ਦਿਨੀਂ ਹੀ ਯੂਕੇ ਤੋਂ ਵਾਪਸ ਆਏ ਹਨ ਕਿਉਂਕਿ ਯੂਕੇ ਵਿਚ ਵੀ ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ ਵਿੱਢੀ ਗਈ ਸੀ ਜਿਸ ਵਿਚ ਹਿੱਸਾ ਲੈਣ ਲਈ ਮੂਸੇਵਾਲਾ ਦੇ ਮਾਪੇ ਯੂਕੇ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement