ਲੋਕਾਂ ਨੇ ਮਸ਼ਹੂਰ ਸਿੰਗਰ ਭਰਾਵਾਂ ਦੀ ਜੋੜੀ ਨੂੰ ਥਾਣੇ 'ਚ ਘੇਰਿਆ, ਲੱਗੇ ਇਹ ਇਲਜ਼ਾਮ

By : GAGANDEEP

Published : Aug 11, 2023, 7:21 pm IST
Updated : Aug 11, 2023, 7:57 pm IST
SHARE ARTICLE
photo
photo

ਪੁਲਿਸ ਵਲੋਂ ਮਾਮਲੇ ਦੀ ਕੀਤੀ ਜਾ ਰਹੀ ਤਫ਼ਤੀਸ਼

 

ਮੁਹਾਲੀ : ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਗਾਇਕ ਭਰਾਵਾਂ ਦੀ ਜੋੜੀ ਰੰਮੀ ਰੰਧਾਵਾ ਤੇ ਪ੍ਰਿੰਸ ਰੰਧਾਵਾ ਲਈ ਉਸ ਵੇਲੇ ਵੱਡੀ ਮੁਸ਼ਕਿਲ ਖੜੀ ਹੋ ਗਈ ਜਦੋਂ ਇਕ ਲੜਕੀ ਦੇ ਮਸਲੇ ਨੂੰ ਲੈ ਕੇ ਦੋਵਾਂ ਭਰਾਵਾਂ ਨੂੰ ਥਾਣੇ ਦੇ ਬਾਹਰ ਘੇਰਿਆ ਗਿਆ। ਜਾਣਕਾਰੀ ਅਨੁਸਾਰ ਮਾਮਲੇ ਨੂੰ ਲੈ ਦੋਵੇਂ ਭਰਾ ਬਟਾਲਾ ਡੀਐਸਪੀ ਲਲਿਤ ਕੁਮਾਰ ਦੇ ਦਫ਼ਤਰ ਪਹੁੰਚੇ।

ਉਥੇ ਹੀ ਉਕਤ ਲੜਕੀ ਦੇ ਪਰਿਵਾਰਕ ਮੈਂਬਰ ਵੀ ਭਾਰੀ ਤਦਾਤ ਵਿਚ ਇਕੱਠੇ ਹੋ ਗਏ ਅਤੇ ਦੋਵਾਂ ਗਾਇਕ ਭਰਾਵਾਂ ਦੇ ਵਿਰੋਧ ਵਿਚ ਥਾਣੇ ਅੰਦਰ ਹੀ ਨਾਅਰੇਬਾਜ਼ੀ ਕਰਦੇ ਹੋਏ ਹੰਗਾਮਾ ਕਰਨਾ ਸ਼ੁਰੂ ਕਰ ਦਿਤਾ। ਉਕਤ ਲੜਕੀ ਦੀ ਮਾਤਾ ਹਰਜੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਗਾਇਕ ਜੋੜੀ ਰੰਮੀ ਰੰਧਾਵਾ ਅਤੇ ਪ੍ਰਿੰਸ ਰੰਧਾਵਾ ਜੋ ਕੇ ਪੰਜਾਬੀ ਸਭਿਆਚਾਰ ਦੇ ਬਹੁਤ ਗਾਣੇ ਗਾਉਂਦੇ ਹਨ ਪਰ ਖੁਦ ਸਭਿਆਚਾਰ ਤੋਂ ਪਿੱਛੇ ਹੱਟ ਕੇ ਗਲਤ ਕੰਮ ਕਰ ਰਹੇ ਹਨ।

ਉਹਨਾਂ ਨੇ ਕਿਹਾ ਕਿ ਪ੍ਰਿੰਸ ਰੰਧਾਵਾ ਜੋ ਕਿ ਪਹਿਲਾਂ ਵੀ ਵਿਆਹਿਆ ਹੋਇਆ ਹੈ ਵਲੋਂ ਮੇਰੀ ਵਿਆਹੀ ਹੋਈ ਹੋਈ ਕੁੜੀ ਦੀ ਜ਼ਿੰਦਗੀ ਖਰਾਬ ਕੀਤੀ ਜਾ ਰਹੀ ਹੈ। ਨਾ ਤਾਂ ਸਾਨੂੰ ਸਾਡੀ ਧੀ ਨਾਲ ਮਿਲਣ ਦਿੰਦਾ ਹੈ ਅਤੇ ਨਾ ਹੀ ਉਸਦੇ ਬੱਚਿਆਂ ਨਾਲ ਮਿਲਣ ਦਿੰਦਾ ਹੈ, ਉਲਟਾ ਸਾਨੂੰ ਧਮਕਾਇਆ ਵੀ ਜਾਂਦਾ ਹੈ। ਉਹਨਾਂ ਕਿਹਾ ਕਿ ਸਾਨੂੰ ਇਨਸਾਫ ਮਿਲਣਾ ਚਾਹੀਦਾ ਹੈ। 

ਉਥੇ ਹੀ ਡੀਐਸਪੀ ਲਲਿਤ ਕੁਮਾਰ ਨੇ ਮਾਮਲੇ ਬਾਰੇ ਦੱਸਦੇ ਕਿਹਾ ਕਿ ਉਕਤ ਲੜਕੀ ਬਾਲਗ ਹੈ ਤੇ ਉਹ ਆਪਣੀ ਮਰਜ਼ੀ ਨਾਲ ਗਾਇਕ ਭਰਾ ਪ੍ਰਿੰਸ ਰੰਧਾਵਾ ਨਾਲ ਰਹਿ ਰਹੀ ਹੈ। ਅੱਜ ਇਸ ਮਸਲੇ ਨੂੰ ਲੈਕੇ ਦੋਵਾਂ ਧਿਰਾਂ ਦੀ ਸੁਣਵਾਈ ਕੀਤੀ ਗਈ ਹੈ ਬਾਕੀ ਤਫਤੀਸ਼ ਦੌਰਾਨ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement