ਪੰਜਾਬੀ ਇੰਡਸਟਰੀ ਨਾਲ ਜੁੜੀ ਵੱਡੀ ਖ਼ਬਰ, ਜੈਸਮੀਨ ਸੈਂਡਲਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

By : GAGANDEEP

Published : Oct 7, 2023, 7:34 pm IST
Updated : Oct 7, 2023, 7:34 pm IST
SHARE ARTICLE
photo
photo

ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਮਿਲੀ ਧਮਕੀ, ਦਿੱਲੀ ਪੁਲਿਸ ਨੇ ਵਧਾਈ ਸੁਰੱਖਿਆ

 

ਮੁਹਾਲੀ: ਪੰਜਾਬੀ ਇੰਡਸਟਰੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜੈਸਮੀਨ ਸੈਂਡਲਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜੈਸਮੀਨ ਸੈਂਡਲਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਇਕ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਇਹ ਵੀ ਪੜ੍ਹੋ: 'ਆਪ' ਨੇ SYL ਨੂੰ ਲੈ ਕੇ ਅਕਾਲੀ-ਭਾਜਪਾ 'ਤੇ ਬੋਲਿਆ ਹਮਲਾ - ਕਿਹਾ- ਦੋਵੇਂ ਪਾਰਟੀਆਂ ਲੋਕਾਂ ਨੂੰ ਕਰ ਰਹੀਆਂ 

ਜਿਵੇਂ ਹੀ ਉਹ ਦਿੱਲੀ ਏਅਰਪੋਰਟ 'ਤੇ ਪਹੁੰਚੀ ਤਾਂ ਉਸ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਉਸ ਦਾ ਇੱਕ ਲਾਈਵ ਪ੍ਰੋਗਰਾਮ ਹੈ। 

ਇਹ ਵੀ ਪੜ੍ਹੋ: ਖੜੇ ਟਰੱਕ ਨਾਲ ਟਕਰਾਇਆ ਕੋਲੇ ਨਾਲ ਭਰਿਆ ਟਰੱਕ, ਚਾਰ ਲੋਕਾਂ ਦੀ ਹੋਈ ਮੌਤ

ਲਾਰੈਂਸ ਬਿਸ਼ਨੋਈ ਦੇ ਨਾਂ ਉਤੇ ਧਮਕਾਉਣ ਵਾਲੇ ਨੇ ਕਿਹਾ ਕਿ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਉਸ ਦੀ ਹੱਤਿਆ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਵੇਗਾ। ਧਮਕੀ ਭਰੇ ਫੋਨ ਆਉਣ ਤੋਂ ਬਾਅਦ ਜੈਸਮੀਨ ਸੈਂਡਲਸ ਨੂੰ ਦਿੱਲੀ ਦੇ ਪੰਜ ਸਿਤਾਰਾ ਵਿੱਚ ਰੁਕਵਾਇਆ ਗਿਆ ਹੈ ਅਤੇ ਸੁਰੱਖਿਆ ਪ੍ਰਬੰਧ ਵੀ ਪੁਖ਼ਤਾ ਕਰ ਦਿੱਤੇ ਗਏ ਹਨ। ਦਿੱਲੀ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement