ਵਧੀਆਂ ਸੁਰਵੀਨ ਚਾਵਲਾ ਦੀਆਂ ਮੁਸ਼ਕਲਾਂ, 17 ਸਤੰਬਰ 'ਤੇ ਜਾ ਪਈ ਅਗਲੀ ਸੁਣਵਾਈ
Published : Sep 10, 2018, 6:36 pm IST
Updated : Sep 10, 2018, 6:36 pm IST
SHARE ARTICLE
Surveen Chawla
Surveen Chawla

ਪੌਲੀਵੁਡ ਸਮੇਤ ਬਾਲੀਵੁਡ ਵਿਚ ਅਪਣੀ ਪਛਾਣ ਬਣਾ ਚੁੱਕੀ ਸੁਰਵੀਨ ਚਾਵਲਾ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਾਈਆਂ....

ਪੌਲੀਵੁਡ ਸਮੇਤ ਬਾਲੀਵੁਡ ਵਿਚ ਅਪਣੀ ਪਛਾਣ ਬਣਾ ਚੁੱਕੀ ਸੁਰਵੀਨ ਚਾਵਲਾ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਾਈਆਂ... ਸੁਰਵੀਨ ਤੇ ਉਸ ਦੇ ਪਤੀ ਅਕਸ਼ੇ ਠੱਕਰ ਨੂੰ ਧੋਖਾਧੜੀ ਮਾਮਲੇ 'ਚ ਅਜੇ ਤਕ ਰਾਹਤ ਨਹੀਂ ਮਿਲੀਹੈ| ਸੁਰਵੀਨ ਚਾਵਲਾ, ਉਸ ਦੇ ਪਤੀ ਅਕਸ਼ੇ ਠੱਕਰ ਤੇ ਭਰਾ ਮਨਵਿੰਦਰ ਚਾਵਲਾ ਵਲੋਂ ਥਾਣਾ ਸਿਟੀ ਪੁਲਸ 'ਚ 40 ਲੱਖ ਰੁਪਏ ਦੀ ਧੋਖਾਧੜੀ ਮਾਮਲੇ 'ਚ ਕੇਸ ਦਰਜ ਹੋਣ ਤੋਂ ਬਾਅਦ ਅੰਤ੍ਰਿਮ ਜ਼ਮਾਨਤ ਨੂੰ ਲੈ ਕੇ ਅਦਾਲਤ 'ਚ ਸੁਣਵਾਈ ਹੋਈ।

Surveen chawlaSurveen chawlaਅੰਤ੍ਰਿਮ ਜ਼ਮਾਨਤ ਨੂੰ ਲੈ ਕੇ ਸੋਮਵਾਰ ਨੂੰ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਪ੍ਰਿਆ ਸੂਦ ਦੀ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਇਸ ਬਹੁਚਰਚਿਤ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਤੈਅ ਕਰ ਦਿੱਤੀ। ਜ਼ਿਕਰਯੋਗ ਹੈ ਕਿ ਇਸ ਬਹੁਚਰਚਿਤ ਮਾਮਲੇ 'ਚ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਪੁਲਸ 'ਚ ਆਰੋਪੀਆਂ ਖਿਲਾਫ ਮਾਮਲਾ ਦਰਜ ਹੈ।

Surveen Chawla Fraud CaseSurveen Chawla ਦੱਸਣਯੋਗ ਹੈ ਕਿ ਕੁਝ ਸਮੇਂ ਪਹਿਲਾਂ ਹੁਸ਼ਿਆਰਪੁਰ ਦੇ ਨਿਵੇਸ਼ਕਾਰ ਸਤਪਾਲ ਗੁਪਤਾ ਅਤੇ ਉਸਦੇ ਪੁੱਤਰ ਪੰਕਜ ਗੁਪਤਾ ਨੇ ਅਦਾਕਾਰਾ ਸੁਰਵੀਨ ਚਾਵਲਾ, ਉਸ ਦੇ ਪਤੀ ਅਕਸ਼ੇ ਠੱਕਰ ਅਤੇ ਭਰਾ ਮਨਵਿੰਦਰ ਸਿੰਘ ਚਾਵਲਾ 'ਤੇ 40 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਮੜਿਆ ਸੀ। ਇਸ ਮਾਮਲੇ 'ਚ ਅਦਾਲਤ ਦੇ ਹੁਕਮ 'ਤੇ ਆਰੋਪੀ ਥਾਣਾ ਸਿਟੀ ਪੁਲਸ ਦੇ ਸਾਹਮਣੇ ਜਾਂਚ 'ਚ ਸਹਿਯੋਗ ਕਰਨ ਲਈ ਪੇਸ਼ ਹੋ ਚੁੱਕੇ ਹਨ ਪਰ ਇਸ ਮਾਮਲੇ ਨਾਲ ਸਬੰਧਤ ਕੋਈ ਡਾਕੂਮੈਂਟਸ ਪੇਸ਼ ਨਹੀਂ ਕੀਤੇ ਹਨ।

Surveen ChawlaSurveen Chawla ਵਕੀਲਾਂ ਮੁਤਾਬਕ ਸੋਮਵਾਰ ਨੂੰ ਇਸ ਮਾਮਲੇ ਦੀ ਫਾਈਲ ਲੈ ਕੇ ਜਾਂਚ ਅਧਿਕਾਰੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਗਏ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਆਰੋਪੀਆਂ ਵਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਡੀ. ਜੀ. ਪੀ. ਦੇ ਸਾਹਮਣੇ ਸ਼ਿਕਾਇਤ ਕਰਨ 'ਤੇ ਇਸ ਮਾਮਲੇ ਦੀ ਜਾਂਚ ਏ. ਡੀ. ਜੀ. ਪੀ. (ਕ੍ਰਾਈਮ) ਨੂੰ ਸੌਂਪ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement