ਖ਼ਬਰਾਂ |

ਤਾਜ਼ਾ |

‘ਸਤਲੁਜ' ਫ਼ਿਲਮ ਉਤੇ ਪਾਬੰਦੀ ਰਹੇਗੀ ਬਰਕਰਾਰ

By : GAGANDEEP

Published : Jul 12, 2026, 6:26 am IST
Updated : Jul 12, 2026, 6:31 am IST
SHARE ARTICLE
photo
photo

ਕੇਂਦਰੀ ਕਮੇਟੀ ਨੇ ਕੌਮੀ ਸੁਰੱਖਿਆ ਦਾ ਦਿਤਾ ਹਵਾਲਾ

ਨਵੀਂ ਦਿੱਲੀ : ਮਸ਼ਹੂਰ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ ‘ਸਤਲੁਜ’ ’ਤੇ ਭਾਰਤ ਵਿਚ ਲੱਗੀ ਪਾਬੰਦੀ ਫ਼ਿਲਹਾਲ ਨਹੀਂ ਹਟੇਗੀ। ਕੇਂਦਰ ਸਰਕਾਰ ਵਲੋਂ ਗਠਿਤ ਕੀਤੀ ਗਈ ਇਕ ਉੱਚ ਪੱਧਰੀ ਅੰਤਰ-ਵਿਭਾਗੀ ਕਮੇਟੀ (ਆਈ.ਡੀ.ਸੀ.) ਨੇ ਅਪਣੀ ਜਾਂਚ ਰੀਪੋਰਟ ਵਿਚ ਇਸ ਪਾਬੰਦੀ ਨੂੰ ਬਰਕਰਾਰ ਰੱਖਣ ਦੀ ਸਿਫ਼ਾਰਸ਼ ਕੀਤੀ ਹੈ।

ਸਰਕਾਰੀ ਸੂਤਰਾਂ ਮੁਤਾਬਕ ਕਮੇਟੀ ਦਾ ਮੰਨਣਾ ਹੈ ਕਿ ਇਹ ਫ਼ਿਲਮ ਭਾਰਤ ਦੀ ‘ਪ੍ਰਭੂਸੱਤਾ ਅਤੇ ਅਖੰਡਤਾ’ ਦੇ ਵਿਰੁਧ ਜਾਂਦੀ ਹੈ। ਹਨੀ ਤ੍ਰੇਹਨ ਦੇ ਨਿਰਦੇਸ਼ਨ ਹੇਠ ਬਣੀ ਇਹ ਫ਼ਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਅਧਾਰਿਤ ਹੈ, ਜਿਨ੍ਹਾਂ ਨੇ 1984 ਤੋਂ 1994 ਦਰਮਿਆਨ ਪੰਜਾਬ ਵਿਚ ਹਜ਼ਾਰਾਂ ਅਣਪਛਾਤੀਆਂ ਲਾਸ਼ਾਂ ਦੇ ਸਸਕਾਰ ਦੇ ਮਾਮਲੇ ਦੀ ਜਾਂਚ ਕੀਤੀ ਸੀ।

ਕਮੇਟੀ ਨੇ ਹਦਾਇਤਾਂ ਵਿਚ ਕਿਹਾ ਕਿ ਫ਼ਿਲਮ ਦਾ ਬਿਰਤਾਂਤ ਸੰਤੁਲਿਤ ਨਹੀਂ ਹੈ ਕਿਉਂਕਿ ਇਹ ‘ਖਾੜਕੂਆਂ ਦੇ ਕਾਰਨਾਮਿਆਂ ਨੂੰ ਸਹੀ ਠਹਿਰਾਉਂਦੀ ਹੈ’ ਅਤੇ ਉਸ ਦੌਰ ਦੌਰਾਨ ਸੁਰੱਖਿਆ ਬਲਾਂ ਵਲੋਂ ਕੀਤੀਆਂ ਗਈਆਂ ਜ਼ਿਆਦਤੀਆਂ ਨੂੰ ਹੀ ਉਭਾਰਦੀ ਹੈ। ਦਸਣਯੋਗ ਹੈ ਕਿ 3 ਜੁਲਾਈ ਨੂੰ ਓ.ਟੀ.ਟੀ. ਪਲੇਟਫਾਰਮ ‘ਜ਼ੀ5’ ’ਤੇ ਰਿਲੀਜ਼ ਹੋਣ ਦੇ ਮਹਿਜ਼ ਦੋ ਦਿਨਾਂ ਬਾਅਦ ਹੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਸ ’ਤੇ ਰੋਕ ਲਗਾ ਦਿਤੀ ਸੀ।             

Location: India, Delhi

SHARE ARTICLE

ਸਪੋਕਸਮੈਨ FACT CHECK

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement