Sidhu Moosewala New Song: ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖ਼ਤਮ: ਦੀਵਾਲੀ ਵਾਲੇ ਦਿਨ ਰਿਲੀਜ਼ ਹੋਵੇਗਾ ਨਵਾਂ ਗੀਤ
Published : Nov 9, 2023, 9:24 am IST
Updated : Nov 9, 2023, 9:53 am IST
SHARE ARTICLE
Sidhu Moosewala New Song Release Date News in Punjabi
Sidhu Moosewala New Song Release Date News in Punjabi

ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ।

Sidhu Moosewala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ 'ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ 'ਤੇ ਰਿਲੀਜ਼ ਕੀਤਾ ਹੈ। ਦੀਵਾਲੀ 'ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ।

ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਰਿਲੀਜ਼ ਕੀਤਾ ਜਾਵੇਗਾ। ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇਕ ਸੁਨੇਹਾ ਵੀ ਲਿਖਿਆ, “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ, ਸੌਖਾ ਨਹੀਂ ਰਾਹ ਖਾਲ੍ਹੀ ਕਰਦੇ''।

ਇਸ ਗੀਤ ਦੇ ਬੋਲਾਂ ਦਾ ਪ੍ਰਵਾਰ ਵਲੋਂ ਅਜੇ ਤਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਇਸ ਪੋਸਟਰ ਦੇ ਰਿਲੀਜ਼ ਹੋਣ ਦੇ ਨਾਲ ਹੀ ਇਕ ਵਾਰ ਫਿਰ ਸਿੱਧੂ ਮੂਸੇਵਾਲਾ ਅਤੇ ਗੀਤ ਵਾਚ ਆਊਟ ਨੂੰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸਰਚ ਕੀਤਾ ਜਾ ਰਿਹਾ ਹੈ। ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ 'ਤੇ ਹੁਣ ਤਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਹਤਿਆ ਤੋਂ ਬਾਅਦ ਹੁਣ ਤਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਇਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿਚ ਬੈਨ ਕਰ ਦਿਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰਿਲੀਜ਼ ਹੋਇਆ ਸੀ। ਮੂਸੇਵਾਲਾ ਨੇ ਇਹ ਗੀਤ ਜਰਨੈਲ ਹਰੀ ਸਿੰਘ ਨਲੂਆ ਨੂੰ ਸਮਰਪਿਤ ਕੀਤਾ ਸੀ। ਜਦਕਿ ਤੀਜਾ ਗੀਤ ‘ਮੇਰਾ ਨਾਮ’ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।

(For more news apart from Sidhu Moosewala New Song Release Date , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement