ਅਨਮੋਲ ਗਗਨ ਮਾਨ ਨੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਜਜ਼ਬੇ ਨੂੰ ਕੀਤਾ ਸਲਾਮ, ਦੇਖੋ ਵੀਡੀਓ 
Published : May 11, 2020, 5:01 pm IST
Updated : May 11, 2020, 5:01 pm IST
SHARE ARTICLE
File Photo
File Photo

ਅਨਮੋਲ ਗਗਨ ਮਾਨ ਦੇ ਇਸ ਗੀਤ ਦੀ ਫੀਚਰਿੰਗ 'ਚ ਸਤਿੰਦਰ ਸੱਤੀ ਵੀ ਨਜ਼ਰ ਆ ਰਹੇ ਹਨ

ਚੰਡੀਗੜ੍ਹ - ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਆਪਣੀ ਚਪੇਟ ਵਿਚ ਲਿਆ ਹੋਇਆ ਹੈ।  ਇਸ ਦੇ ਚਲਦੇ ਕਈ ਲੋਕ ਗਰੀਬਾਂ ਦੀ ਮਦਦ ਕਰ ਰਹੇ ਹਨ ਤੇ ਪੰਜਾਬੀ ਗਾਇਕ ਵੀ ਆਪਣੇ ਗੀਤਾਂ ਜਰੀਏ ਸੇਵਾ ਕਰ ਰਹੇ ਲੋਕਾਂ ਦੀ ਸ਼ਲਾਘਾ ਕਰ ਰਹੇ ਹਨ।  ਤੇ ਹੁਣ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਨਵੇਂ ਗੀਤ ਦਾ ਵੀਡੀਓ ਸਾਂਝਾ ਕੀਤਾ ਹੈ।

ਇਸ ਗੀਤ ਨੂੰ 'A True man' ਨਾਂ ਦੇ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦੇ ਬੋਲ ਅਨਮੋਲ ਗਗਨ ਮਾਨ ਨੇ ਖੁਦ ਹੀ ਲਿਖੇ ਹਨ ਅਤੇ ਗਾਇਆ ਵੀ ਖੁਦ ਹੀ ਹੈ। ਅਨਮੋਲ ਗਗਨ ਮਾਨ ਦੇ ਇਸ ਗੀਤ ਦੀ ਫੀਚਰਿੰਗ 'ਚ ਸਤਿੰਦਰ ਸੱਤੀ ਵੀ ਨਜ਼ਰ ਆ ਰਹੇ ਹਨ। ਇਸ ਗੀਤ 'ਚ ਅਨਮੋਲ ਗਗਨ ਮਾਨ ਨੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੈਲਿਊਟ ਕੀਤਾ ਹੈ, ਜਿਹੜੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ।

File photoFile photo

ਜੋ ਜਾਨ ਤਲੀ 'ਤੇ ਰੱਖ ਕੇ ਇਸ ਕੋਰੋਨਾ ਵਰਗੀ ਭਿਆਨਕ ਬਿਮਾਰੀ ਦੇ ਬਾਵਜੂਦ ਲੋਕਾਂ ਦੀ ਸੇਵਾ ਕਰਨ ਦੇ ਨਾਲ–ਨਾਲ ਪੂਰੀ ਇਮਾਨਦਾਰੀ ਨਾਲ ਡਿਊਟੀ ਕਰ ਰਹੇ ਹਨ। ਅਨਮੋਲ ਗਗਨ ਮਾਨ ਦੇ ਇਸ ਗੀਤ ਨੂੰ ਲੋਕਾਂ  ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਨ੍ਹਾਂ ਪੁਲਿਸ ਦੇ ਜਵਾਨਾਂ ਦੇ ਜਜ਼ਬੇ ਨੂੰ ਸਲਾਮ ਕਰ ਰਿਹਾ ਹੈ।

ਇਸ ਦੇ ਨਾਲ ਪੰਜਾਬ ਪੁਲਿਸ ਦੇ ਜਵਾਨ ਹਰਜੀਤ ਸਿੰਘ ਦੇ ਜਜ਼ਬੇ ਨੂੰ ਇਸ ਗੀਤ ਦੇ ਜ਼ਰੀਏ ਸਲਾਮ ਕੀਤਾ ਗਿਆ ਹੈ। ਦੱਸ ਦਈਏ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਪੂਰੇ ਦੇਸ਼ 'ਚ ਲੌਕਡਾਊਨ ਹੈ ਅਤੇ ਹਰ ਕੋਈ ਆਪਣੇ ਘਰਾਂ 'ਚ ਰਹਿ ਕੇ ਇਸ ਲੌਕ ਡਾਊਨ ਦਾ ਪਾਲਣ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement