68 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ 'ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ, ਉਨ੍ਹਾਂ ਦੇ ਪਤੀ ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ ਦਾ ਦਿਹਾਂਤ ਹੋ ਗਿਆ ਹੈ। ਸ੍ਰੀ ਚਮਕੌਰ ਸਾਹਿਬ ਦੇ ਰਹਿਣ ਵਾਲੇ ਸਵਰਨ ਸਿੰਘ ਭੰਗੂ ਨੇ 68 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।
ਸਵਰਨ ਸਿੰਘ ਭੰਗੂ ਜਿੱਥੇ ਪੱਤਰਕਾਰੀ ਦੇ ਖੇਤਰ ਵਿੱਚ ਇੱਕ ਉੱਚਾ ਮੁਕਾਮ ਰੱਖਦੇ ਸਨ, ਉੱਥੇ ਹੀ ਉਹ ਸਿੱਖਿਆ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਵੀ ਹਮੇਸ਼ਾ ਮੋਹਰੀ ਰਹਿੰਦੇ ਸਨ। ਉਹ ਕੰਗ ਮੈਮੋਰੀਅਲ ਅਕੈਡਮੀ ਬੱਸੀ ਗੁੱਜਰਾਂ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਸਾਦਗੀ, ਸੇਵਾ ਅਤੇ ਸੱਚ ਦੇ ਮੰਤਰ ਨੂੰ ਅਪਣਾਇਆ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹੇ।
