ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦਿਲਜੀਤ ਦੁਸਾਂਝ ਨੇ ਦਾਨ ਕੀਤੇ 1 ਕਰੋੜ ਰੁਪਏ,ਵਾਇਰਲ ਹੋ ਰਹੀ ਵੀਡੀਓ
Published : Dec 6, 2020, 9:09 am IST
Updated : Dec 6, 2020, 9:10 am IST
SHARE ARTICLE
Daljit Dosanjh
Daljit Dosanjh

ਦਿਲਜੀਤ ਨੇ ਸਰਕਾਰ ਨੂੰ ਕੀਤੀ ਅਪੀਲ

ਨਵੀਂ ਦਿੱਲੀ: ਮਸ਼ਹੂਰ ਬਾਲੀਵੁੱਡ ਅਭਿਨੇਤਰੀ ਕੰਗਣਾ ਰਨੌਤ  ਨਾਲ ਟਵਿਟਰ ਜੰਗ ਤੋਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਸ਼ਨੀਵਾਰ  ਨੂੰ ਕਿਸਾਨਾਂ  ਨਾਲ ਦਿਖਾਈ ਦਿੱਤੇ। ਦਿਲਜੀਤ ਦੁਸਾਂਝ ਜੋ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਸਿੰਘੂ ਬਾਰਡਰ 'ਤੇ ਪਹੁੰਚੇ।

Daljit Cancels US concert orgnised by Pakistan national Dosanjh

ਦਿਲਜੀਤ ਦੁਸਾਂਝ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਮੰਗਾਂ ਮੰਨਣ। ਇਸ ਦੌਰਾਨ ਦਿਲਜੀਤ ਨੇ ਦਾਨ ਵੀ ਕੀਤਾ, ਜਿਸ ਬਾਰੇ ਉਹ ਚਰਚਾ ਵਿੱਚ  ਬਣੇ ਹੋਏ ਹਨ।

Daljit Dosanjh Daljit Dosanjh

ਦਿਲਜੀਤ ਦੁਸਾਂਝ ਨੇ ਕੀਤਾ ਦਾਨ
ਦਿਲਜੀਤ ਦੁਸਾਂਝ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਠੰਢ ਤੋਂ ਬਚਾਉਣ ਲਈ ਇੱਕ ਕਰੋੜ ਰੁਪਏ ਦਾਨ ਕੀਤੇ ਹਨ। ਪੰਜਾਬੀ ਗਾਇਕਾ ਸਿੰਘਾ ਨੇ ਆਪਣੀ ਇਕ ਵੀਡੀਓ ਰਾਹੀਂ ਇਸ ਗੱਲ ਦਾ ਖੁਲਾਸਾ ਕੀਤਾ ਹੈ। ਉਸਨੇ ਦੱਸਿਆ ਹੈ ਕਿ ਇਹਨਾਂ ਪੈਸਿਆਂ ਨਾਲ ਠੰਢ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗਰਮ ਕੱਪੜੇ ਪ੍ਰਦਾਨ ਕੀਤੇ ਜਾਣਗੇ।

ਦਿਲਜੀਤ ਦੀ ਸਰਕਾਰ ਨੂੰ ਅਪੀਲ
ਇਸ ਦੌਰਾਨ ਦਿਲਜੀਤ ਦੁਸਾਂਝ ਨੇ ਕਿਹਾ ਕਿ ਟਵਿੱਟਰ 'ਤੇ ਚੀਜ਼ਾਂ  ਨੂੰ ਘੁੰਮਾਇਆ ਜਾ ਰਿਹਾ ਹੈ, ਮੁੱਦਿਆਂ ਨੂੰ ਨਾ ਭਟਕਾਇਆ ਜਾਵੇ। ਹੱਥ ਜੋੜ ਕੇ, ਮੈਂ ਸਰਕਾਰ ਨੂੰ ਵੀ ਬੇਨਤੀ ਕਰਦਾ ਹਾਂ ਕਿ ਉਹ ਸਾਡੇ ਕਿਸਾਨ ਭਰਾਵਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ। ਹਰ ਕੋਈ ਇੱਥੇ ਸ਼ਾਂਤੀ ਨਾਲ ਬੈਠਾ ਹੈ, ਕੋਈ ਖੂਨ ਖਰਾਬਾ ਨਹੀਂ ਹੋ ਰਿਹਾ ਹੈ। ਤੁਹਾਡੇ ਸਾਰਿਆਂ ਨੂੰ ਸਲਾਮ, ਕਿਸਾਨਾਂ ਨੇ ਇਕ ਨਵਾਂ ਇਤਿਹਾਸ ਰਚਿਆ ਹੈ। ਇਹ ਇਤਿਹਾਸ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੱਸਿਆ ਜਾਵੇਗਾ।

Location: India, Delhi, New Delhi

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement