Jass Bajwa ਦਾ ਸਰਕਾਰ ਨੂੰ ਜਵਾਬ, ਕਿਹਾ- ਪਰਚਿਆਂ ਤੋਂ ਡਰਦੇ ਨਹੀਂ, ਹੋਰ ਹਿਮੰਤ ਨਾਲ ਅੱਗੇ ਵਧਾਂਗੇ
Published : Jul 5, 2021, 6:13 pm IST
Updated : Jul 5, 2021, 6:13 pm IST
SHARE ARTICLE
Punjabi Singer Jass Bajwa
Punjabi Singer Jass Bajwa

ਜੱਸ ਬਾਜਵਾ ਨੇ ਆਪਣੇ ਇਕ ਇੰਟਰਵਿਊ ‘ਚ ਕਿਹਾ ਕਿ ਸਰਕਾਰ ਭਾਵੇਂ ਉਨ੍ਹਾਂ ’ਤੇ 35 ਪਰਚੇ ਕਰਦੇ, ਉਹ ਇਨ੍ਹਾਂ ਪਰਚਿਆਂ ਤੋਂ ਡਰਨ ਵਾਲੇ ਨਹੀਂ ਹਨ।

ਚੰਡੀਗੜ੍ਹ: ਪੰਜਾਬੀ ਗਾਇਕ ਜੱਸ ਬਾਜਵਾ (Punjabi Singer Jass Bajwa) ਪਿਛਲੇ ਕਈ ਮਹੀਨਿਆਂ ਤੋਂ ਕਿਸਾਨੀ ਅੰਦੋਲਨ (Farmers Protest) ‘ਚ ਸ਼ਾਮਲ ਹਨ ਅਤੇ ਲਗਾਤਾਰ ਕਿਸਾਨਾਂ (Farmers) ਦੇ ਹੱਕ ‘ਚ ਆਪਣੀ ਆਵਾਜ਼ ਚੁੱਕ ਰਹੇ ਹਨ। ਉਨ੍ਹਾਂ ਨੇ ਸ਼ੁਰੂ ਤੋਂ ਲੈਕੇ ਹੁਣ ਤੱਕ ਕਿਸਾਨਾਂ ਦਾ ਸਮਰਥਨ ਕੀਤਾ ਹੈ ਅਤੇ ਕਰ ਰਹੇ ਹਨ। ਹਾਲ ਹੀ ‘ਚ ਜੱਸ ਬਾਜਵਾ ਖ਼ਿਲਾਫ ਚੰਡੀਗੜ੍ਹ ਪੁਲਿਸ (Chandigarh Police) ਵਲੋਂ ਪਰਚਾ ਦਰਜ ਕੀਤਾ ਗਿਆ ਸੀ।

ਹੋਰ ਪੜ੍ਹੋ: 15 ਰੁਪਏ ਦਿਹਾੜੀ ’ਤੇ ਕੰਮ ਕਰ ਰਹੇ ਗੁਰਸਿੱਖ ਬੱਚੇ ਦੀ ਮਦਦ ਲਈ ਅੱਗੇ ਆਈ Himanshi Khurana

Jass BajwaJass Bajwa

ਇਸ ਬਾਰੇ ਗੱਲ ਕਰਦਿਆਂ ਜੱਸ ਬਾਜਵਾ ਨੇ ਆਪਣੇ ਇਕ ਇੰਟਰਵਿਊ (Interview) ‘ਚ ਕਿਹਾ ਕਿ ਸਰਕਾਰ ਭਾਵੇਂ ਉਨ੍ਹਾਂ ’ਤੇ 35 ਪਰਚੇ ਕਰਦੇ, ਉਹ ਇਨ੍ਹਾਂ ਪਰਚਿਆਂ ਤੋਂ ਡਰਨ ਵਾਲੇ ਨਹੀਂ ਹਨ। ਇਸ ਨਾਲ ਉਹ ਹੋਰ ਤੇਜ਼ੀ ਨਾਲ ਅੱਗੇ ਵੱਧਣਗੇ। ਜੱਸ ਬਾਜਵਾ ਨੇ ਅੱਗੇ ਇਹ ਵੀ ਕਿਹਾ ਕਿ, “ਮੈਨੂੰ ਲਗਦਾ ਹੈ ਲੱਖਾ ਸਿਧਾਣਾ (Lakha Sidhana) ਅਤੇ ਕੰਵਰ ਗਰੇਵਾਲ (Kanwar Grewal) ਨੌਜਵਾਨਾਂ ਨੂੰ ਕਿਸਾਨੀ ਅੰਦੋਲਨ ਨਾਲ ਜੋੜ ਸਕਦੇ ਹਨ। ਉਨ੍ਹਾਂ ਦੀ ਅਗਵਾਈ ਨਾਲ ਨੌਜਵਾਨਾਂ ਦਾ ਇਕੱਠ ਕਿਸਾਨੀ ਅੰਦੋਲਨ ‘ਚ ਵੱਧ ਸਕਦਾ ਹੈ।

Location: India, Chandigarh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement