Rajvir Jawanda Death News: ਨਹੀਂ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ
Published : Oct 8, 2025, 11:18 am IST
Updated : Oct 8, 2025, 3:23 pm IST
SHARE ARTICLE
Rajvir Jawanda Death News
Rajvir Jawanda Death News

Rajvir Jawanda Death News: 10 ਵਜ ਕੇ 55 ਮਿੰਟ 'ਤੇ ਲਏ ਆਖਰੀ ਸਾਹ

Rajvir Jawanda Death News: ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦਿਹਾਤ ਹੋ ਗਿਆ ਹੈ। ਉਨ੍ਹਾਂ ਨੇ 10 ਵਜ ਕੇ 55 ਮਿੰਟ ’ਤੇ ਆਖ਼ਰੀ ਸਾਹ ਲਏ। ਦੱਸ ਦੇਈਏ ਕਿ ਉਹ 27 ਸਤੰਬਰ ਤੋਂ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ।

ਉਹ ਲਗਾਤਾਰ ਵੈਂਟੀਲੇਟਰ 'ਤੇ ਸਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ।

ਇਸ ਤੋਂ ਬਾਅਦ, ਪੁਲਿਸ ਨੇ ਫੋਰਟਿਸ ਹਸਪਤਾਲ ਦੀ ਸੁਰੱਖਿਆ ਵਧਾ ਦਿੱਤੀ ਹੈ। ਫੋਰਟਿਸ ਹਸਪਤਾਲ ਥੋੜ੍ਹੀ ਦੇਰ ਵਿੱਚ ਰਸਮੀ ਜਾਣਕਾਰੀ ਜਾਰੀ ਕਰੇਗਾ। 
ਉਨ੍ਹਾਂ ਦੀ ਦੇਹ ਨੂੰ ਸਿੱਧਾ  ਮੁਹਾਲੀ ਸਥਿਤ ਘਰ ਲੈ ਕੇ ਜਾਇਆ ਜਾਵੇਗਾ ਤੇ ਫਿਰ ਉਨ੍ਹਾਂ ਦੇ ਜੱਦੀ ਪਿੰਡ ਪੌਣਾ, ਜਗਰਾਉਂ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਜਵੰਦਾ ਦਾ 27 ਸਤੰਬਰ ਨੂੰ ਬੱਦੀ ਤੋਂ ਸ਼ਿਮਲਾ ਜਾਂਦੇ ਸਮੇਂ ਪਿੰਜੌਰ ਵਿੱਚ ਐਕਸੀਡੈਂਟ ਹੋਇਆ ਸੀ। ਹਸਪਤਾਲ ਲਿਜਾਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਵੀ ਪਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement