Kartar Cheema News: ਪੰਜਾਬੀ ਫ਼ਿਲਮੀ ਅਦਾਕਾਰ ਕਰਤਾਰ ਚੀਮਾ ਨੂੰ ਸਦਮਾ, ਪਿਤਾ ਦੀ ਸੜਕ ਹਾਦਸੇ ’ਚ ਮੌਤ
Published : May 7, 2025, 10:15 am IST
Updated : May 7, 2025, 10:15 am IST
SHARE ARTICLE
Punjabi Film Actor Kartar Cheema Father Death News in punjabi
Punjabi Film Actor Kartar Cheema Father Death News in punjabi

Kartar Cheema News: ਅੱਜ ਹੋਵੇਗਾ ਅੰਤਿਮ ਸਸਕਾਰ

Punjabi Film Actor Kartar Cheema Father Death News: ਪੰਜਾਬੀ ਫ਼ਿਲਮ ਇੰਡਸਟਰੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਨ੍ਹਾਂ ਦੀ ਉਮਰ 70 ਸਾਲ ਸੀ।

ਪੁਲਿਸ ਚੌਂਕੀ ਨਵੀ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬੀ ਫ਼ਿਲਮੀ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਜਸਵਿੰਦਰ ਸਿੰਘ ਬੀਤੀ ਸ਼ਾਮ ਮੋਟਰਸਾਈਕਲ ’ਤੇ ਆਪਣੇ ਘਰ ਤੋਂ ਡੇਅਰੀ ’ਚ ਦੁੱਧ ਪਾਉਣ ਲਈ ਨਿਕਲੇ ਸਨ।

ਇਸੇ ਦੌਰਾਨ ਗੁਰੂਦੁਆਰਾ ਸਿੰਘ ਸਭਾ ਮੋਰਾਂਵਾਲੀ ਦੇ ਸਾਹਮਣੇ ਪਟਿਆਲਾ ਵਲੋਂ ਆ ਰਹੀ ਇਕ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ। 

ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਕਿਹਾ ਕਿ ਕਾਰ ਕਬਜ਼ੇ ਵਿਚ ਲੈ ਕੇ ਚਾਲਕ ਹਰਪ੍ਰੀਤ ਸਿੰਘ ਵਾਸੀ ਲੱਡਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
 

(For more news apart from 'Punjabi Film Actor Kartar Cheema Father Death News  ' , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement